ਮੱਧ ਪੂਰਬ ਵਿੱਚ ਚੱਲ ਰਹੀ ਭਿਆਨਕ ਜੰਗ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਸੰਸਦ ਵਿੱਚ ਆਪਣੇ ਹੀ ਸਾਥੀਆਂ ਵੱਲੋਂ ਇੱਕ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ ਹੈ। ਅਮਰੀਕੀ ਕਾਂਗਰਸ ਦੇ ਹੇਠਲੇ ਸਦਨ, ਪ੍ਰਤੀਨਿਧੀ ਸਭਾ ਨੇ ਈਰਾਨ ਨਾਲ ਚੱਲ ਰਹੀ ਜੰਗ ਤੋਂ ਅਮਰੀਕੀ ਫ਼ੌਜਾਂ ਨੂੰ ਤੁਰੰਤ ਵਾਪਸ ਬੁਲਾਉਣ ਅਤੇ ਯੁੱਧ ਨੂੰ ਰੋਕਣ ਦਾ ਨਿਰਦੇਸ਼ ਦੇਣ ਵਾਲਾ ਇੱਕ ਇਤਿਹਾਸਕ ਮਤਾ ਬਹੁਮਤ ਨਾਲ ਪਾਸ ਕਰ ਦਿੱਤਾ ਹੈ। ਇਸ ਪ੍ਰਸਤਾਵ ਦੇ ਹੱਕ ਵਿੱਚ 215 ਵੋਟਾਂ ਪਈਆਂ, ਜਦੋਂ ਕਿ 208 ਸੰਸਦ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਟਰੰਪ ਦੀ ਆਪਣੀ ਰਿਪਬਲਿਕਨ ਪਾਰਟੀ ਦੇ ਚਾਰ ਸੰਸਦ ਮੈਂਬਰਾਂ ਨੇ ਪਾਰਟੀ ਲਾਈਨ ਤੋਂ ਬਾਹਰ ਜਾ ਕੇ ਇਸ ਮਤੇ ਦਾ ਸਮਰਥਨ ਕੀਤਾ। ਇਸ ਫੈਸਲੇ ਨਾਲ ਹੁਣ ਰਾਸ਼ਟਰਪਤੀ ਲਈ ਸੰਸਦ ਦੀ ਮਨਜ਼ੂਰੀ ਤੋਂ ਬਿਨਾਂ ਭਵਿੱਖ ਵਿੱਚ ਕੋਈ ਵੀ ਫ਼ੌਜੀ ਕਾਰਵਾਈ ਕਰਨਾ ਬੇਹੱਦ ਮੁਸ਼ਕਲ ਹੋ ਜਾਵੇਗਾ।
ਭਾਵੇਂ ਹੇਠਲੇ ਸਦਨ ਵਿੱਚ ਇਹ ਮਤਾ ਪਾਸ ਹੋ ਗਿਆ ਹੈ, ਪਰ ਅਮਰੀਕੀ ਸੰਵਿਧਾਨ ਮੁਤਾਬਕ ਟਰੰਪ ਕੋਲ ਅਜੇ ਵੀ ਖੇਡ ਪਲਟਣ ਦੇ ਕਈ ਕਾਨੂੰਨੀ ਰਸਤੇ ਮੌਜੂਦ ਹਨ। ਇਸ ਮਤੇ ਨੂੰ ਪੂਰੀ ਤਰ੍ਹਾਂ ਕਾਨੂੰਨੀ ਰੂਪ ਦੇਣ ਲਈ ਅਜੇ ਅਮਰੀਕੀ ਸੰਸਦ ਦੇ ਉੱਪਰਲੇ ਸਦਨ ਯਾਨੀ ਸੈਨੇਟ ਵਿੱਚ ਪਾਸ ਹੋਣਾ ਲਾਜ਼ਮੀ ਹੈ। ਜੇਕਰ ਸੈਨੇਟ ਇਸ ਨੂੰ ਰੱਦ ਕਰ ਦਿੰਦੀ ਹੈ, ਤਾਂ ਟਰੰਪ ’ਤੇ ਕੋਈ ਦਬਾਅ ਨਹੀਂ ਰਹੇਗਾ।
