ਆਰ.ਐਮ.ਪੀ.ਆਈ. ਵੱਲੋਂ ਲੋਕ ਮੁੱਦਿਆਂ ਨੂੰ ਲੈ ਕੇ ਆਰੰਭੀ ਗਈ ‘ਲੋਕਾਂ ਕੋਲ ਚੱਲੋ’ ਮੁਹਿੰਮ ਤਹਿਤ ਅੱਜ ਨੂਰਪੁਰਬੇਦੀ ਖੇਤਰ ਦੇ ਵੱਖ ਵੱਖ ਪਿੰਡਾਂ ਚ ਬੈਠਕਾਂ ਕੀਤੀਆਂ ਗਈਆਂ। ਇਸ ਤਹਿਤ ਪਿੰਡ ਬਾਹਮਣ ਮਾਜਰਾ ਵਿਖੇ ਆਯੋਜਿਤ ਬੈਠਕ ਦੌਰਾਨ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਆਗੂਆਂ ਨੇ ਕਿਹਾ ਕਿ ਅੱਜ ਦੇਸ਼ ਦਾ ਆਮ ਵਰਗ ਮਹਿੰਗਾਈ, ਬੇਰੁਜ਼ਗਾਰੀ ਅਤੇ ਭ੍ਰਿਸ਼ਟ ਪ੍ਰਸ਼ਾਸਨ ਕਾਰਨ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਪਰ ਸਰਕਾਰਾਂ ਲੋਕ ਮੁੱਦਿਆਂ ਤੋਂ ਧਿਆਨ ਹਟਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਲੱਗੀਆਂ ਹੋਈਆਂ ਹਨ। ਪਾਰਟੀ ਦੇ ਜ਼ਿਲਾ ਸਕੱਤਰ ਮੋਹਣ ਸਿੰਘ ਧਮਾਣਾ ਨੇ ਕਿਹਾ ਕਿ ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ। ਰੋਜ਼ਾਨਾ ਵਰਤੋਂ ਵਾਲੀਆਂ ਵਸਤੂਆਂ, ਬਿਜਲੀ, ਪੈਟਰੋਲ ਅਤੇ ਰਸੋਈ ਗੈਸ ਦੇ ਰੇਟਾਂ ਵਿੱਚ ਹੋ ਰਹੇ ਵਾਧੇ ਕਾਰਨ ਗਰੀਬ ਅਤੇ ਮੱਧ ਵਰਗ ਦੀ ਆਰਥਿਕ ਹਾਲਤ ਕਮਜ਼ੋਰ ਹੋ ਰਹੀ ਹੈ। ਜਦਕਿ ਨੌਜਵਾਨ ਬੇਰੁਜ਼ਗਾਰੀ ਕਾਰਨ ਨਿਰਾਸ਼ਾ ਦਾ ਸ਼ਿਕਾਰ ਹੋ ਰਹੇ ਹਨ।
ਪਾਰਟੀ ਦੇ ਸੀਨੀਅਰ ਆਗੂ ਯੋਗਰਾਜ ਧਾਦਲੀ ਨੇ ਕਿਹਾ ਕਿ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ ਅੱਜ ਸਭ ਤੋਂ ਵੱਧ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨਾਲ ਜੁੜੀਆਂ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ। ਇਸ ਤੋਂ ਇਲਾਵਾ ਮਜ਼ਦੂਰ ਵਰਗ ਨੂੰ ਘੱਟ ਮਜ਼ਦੂਰੀ ਅਤੇ ਮਹਿੰਗਾਈ ਕਾਰਨ ਦੋਹਰੀ ਮਾਰ ਸਹਿਣੀ ਪੈ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇੱਕਜੁੱਟ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਵੀ ਆਪਣੇ ਖੇਤਰ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਆਗੂਆਂ ਦੇ ਧਿਆਨ ਵਿੱਚ ਲਿਆਈਆਂ। ਪਾਰਟੀ ਆਗੂਆਂ ਨੇ ਭਰੋਸਾ ਦਿੱਤਾ ਕਿ ਲੋਕ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ
ਬਾਹਮਣ ਮਾਜਰਾ ਵਿਖੇ ਬੈਠਕ ਦੌਰਾਨ ਪਿੰਡ ਵਾਸੀਆਂ ਨਾਲ ਚਰਚਾ ਕਰਦੇ ਆਰ.ਐਮ.ਪੀ.ਆਈ. ਦੇ ਆਗੂ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


