ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ।
ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ, ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ।
ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵਿਰੋਧੀ ਜਾਗਰੂਕਤਾ ਦਾ ਸੁਨੇਹਾ ਪਹੁੰਚਾ ਰਹੇ ਹਨ, ਜਿਨ੍ਹਾਂ ਤੱਕ ਆਮ ਤੌਰ ‘ਤੇ ਪਹੁੰਚ ਕਰਨੀ ਆਸਾਨ ਨਹੀਂ। ਇਹ ਈ-ਰਿਕਸ਼ਾ ਪਿੰਡ-ਪਿੰਡ ਜਾ ਕੇ ਨਸ਼ੇ ਦੇ ਹਾਨੀਕਾਰਕ ਪ੍ਰਭਾਵਾਂ ਅਤੇ ਪੁਨਰਵਾਸ ਦੇ ਤਰੀਕਿਆਂ ਬਾਰੇ ਜਾਗਰੂਕਤਾ ਫੈਲਾ ਰਹੇ ਹਨ।
ਇਹ ਪਹਿਲ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਲੜਾਈ ਵਿੱਚ ਸਥਾਨਕ ਲੋਕਾਂ ਨੂੰ ਸ਼ਾਮਲ ਕਰਨ ਦੀ ਵੱਡੀ ਯੋਜਨਾ ਦਾ ਹਿੱਸਾ ਹੈ। ਪਿੰਡ ਪੱਧਰ ‘ਤੇ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਇਸ ਅਭਿਆਨ ਦੀ ਪ੍ਰਭਾਵਸ਼ੀਲਤਾ ‘ਤੇ ਨਿਗਰਾਨੀ ਰੱਖਣ ਅਤੇ ਸਰਕਾਰ ਨੂੰ ਫੀਡਬੈਕ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਕਈ ਜ਼ਿਲ੍ਹਿਆਂ ਤੋਂ ਮਿਲੇ ਫੀਡਬੈਕ ਅਨੁਸਾਰ, ਈ-ਰਿਕਸ਼ਿਆਂ ਦੀ ਤਾਇਨਾਤੀ ਤੋਂ ਬਾਅਦ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਮੈਂਬਰਾਂ ਨੇ ਸਕਾਰਾਤਮਕ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕਮੇਟੀ ਮੈਂਬਰਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧੀ ਹੈ, ਪਿੰਡ ਪੱਧਰ ਦੀਆਂ ਮੀਟਿੰਗਾਂ ਵਿੱਚ ਵਧੇਰੇ ਲੋਕ ਸ਼ਾਮਲ ਹੋ ਰਹੇ ਹਨ ਅਤੇ ਨਸ਼ੇ ਨਾਲ ਜੁੜੇ ਮਸਲਿਆਂ ‘ਤੇ ਪਿੰਡ ਵਾਸੀਆਂ ਅਤੇ ਸਥਾਨਕ ਅਧਿਕਾਰੀਆਂ ਵਿਚਕਾਰ ਸੰਵਾਦ ਬਿਹਤਰ ਹੋਇਆ ਹੈ।
ਇਸ ਫੀਡਬੈਕ ‘ਤੇ ਜੂਨ ਮਹੀਨੇ ਦੌਰਾਨ ਆਯੋਜਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਨਿਰਧਾਰਤ ਸਮੀਖਿਆ ਪ੍ਰਣਾਲੀ ਅਨੁਸਾਰ ਜੂਨ ਦੇ ਪਹਿਲੇ ਹਫ਼ਤੇ ਵਿੱਚ ਵਿਧਾਨ ਸਭਾ ਪੱਧਰ ਦੀਆਂ ਮੀਟਿੰਗਾਂ ਹੋ ਰਹੀਆਂ ਹਨ; ਜਿਨ੍ਹਾਂ ਵਿੱਚ ਸਬੰਧਤ ਵਿਧਾਇਕ, ਐਸਡੀਐਮ, ਡੀਐਸਪੀ, ਐਸਐਚਓ, ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਕਨਵੀਨਰ ਅਤੇ ਕਾਰਜਕਾਰੀ ਪ੍ਰਧਾਨ ਸ਼ਾਮਲ ਹੁੰਦੇ ਹਨ। ਕਾਰਜਕਾਰੀ ਪ੍ਰਧਾਨ ਅਤੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਕਨਵੀਨਰਾਂ ਤੋਂ ਫੀਡਬੈਕ ਲਿਆ ਜਾ ਰਿਹਾ ਹੈ।
