ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ਨਵੇਂ ਧੜੇ ’ਅਕਾਲੀ ਦਲ ਪੁਨਰ ਸੁਰਜੀਤ’ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੰਤਰੀ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਦੇ ਹੱਕ ਵਿੱਚ ਨਿੱਤਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਪ੍ਰੋ. ਚੰਦੂਮਾਜਰਾ ਨੇ ਮਜੀਠੀਆ ਖ਼?ਲਾਫ਼ ਪੁਲੀਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ
ਮਜੀਠੀਆ ’ਤੇ ਪਰਚੇ ਨੂੰ ਲੈ ਕੇ ਭਖੀ ਸਿਆਸਤ: ਪ੍ਰੋ. ਚੰਦੂਮਾਜਰਾ ਨੇ ਸਰਕਾਰ ’ਤੇ ਸਾਧਿਆ ਨਿਸ਼ਾਨਾ, ਕਿਹਾ- ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਖ਼?ਲਾਫ਼ ਕੀਤੀ ਗਈ ਇਹ ਪੁਲਿਸ ਕਾਰਵਾਈ ਸਿਰਫ਼ ਇੱਕ ਵਿਅਕਤੀ ਵਿਸ਼ੇਸ਼ ’ਤੇ ਹਮਲਾ ਨਹੀਂ ਹੈ, ਸਗੋਂ ਇਹ ਸੱਤਾਧਾਰੀ ਪਾਰਟੀ ਵੱਲੋਂ ਵਿਰੋਧੀ ਧਿਰ ਦੀਆਂ ਆਵਾਜ਼ਾਂ ਨੂੰ ਦਬਾਉਣ ਦੀ ਇੱਕ ਬਹੁਤ ਹੀ ਗਲਤ ਅਤੇ ਮੰਦਭਾਗੀ ਰੀਤ ਸ਼ੁਰੂ ਕੀਤੀ ਗਈ ਹੈ।
ਪ੍ਰੋ. ਚੰਦੂਮਾਜਰਾ ਨੇ ਮਜੀਠੀਆ ’ਤੇ ਹੋਏ ਪਰਚੇ ਦੇ ਹਵਾਲੇ ਨਾਲ ਪੁਲੀਸ ਪ੍ਰਸ਼ਾਸਨ ਤੇ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਵੱਡੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਬੇਬਾਕੀ ਨਾਲ ਪੁੱਛਿਆ, ਕੀ ਦੇਸ਼ ਦੇ ਲੋਕਤੰਤਰ ਵਿੱਚ ਇਨਸਾਫ਼ ਦੀ ਮੰਗ ਲਈ ਥਾਣੇ ਜਾਣਾ ਕੋਈ ਗੁਨਾਹ ਹੈ? ਉਨ੍ਹਾਂ ਕਿਹਾ ਕਿ ਜੇਕਰ ਪੁਲਸ ਵੱਲੋਂ ਕੀਤੀ ਜਾਂਦੀ ਜ਼ਿਆਦਤੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹੀ ਆਵਾਜ਼ ਬੁਲੰਦ ਨਹੀਂ ਕਰਨਗੇ ਤੇ ਇਨਸਾਫ਼ ਦੀ ਗੁਹਾਰ ਲਗਾਉਣ ਲਈ ਥਾਣੇ ਨਹੀਂ ਜਾਣਗੇ, ਤਾਂ ਦੇਸ਼ ਦੇ ਆਮ ਨਾਗਰਿਕ ਨਿਆਂ ਦੀ ਉਮੀਦ ਲੈ ਕੇ ਹੋਰ ਕਿੱਥੇ ਜਾਣਗੇ? ਲੋਕ ਨੁਮਾਇੰਦਿਆਂ ਦਾ ਇਹ ਫ਼ਰਜ਼ ਹੈ ਕਿ ਉਹ ਜਨਤਾ ਦੇ ਹੱਕਾਂ ਲਈ ਖੜ੍ਹੇ ਹੋਣ।
ਪ੍ਰੋ ਚੰਦੂਮਾਜਰਾ ਨੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪੰਜਾਬ ਬਹੁਤ ਹੀ ਗੰਭੀਰ ਦੌਰ ਵਿੱਚੋਂ ਲੰਘ ਰਿਹਾ ਹੈ। ਸੂਬਾ ਇਸ ਵੇਲੇ ਨਸ਼ੇ ਦੀ ਦਲਦਲ, ਗੈਂਗਸਟਰਵਾਦ ਅਤੇ ਲਗਾਤਾਰ ਵਧ ਰਹੇ ਅਪਰਾਧਾਂ ਨਾਲ ਬੁਰੀ ਤਰ੍ਹਾਂ ਜੂਝ ਰਿਹਾ ਹੈ। ਅਜਿਹੇ ਨਾਜ਼ੁਕ ਸਮੇਂ ਵਿੱਚ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਸੂਬੇ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਣੀ ਚਾਹੀਦੀ ਹੈ। ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਦਾ ਧਿਆਨ ਇਨ੍ਹਾਂ ਅਸਲ ਅਤੇ ਲੋਕ ਸਭਾ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ, ਸਿਰਫ਼ ਅਤੇ ਸਿਰਫ਼ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ’ਤੇ ਕੇਂਦਰਿਤ ਹੈ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਬਿਕਰਮਜੀਤ ਸਿੰਘ ਮਜੀਠੀਆ ਖ਼?ਲਾਫ਼ ਦਰਜ ਕੀਤਾ ਗਿਆ ਝੂਠਾ ਪਰਚਾ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਨੂੰ ਤਿਆਗ ਕੇ, ਨਿਆਂ, ਅਮਨ-ਸ਼ਾਂਤੀ ਅਤੇ ਲੋਕਤੰਤਰ ਦੀ ਰਾਜਨੀਤੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸੂਬੇ ਦਾ ਭਵਿੱਖ ਸੁਰੱਖਿਅਤ ਰਹਿ ਸਕੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


