ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਅੱਜ ਸਾਰੇ ਪੰਜਾਬ ਵਿੱਚ ਡੀਸੀ ਦਫਤਰਾਂ ਅੱਗੇ ਧਰਨੇ ਦੇ ਕੇ ਮੰਗ ਪੱਤਰ ਦਿੱਤੇ ਗਏ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਅਤੇ ਵਰਕਰਾਂ ਨੇ ਬਰਨਾਲਾ, ਸੰਗਰੂਰ, ਲੁਧਿਆਣਾ, ਮਾਨਸਾ, ਫਰੀਦਕੋਟ, ਮੋਗਾ , ਬਠਿੰਡਾ, ਫਿਰੋਜਪੁਰ, ਫਾਜ਼ਿਲਕਾ , ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ, ਮਲੇਰ ਕੋਟਲਾ ਅਤੇ ਮੋਹਾਲੀ ਸਮੇਤ 13 ਜਿਲਿਆਂ ਦੇ ਧਰਨਿਆਂ ਵਿੱਚ ਭਾਗ ਲਿਆ।
ਇਹਨਾਂ ਧਰਨਿਆਂ ਵਿੱਚ ਬੋਲਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਮੰਗ ਕੀਤੀ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਯੂਰੀਆ ਅਤੇ ਡੀਏਪੀ ਖਾਦ ਲੋੜ ਅਨੁਸਾਰ ਮੁਹੱਈਆ ਕਰਵਾਈ ਜਾਵੇ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ ਵਾਪਸ ਲਈਆਂ ਜਾਣ।
ਕਿਸਾਨ ਆਗੂਆਂ ਨੇ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਅਤੇ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐਮਐਸਸੀ ਵਿੱਚ ਕੀਤੇ ਗਏ ਨਿਗੂਣੇ ਵਾਧੇ ਨੂੰ ਰੱਦ ਕਰਦਿਆਂ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਐਮਐਸਪੀ ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਐਮਐਸਪੀ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2+20% ਅਨੁਸਾਰ ਮਿਥੀ ਜਾਵੇ।
ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਮੀਤ ਪ੍ਰਧਾਨ ਹਰੀਸ਼ ਨੱਢਾ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਅਤੇ ਕਰਮਜੀਤ ਸਿੰਘ ਰਾਮ ਨਗਰ ਛੰਨਾ ਨੇ ਕਿਹਾ ਕਿ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ।
ਕਿਸਾਨ ਆਗੂਆਂ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਅਮਰੀਕਾ ਸਰਕਾਰ ਦਾ ਵਫਦ ਤਿੰਨ ਦਿਨਾਂ ਦੌਰੇ ਤੇ ਭਾਰਤ ਵਿੱਚ ਆਇਆ ਹੋਇਆ ਹੈ। ਆਗੂਆਂ ਨੇ ਭਾਰਤ ਸਰਕਾਰ ਨੂੰ ਸੁਣਵਾਈ ਕੀਤੀ ਕਿ ਜੇਕਰ ਦੇਸ ਦੇ ਕਿਸਾਨਾਂ ਮਜ਼ਦੂਰਾਂ ਦੇ ਹਿਤਾਂ ਖਿਲਾਫ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਉਸ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ।
ਜਥੇਬੰਦੀ ਦੇ ਆਗੂਆਂ ਨੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦਾ ਡਟਵਾਂ ਸਮਰਥਨ ਕੀਤਾ ਅਤੇ ਕਿਹਾ ਕਿ ਕੱਢੇ ਹੋਏ ਲਗਭਗ 400 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ, ਉਹਨਾਂ ਨੂੰ ਪੱਕੇ ਕੀਤਾ ਜਾਵੇ ਅਤੇ ਹੋਰ ਮੰਗਾਂ ਮੰਨੀਆਂ ਜਾਣ।
ਇਹਨਾਂ ਧਰਨਿਆਂ ਨੂੰ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਲਖਵੀਰ ਸਿੰਘ ਅਕਲੀਆ, ਜ਼ਿਲਾ ਬਰਨਾਲਾ ਦੇ ਪ੍ਰਧਾਨ ਕੁਲਵੰਤ ਸਿੰਘ ਮਾਨ, ਜਿਲਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਜਿਲਾ ਫਿਰੋਜ਼ਪੁਰ ਦੇ ਪ੍ਰਧਾਨ ਜੰਗੀਰ ਸਿੰਘ ਖਹਿਰਾ, ਮਲੇਰ ਕੋਟਲਾ ਦੇ ਬੂਟਾ ਖਾਨ, ਲੁਧਿਆਣਾ ਦੇ ਜਗਤਾਰ ਸਿੰਘ ਦੇਹੜਕਾ, ਕਪੂਰਥਲਾ ਦੇ ਰਾਣਾ ਹਰਜਿੰਦਰ ਸਿੰਘ ਸੈਦੋਵਾਲ , ਸੰਗਰੂਰ ਦੇ ਜਗਤਾਰ ਸਿੰਘ ਦੁੱਗਾਂ ਅਤੇ ਰਣਧੀਰ ਸਿੰਘ ਭੱਟੀਵਾਲ, ਮੋਹਾਲੀ ਦੇ ਪ੍ਰਦੀਪ ਮੁਸਾਹਿਬ, ਫਾਜ਼ਿਲਕਾ ਦੇ ਹਰਮੀਤ ਸਿੰਘ ਢਾਬਾਂ, ਮੁਕਤਸਰ ਸਾਹਿਬ ਦੇ ਗੁਰਦੀਪ ਸਿੰਘ ਖੁੱਡੀਆਂ ਫਰੀਦਕੋਟ ਦੇ ਜਸਕਰਨ ਸਿੰਘ ਮੋਰਾਂਵਾਲੀ ਅਤੇ ਮੋਗਾ ਦੇ ਸੁਖਚੈਨ ਸਿੰਘ ਰਾਜੂ ਨੇ ਵੱਖ-ਵੱਖ ਥਾਵਾਂ ਤੇ ਇਹਨਾਂ ਧਰਨਿਆਂ ਨੂੰ ਸੰਬੋਧਨ ਕੀਤਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


