ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਸਨਮਾਨਪੂਰਵਕ ਮੁਲਾਕਾਤ ਕਰਕੇ ਮੋਗਾ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਦੌਰਾਨ ਦੋਵਾਂ ਆਗੂਆਂ ਨੇ ਪਾਰਟੀ ਦੀਆਂ ਭਵਿੱਖੀ ਯੋਜਨਾਵਾਂ, ਸੰਗਠਨਾਤਮਕ ਮਜ਼ਬੂਤੀ ਅਤੇ ਲੋਕ ਭਲਾਈ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਨਗਰ ਨਿਗਮ ਚੋਣਾਂ ਵਿੱਚ ਮਿਲੀ ਇਹ ਇਤਿਹਾਸਕ ਜਿੱਤ ਲੋਕਾਂ ਦੇ ਭਰੋਸੇ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਦੀ ਕੋਸ਼ਿਸ਼ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਮੁਲਾਕਾਤ ਦੌਰਾਨ ਮਨੀਸ਼ ਸਿਸੋਦੀਆ ਨੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜਨ ਸੇਵਾ ਦੇ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਕੀਮਤੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਜੁੜੇ ਰਹਿਣ ਅਤੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਡਾ. ਅਰੋੜਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਦੀ ਅਗਵਾਈ, ਤਜਰਬਾ ਅਤੇ ਪ੍ਰੇਰਣਾ ਪਾਰਟੀ ਲਈ ਹਮੇਸ਼ਾ ਮਾਰਗਦਰਸ਼ਕ ਰਹੇ ਹਨ। ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਅ ਅਤੇ ਦਿਸ਼ਾ-ਨਿਰਦੇਸ਼ ਨਾ ਸਿਰਫ਼ ਪਾਰਟੀ ਨੂੰ ਸੰਗਠਨਾਤਮਕ ਤੌਰ ’ਤੇ ਮਜ਼ਬੂਤ ਕਰਨ ਵਿੱਚ ਸਹਾਇਕ ਸਾਬਤ ਹੋਣਗੇ, ਸਗੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੀ ਨਵੀਂ ਊਰਜਾ ਪ੍ਰਦਾਨ ਕਰਨਗੇ। ਉਨ੍ਹਾਂ ਨੇ ਮੋਗਾ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਜੋ ਵਿਸ਼ਵਾਸ ਜਤਾਇਆ ਹੈ, ਉਸ ਨੂੰ ਕਾਇਮ ਰੱਖਣਾ ਸਾਡੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਪਾਰਟੀ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਦੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


