ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ’ਆਪ’ ਵਿਧਾਇਕ ਰਮਨ ਅਰੋੜਾ ਅੱਜ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਸੰਭਾਵਿਤ ਉਲੰਘਣਾ ਦੇ ਮਾਮਲੇ ਵਿੱਚ ਈਡੀ ਸਾਹਮਣੇ ਪੇਸ਼ ਹੋਏ। ਉਹ ਅੱਜ ਸਵੇਰੇ ਕਰੀਬ 11:15 ਵਜੇ ਪੁੱਛਗਿੱਛ ਦੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਈਡੀ ਦੇ ਜਲੰਧਰ ਸਥਿਤ ਸਥਾਨਕ ਦਫ਼ਤਰ ਵਿਖੇ ਪਹੁੰਚੇ।
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਏਜੰਸੀ ਵੱਲੋਂ ਇਹ ਕਾਰਵਾਈ ਪਿਛਲੇ ਸਾਲ 23 ਮਈ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਦਰਜ ਕੀਤੇ ਗਏ ਇੱਕ ਮੁਕੱਦਮੇ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਡੀ ਵੱਲੋਂ ਵਿਧਾਇਕ ਨੂੰ ਕੁਝ ਬੇਹੱਦ ਅਹਿਮ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਰਮਨ ਅਰੋੜਾ ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ (ਜਿਨ੍ਹਾਂ ਵਿੱਚ ਇੱਕ ਅਸਿਸਟੈਂਟ ਟਾਊਨ ਪਲੈਨਰ ਅਤੇ ਬਿਲਡਿੰਗ ਬ੍ਰਾਂਚ ਦਾ ਇੱਕ ਇੰਸਪੈਕਟਰ ਸ਼ਾਮਲ ਸਨ) ਨਾਲ ਮਿਲੀਭੁਗਤ ਕਰਕੇ ਸ਼ਹਿਰ ਦੇ ਲੋਕਾਂ ਨੂੰ ਇਮਾਰਤੀ ਨਿਯਮਾਂ ਦੀ ਉਲੰਘਣਾ ਦੇ ਫ਼ਰਜ਼ੀ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਮੋਟੀ ਰਕਮ ਵਸੂਲੀ (ਉਗਰਾਹੀ) ਕੀਤੀ। ਵਿਜੀਲੈਂਸ ਕੇਸ ਵਿੱਚ ਰਿਹਾਈ ਵਾਲੇ ਦਿਨ ਹੀ ਉਨ੍ਹਾਂ ਨੂੰ ਕਮਿਸ਼ਨਰੇਟ ਪੁਲੀਸ ਨੇ ਰਿਸ਼ਵਤਖ਼ੋਰੀ ਅਤੇ ਜਬਰਨ ਉਗਰਾਹੀ ਦੇ ਇੱਕ ਹੋਰ ਮਾਮਲੇ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ ਸੀ।
ਵਿਧਾਇਕ ਅਰੋੜਾ ਦੀ ਈਡੀ ਸਾਹਮਣੇ ਪੇਸ਼ੀ ਨੂੰ ਲੈ ਕੇ ਸੱਤਾਧਾਰੀ ਧਿਰ (ਆਪ) ਦੇ ਆਗੂਆਂ ਵਿੱਚ ਚਿੰਤਾ ਦਾ ਮਾਹੌਲ ਹੈ। ਪਾਰਟੀ ਆਗੂਆਂ ਨੂੰ ਡਰ ਹੈ ਕਿ ਆਪਣੀ ਗ੍ਰਿਫ਼ਤਾਰੀ ਤੋਂ ਪਹਿਲਾਂ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਨਾਲ ਨੇੜਲੇ ਸਬੰਧ ਰੱਖਣ ਵਾਲੇ ਰਮਨ ਅਰੋੜਾ ਪੁੱਛਗਿੱਛ ਦੌਰਾਨ ਕਈ ਅਹਿਮ ਰਾਜ਼ ਉਗਲ ਸਕਦੇ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ ਵਿੱਚ ਜੇਲ੍ਹ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਵੀ ਪਾਰਟੀ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ ਪੂਰੀ ਤਰ੍ਹਾਂ ਕਿਨਾਰੇ (ਸਾਈਡਲਾਈਨ) ਕਰ ਦਿੱਤਾ ਗਿਆ ਸੀ। ਪਿਛਲੇ ਮਹੀਨੇ ਤੱਕ ਉਨ੍ਹਾਂ ਨੂੰ ਜਨਤਾ ਨੂੰ ਮਿਲਣ ਜਾਂ ਉਨ੍ਹਾਂ ਦੇ ਕਿਸੇ ਦਸਤਾਵੇਜ਼ ਦੀ ਤਸਦੀਕ ਕਰਨ ਦੀ ਵੀ ਇਜਾਜ਼ਤ ਨਹੀਂ ਸੀ। ਅੱਜ ਦੇ ਦਿਨ ਤੱਕ ਵੀ ਉਨ੍ਹਾਂ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਕਿਸੇ ਨਵੇਂ ਪ੍ਰੋਜੈਕਟ ਦਾ ਉਦਘਾਟਨ ਨਹੀਂ ਕੀਤਾ ਹੈ ਅਤੇ ਉਨ੍ਹਾਂ ਦੀ ਜਗ?ਹਾ ਪਾਰਟੀ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਹੀ ਮੋਹਰੀ ਹੋ ਕੇ ਸਾਰੇ ਕਾਰਜ ਸੰਭਾਲ ਰਹੇ ਹਨ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