ਜੇਕਰ ਇਹ ਮਤਾ ਸੈਨੇਟ ਵਿੱਚ ਵੀ ਪਾਸ ਹੋ ਜਾਂਦਾ ਹੈ, ਤਾਂ ਵੀ ਰਾਸ਼ਟਰਪਤੀ ਟਰੰਪ ਕੋਲ ਇਸ ਨੂੰ ਰੱਦ ਕਰਨ ਲਈ ’ਵੀਟੋ’ ਦੀ ਤਾਕਤ ਹੈ। ਟਰੰਪ ਇਸ ਮਤੇ ਨੂੰ ਵੀਟੋ ਕਰਕੇ ਲਾਗੂ ਹੋਣ ਤੋਂ ਰੋਕ ਸਕਦੇ ਹਨ।
ਜੇਕਰ ਟਰੰਪ ਵੀਟੋ ਦੀ ਵਰਤੋਂ ਕਰਦੇ ਹਨ, ਤਾਂ ਸੰਸਦ ਨੂੰ ਉਸ ਵੀਟੋ ਨੂੰ ਬੇਅਸਰ ਕਰਨ ਲਈ ਦੋਵਾਂ ਸਦਨਾਂ ਵਿੱਚ ਦੋ-ਤਿਹਾਈ (2/3) ਬਹੁਮਤ ਦੀ ਲੋੜ ਪਵੇਗੀ। ਮੌਜੂਦਾ ਅੰਕੜਿਆਂ ਨੂੰ ਦੇਖਦੇ ਹੋਏ ਵਿਰੋਧੀਆਂ ਲਈ ਇੰਨਾ ਵੱਡਾ ਬਹੁਮਤ ਜੁਟਾਉਣਾ ਲਗਭਗ ਅਸੰਭਵ ਜਾਪਦਾ ਹੈ।
ਦੂਜੇ ਪਾਸੇ, ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਹੈ ਕਿ ਇਸ ਹਫ਼ਤੇ ਦੇ ਅੰਤ ਤੱਕ ਈਰਾਨ ਨਾਲ ਇੱਕ ਵੱਡੇ ਸ਼ਾਂਤੀ ਸਮਝੌਤੇ ’ਤੇ ਦਸਤਖਤ ਹੋ ਸਕਦੇ ਹਨ। ਇਸ ਦੇ ਨਾਲ ਹੀ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਹਾਊਸ ਫਾਰੇਨ ਅਫੇਅਰਜ਼ ਕਮੇਟੀ ਨੂੰ ਸੂਚਿਤ ਕਰਦਿਆਂ ਵੱਡਾ ਬਿਆਨ ਦਿੱਤਾ ਹੈ ਕਿ ਅਮਰੀਕਾ ਨੇ ਈਰਾਨ ਵਿਰੁੱਧ ਵਿੱਢਿਆ ਆਪ੍ਰੇਸ਼ਨ ‘ਐਪਿਕ ਫਿਊਰੀ’ ਜਿੱਤ ਲਿਆ ਹੈ। ਉਨ੍ਹਾਂ ਮੁਤਾਬਕ ਈਰਾਨ ਦੀ ਫ਼ੌਜ ਅਤੇ ਸਰਕਾਰ ਪੂਰੀ ਤਰ੍ਹਾਂ ਕਮਜ਼ੋਰ ਹੋ ਚੁੱਕੀ ਹੈ ਅਤੇ ਹੁਣ ਉਹ ਜੰਗ ਲੜਨ ਦੇ ਅਯੋਗ ਹੈ, ਇਸ ਲਈ ਅਮਰੀਕਾ ਹੁਣ ਕੋਈ ਹੋਰ ਹਮਲਾ ਨਹੀਂ ਕਰੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