ਇਸ ਤੋਂ ਬਾਅਦ ਜੂਨ ਦੇ ਦੂਜੇ ਹਫ਼ਤੇ ਵਿੱਚ ਵੀਡੀਸੀ ਮੀਟਿੰਗਾਂ ਹੋਣਗੀਆਂ, ਜਿਨ੍ਹਾਂ ਵਿੱਚ ਬਲਾਕ ਕੋਆਰਡੀਨੇਟਰ, ਵੀਡੀਸੀ ਕਨਵੀਨਰ, ਵੀਡੀਸੀ ਕਾਰਜਕਾਰੀ ਪ੍ਰਧਾਨ ਅਤੇ ਵੀਡੀਸੀ ਮੈਂਬਰ ਸ਼ਾਮਲ ਹੋਣਗੇ। ਇਸ ਵਿੱਚ ਪ੍ਰਾਪਤ ਸ਼ਿਕਾਇਤਾਂ ‘ਤੇ ਕੀਤੀ ਗਈ ਕਾਰਵਾਈ ਦੀ ਸਮੀਖਿਆ, ਨਵੀਆਂ ਸ਼ਿਕਾਇਤਾਂ ਦਾ ਮੁਲਾਂਕਣ ਅਤੇ ਪਿੰਡ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਦੀ ਸਮੁੱਚੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਈ-ਰਿਕਸ਼ਾ ਅਭਿਆਨ ਮਾਨ ਸਰਕਾਰ ਦੀਆਂ ਉਪਲੱਬਧੀਆਂ ਵਿੱਚ ਇੱਕ ਹੋਰ ਵੱਡਾ ਮੀਲ ਪੱਥਰ ਹੈ। ਲੋਕਾਂ ਤੋਂ ਸੁਰੱਖਿਅਤ ਅਤੇ ਗੁਪਤ ਤਰੀਕੇ ਨਾਲ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ, ਇਹ ਈ-ਰਿਕਸ਼ੇ ਨਸ਼ੇ ਦੇ ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਅਤੇ ਇਸ ਤੋਂ ਛੁਟਕਾਰਾ ਪਾਉਣ ਦੇ ਤਰੀਕਿਆਂ ‘ਤੇ ਲੋਕਾਂ ਨਾਲ ਗੱਲਬਾਤ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ। ਸਥਾਨਕ ਨਿਵਾਸੀਆਂ ਨੇ ਇਨ੍ਹਾਂ ਮੋਬਾਈਲ ਯੂਨਿਟਾਂ ਰਾਹੀਂ ਕੀਤੇ ਗਏ ਆਉਟਰੀਚ ਪ੍ਰੋਗਰਾਮਾਂ ਵਿੱਚ ਗਹਿਰੀ ਦਿਲਚਸਪੀ ਦਿਖਾਈ ਹੈ, ਜਿਸ ਨਾਲ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲ ਇੱਕ ਜਨ ਅੰਦੋਲਨ ਬਣ ਗਈ ਹੈ।”
ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਨਸ਼ੇ ਦੇ ਖ਼?ਲਾਫ਼ ਲੜਾਈ ਸਿਰਫ਼ ਕਾਰਵਾਈ ਨਾਲ ਨਹੀਂ ਜਿੱਤੀ ਜਾ ਸਕਦੀ, ਇਸ ਲਈ ਸਮਾਜ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।
ਜਾਗਰੂਕਤਾ, ਲੋਕਾਂ ਦੀ ਭਾਗੀਦਾਰੀ ਅਤੇ ਸਥਾਨਕ ਪੱਧਰ ‘ਤੇ ਜਵਾਬਦੇਹੀ ਇਸ ਪ੍ਰੋਗਰਾਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਹਨ, ਇਸ ਲਈ ਈ-ਰਿਕਸ਼ਾ ਪਹਿਲ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਵਿੱਚ ਇੱਕ ਕਾਰਗਰ ਕਦਮ ਮੰਨਿਆ ਜਾ ਰਿਹਾ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


