ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਹੜਤਾਲ ਅੱਜ ਅਠਵੇਂ ਦਿਨ ਵੀ ਜਾਰੀ ਰਹੀ ਅਤੇ ਸੇਵਾ ਕੇਂਦਰਾਂ ਦਾ ਕੰਮ ਕਾਜ ਠੱਪ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵੱਲੋਂ ਆਪਣੇ ਸਮਰਥਨ ਦਾ ਐਲਾਨ ਕੀਤਾ ਗਿਆ । ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜਦੋਂ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਵੇਤਨ ਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਦਾ ਵੱਡੀ ਪੱਧਰ ਤੇ ਸ਼ੋਸ਼ਣ ਹੋ ਰਿਹਾ ਹੈ। ਅੱਜ ਦੇ ਮਹਿੰਗਾਈ ਦੇ ਸਮੇਂ ਵਿੱਚ ਨਿਗੂਣੀਆਂ ਤਨਖਾਹਾਂ ਨਾਲ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੈ। ਇੱਕ ਪਾਸੇ ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦਾ ਦਾਅਵਾ ਕਰਦੀ ਹੈ ਪਰ ਹਕੀਕਤ ਵਿੱਚ ਇਸ ਪ੍ਰਥਾ ਨੂੰ ਹੋਰ ਮਜ਼ਬੂਤ ਕਰਨ ਹਿੱਤ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੇਵਾ ਕੇਂਦਰ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਪੰਜਾਬ ਦਾ ਸਮੁੱਚਾ ਦਫ਼ਤਰੀ ਸਿਸਟਮ ਠੱਪ ਹੋ ਕੇ ਰਹਿ ਗਿਆ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਇਹਨਾਂ ਦੀਆਂ ਹੱਕੀ ਮੰਗਾਂ ਦਾ ਸਮੱਰਥਨ ਕਰਦਿਆਂ ਤੁਰੰਤ ਮੰਨਣ ਦੀ ਚੇਤਾਵਨੀ ਦਿੰਦੀ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਠੇਕੇਦਾਰੀ ਪ੍ਰਥਾ ਮਿਹਨਤਕਸ਼ ਜਨਤਾ ਦੇ ਹਿੱਤਾਂ ਦੇ ਵਿਰੁੱਧ ਹੈ ਇਸ ਨੂੰ ਤੁਰੰਤ ਬੰਦ ਕਰ ਕੇ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਵਿਭਾਗ ਵਿੱਚ ਪੱਕੇ ਤੌਰ ਤੇ ਭਰਤੀ ਕਰਨਾ ਚਾਹੀਦਾ ਹੈ।ਇਸ ਮੌਕੇ ਸੁਖਦੇਵ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ ਇਫਟੂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਵਾਜਬ ਹਨ ਅਤੇ ਇਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ। ਇਫਟੂ ਆਗੂਆਂ ਹੜਤਾਲੀ ਮੁਲਾਜ਼ਮਾਂ ਨੂੰ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


