ਲੁਧਿਆਣਾ ’ਚ ਇੱਕ ਵਾਰ ਮੁੜ ਫੈਕਟਰੀ ’ਚ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚਾਬੀਆਂ-ਪਾਨੇ ਆਦਿ ਟੂਲ ਬਣਾਉਣ ਵਾਲੀ ’ਚ ਗੈਸ ਲੀਕ ਹੋਣ ਕਾਰਨ 3 ਮਜਦੂਰਾਂ ਦੀ ਮੌਤ ਹੋਣ ਬਾਰੇ ਜਾਣਕਾਰੀ ਸਾਹਮਣੇ ਆਈ ਹੈ, ਜਦਕਿ ਕਈ ਮਜਦੂਰ ਬੇਹੋਸ਼ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ ਇੱਕ ਪਿਤਾ ਅਤੇ ਪੁੱਤਰ ਸਮੇਤ ਤਿੰਨ ਲੋਕਾਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਕਈ ਕਾਮੇ ਬੇਹੋਸ਼ ਹੋ ਗਏ ਅਤੇ ਕਈ ਹੋਰ ਗੰਭੀਰ ਹਾਲਤ ਵਿੱਚ ਦੱਸੇ ਜਾ ਰਹੇ ਹਨ।
ਚਸ਼ਮਦੀਦਾਂ ਦੇ ਅਨੁਸਾਰ, ਫੈਕਟਰੀ ਵਿੱਚ ਕੰਮ ਆਮ ਵਾਂਗ ਚੱਲ ਰਿਹਾ ਸੀ, ਜਦੋਂ ਅਚਾਨਕ ਇੱਕ ਗੈਸ ਪਾਈਪਲਾਈਨ ਲੀਕ ਹੋਣ ਲੱਗੀ। ਜ਼ਹਿਰੀਲੀ ਗੈਸ ਕੁਝ ਮਿੰਟਾਂ ਵਿੱਚ ਹੀ ਪੂਰੀ ਫੈਕਟਰੀ ਵਿੱਚ ਫੈਲ ਗਈ। ਗੈਸ ਦਾ ਪ੍ਰਭਾਵ ਇੰਨਾ ਤੇਜ਼ ਸੀ ਕਿ ਉੱਥੇ ਮੌਜੂਦ ਕਾਮਿਆਂ ਕੋਲ ਬਚਣ ਦਾ ਸਮਾਂ ਨਹੀਂ ਸੀ। ਦਮ ਘੁੱਟਣ ਅਤੇ ਅੱਖਾਂ ਵਿੱਚ ਗੰਭੀਰ ਜਲਣ ਕਾਰਨ ਕਈ ਕਾਮੇ ਫੈਕਟਰੀ ਦੇ ਅੰਦਰ ਡਿੱਗ ਪਏ।
ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮ੍ਰਿਤਕਾਂ ਦੀ ਪਛਾਣ ਪਿਤਾ ਮਾਨ ਸਿੰਘ ਅਤੇ ਪੁੱਤਰ ਅਮਿਤ ਅਤੇ ਸ਼੍ਰੀਰਾਮ ਵਜੋਂ ਹੋਈ ਹੈ। ਮਾਨ ਸਿੰਘ ਅਤੇ ਅਮਿਤ ਮਸ਼ੀਨ ਹੇਠੋਂ ਮਿੱਟੀ ਨੂੰ ਟਰਾਲੀ ਵਿੱਚ ਲੋਡ ਕਰਨ ਗਏ ਸਨ ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਅਮਿਤ ਵਿਆਹਿਆ ਹੋਇਆ ਸੀ ਅਤੇ ਉਸਦੀ ਇੱਕ ਸਾਲ ਦੀ ਧੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


