ਲੈਂਡ ਮੌਰਗੇਜ ਬੈਂਕ ਦੀ ਧੱਕੇਸ਼ਾਹੀ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਨਿਆਂ ਦਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.)ਏਕਤਾ ਸਿੱਧੂਪੁਰ ਵੱਲੋਂ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਅੱਜ ਬਸੀ ਪਠਾਣਾਂ ਵਿਖੇ ਚੱਲ੍ਹ ਰਹੇ ਰੋਸ ਧਰਨੇ ਨੂੰ ਜਾਰੀ ਰੱਖਦੇ ਹੋਏ ਜੱਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਲਈ 50 ਦੇ ਕਰੀਬ ਕਿਸਾਨਾਂ ਦਾ ਜੱਕਾਂ ਰਵਾਨਾ ਹੋਇਆ।
ਇਸ ਮੌਕੇ ਜੱਥੇਬੰਧੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਵਜੀਦਪੁਰ ਨੇ ਦੱਸਿਆ ਕਿ ਅੱਜ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਇਕੱਠੇ ਹੋਣ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਦੇ ਚੰਡੀਗੜ੍ਹ ਵਿਖੇ ਸਥਿਤ ਦਫ਼ਤਰ ਵੱਲ ਵੱਡਾ ਰੋਸ ਮਾਰਚ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜੱਥੇਬੰਧੀ ਦੇ ਕਿਸਾਨ ਭਰਾ ਵੱਡੀ ਗਿਣਤੀ ਵਿੱਚ ਆਪਣੀ ਸ਼ਮੂਲੀਅਤ ਦਰਜ ਕਰਵਾਉਣਗੇ ।
ਗੁਰਜੀਤ ਸਿੰਘ ਵਜੀਦਪੁਰ ਨੇ ਦੱਸਿਆ ਕਿ ਫਰੀਦਕੋਟ ਵਿੱਖੇ ਲੈਂਡ ਮੌਰਗੇਜ ਬੈਂਕ ਦੀ ਧੱਕੇਸ਼ਾਹੀ ਦਾ ਸ਼ਿਕਾਰ ਹੋ ਕੇ ਖੁਦਕਸ਼ੀ ਕਰਨ ਵਾਲੇ ਪਿੰਡ ਹਰੀ ਨੈਂ ਦੇ ਦੋ ਸਗੇ ਭਰਵਾਂ ਅਤੇ ਬੈਂਕ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਧੱਕੇਸਾਹੀ ਕਰਕੇ ਇਹ ਮੋਰਚਾ ਜਾਰੀ ਹੈ ਜੋ ਕਿਸਾਨਾਂ ਨੂੰ ਨਿਆਂ ਮਿਲਣ ਤੱਕ ਜਾਰੀ ਰਹੇਗਾ ੍ਟ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਉਪਰੰਤ ਕਿਸਾਨਾਂ ਨਾਲ ਵਨ-ਟਾਈਮ ਸੈਟਲਮੈਂਟ ਦਾ ਜੋ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਦਾ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਇਹ ਵਨ-ਟਾਈਮ ਸੈਟਲਮੈਂਟ ਸਕੀਮ ਲਾੱਗੂ ਨਹੀ ਹੋਈ, ਉਲਟਾ ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ੍ਹ ਹੈ ਕਿ ਸ਼ਰਾਬ ਪੀ ਕੇ ਮਰਨ ਵਾਲੇ ਪਰਿਵਾਰਾਂ ਨੂੰ ਤਾਂ ਸਰਕਾਰੀ ਨੌਕਰੀ ਅਤੇ ਮੁਆਵਜੇ ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਦੇਸ਼ ਦੇ ਅੰਨਦਾਤਾ ਕਿਸਾਨ ਪਰਿਵਾਰਾਂ ਲਈ ਸਰਕਾਰ ਦਾ ਰਵੱਈਆਂ ਅਣਗਹਿਲੀ ਵਾਲਾ ਹੈ ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸੰਵੇਦਣਸ਼ੀਲ ਮੁੱਦੇ ਤੇ ਹਾਂ ਪੱਖੀ ਫੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ।
ਇਸ ਮੌਕੇ ਉਹਨਾਂ ਨਾਲ: ਜਸਵੀਰ ਸਿੰਘ ਸਿੱਧੂਪੁਰ ਪ੍ਰਕਾਸ ਸਿੰਘ ਬੱਬਲ ਅਵਤਾਰ ਸਿੰਘ ਡੰਗੇੜੀਆ ਇਕਬਾਲ ਸਿੰਘ ਗੋਪਾਲੋਂ ਅਮਰਜੀਤ ਸਿੰਘ ਅਵਤਾਰ ਸਿੰਘ ਖਰੌਡਾ ਬਲਪ੍ਰੀਤ ਸਿੰਘ ਅਬਦੁੱਲਾਪੁਰ ਸਤਨਾਮ ਸਿੰਘ ਕੋਟਲਾ ਸੁੱਚਾ ਸਿੰਘ ਮਲਕੋਮਾਜਰਾ ਜੋਗਿੰਦਰ ਸਿੰਘ ਪੱਤੋਂ ਚਤਰ ਸਿੰਘ ਹੁਸੈਨਪੁਰਾ ਬਲਕਾਰ ਸਿੰਘ ਜਰਖੇਲਾ ਖੇੜੀ ਆਦਿ ਕਿਸਾਨ ਆਗੂ ਹਾਜ਼ਰ ਸਨ ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


