ਪੰਜਾਬ ਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ 13 ਜੂਨ ਨੂੰ ਸ਼ਾਮ ਚੌਰਾਸੀ, ਕਾਦੀਆਂ, ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਈਵੀਐਮ ਰਾਹੀਂ ਚੋਣਾਂ ਨੂੰ ਲੈ ਕੇ ਇਹ ਹੁਕਮ ਜਾਰੀ ਕੀਤੇ ਹਨ। ਅੱਜ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਇਹ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣ। ਪੰਜਾਬ ਖ਼ਬਰਾਂ ਐਪ
ਐਡਵੋਕੇਟ ਤੁਸ਼ਾਰ ਮਦਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਪਟੀਸ਼ਨ ਦੇ ਸੰਬੰਧ ਵਿੱਚ ਭਾਰਤ ਦੇ ਚੋਣ ਕਮਿਸ਼ਨ ਨੇ ਅਦਾਲਤ ਨੂੰ ਦੱਸਿਆ ਕਿ ਈਵੀਐਮ ਮਸ਼ੀਨਾਂ 22 ਮਈ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਉਪਲਬਧ ਕਰਵਾ ਦਿੱਤੀਆਂ ਗਈਆਂ ਸਨ।
ਪੰਜਾਬ ਰਾਜ ਚੋਣ ਕਮਿਸ਼ਨ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਕਿ ਚੋਣਾਂ ਈਵੀਐਮ ਦੀ ਵਰਤੋਂ ਕਰਕੇ ਕਰਵਾਈਆਂ ਜਾਣਗੀਆਂ। ਰਾਜ ਚੋਣ ਕਮਿਸ਼ਨ ਦੇ ਇਸ ਭਰੋਸੇ ਤੋਂ ਬਾਅਦ, ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ 29 ਮਈ 2026 ਨੂੰ ਹੋਈਆਂ ਨਿਗਮ ਤੇ ਕੌਂਸਲ ਚੋਣਾਂ ਤੋਂ ਪਹਿਲਾਂ ਵੀ ਈਵੀਐਮ ਰਾਹੀਂ ਵੋਟਿੰਗ ਕਰਵਾਉਣ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ’ਤੇ ਹਾਈਕੋਰਟ ਨੇ ਇਹ ਕਹਿੰਦਿਆਂ ਪਟੀਸ਼ਨ ਦਾ ਨਿਪਟਾਰਾ ਕੀਤਾ ਸੀ ਕਿ ਹੁਣ ਦੇਰ ਚੁੱਕੀ ਹੈ, ਸ਼ਡਿਊਲ ਜਾਰੀ ਹੋ ਚੁੱਕਾ ਹੈ, ਦਖਲ ਦੇਣਾ ਸਹੀ ਨਹੀਂ। ਦੱਸ ਦਈਏ ਕਿ ਇਹ ਪਟੀਸ਼ਨ ਮੁਹਾਲੀ ਦੀ ਐਡਵੋਕੇਟ ਰੂਚਿਕਾ ਗਰਗ ਨੇ ਦਾਇਰ ਕੀਤੀ ਸੀ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


