Close Menu
Rozana Desh PardeshRozana Desh Pardesh
    What's Hot

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026
    Facebook X (Twitter) Instagram YouTube
    Breaking News
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    • हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
    • विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
    • प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
    • संत गुरु रविदास जी किसी एक समाज के नहीं, पूरी मानवता के महान संत : कृष्ण लाल पंवार
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ’ਚ ਵਧੀ ਹਲਚਲ, ਜਨਰਲ ਸਕੱਤਰ ਡਾ. ਜਗਮੋਹਨ ਰਾਜੂ ਨੇ ਦਿੱਤਾ ਅਸਤੀਫ਼ਾ
    Punjab

    2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ’ਚ ਵਧੀ ਹਲਚਲ, ਜਨਰਲ ਸਕੱਤਰ ਡਾ. ਜਗਮੋਹਨ ਰਾਜੂ ਨੇ ਦਿੱਤਾ ਅਸਤੀਫ਼ਾ

    June 7, 20262 Mins Read
    Share Facebook Twitter Telegram Email WhatsApp

    ਪੰਜਾਬ ਭਾਜਪਾ ’ਚ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੱਲੀਆਂ ਚਰਚਾਵਾਂ ਤੋਂ ਬਾਅਦ ਪਾਰਟੀ ਦੇ ਅੰਦਰ ਸਿਆਸੀ ਹਲਚਲ ਰੁਕਦੀ ਨਜ਼ਰ ਨਹੀਂ ਆ ਰਹੀ ਹੈ। ਸਾਬਕਾ ਆਈਏਐੱਸ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਆਪਣੇ ਸੰਗਠਨਾਤਮਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜੂ ਨੇ 5 ਜੂਨ ਨੂੰ ਸੰਗਠਨ ਮਹਾਂਮੰਤਰੀ ਮੰਥਰੀ ਸ੍ਰੀਨਿਵਾਸੁਲੂ ਨੂੰ ਪੱਤਰ ਭੇਜ ਕੇ ਉਨ੍ਹਾਂ ਨੂੰ ਪ੍ਰਮੁੱਖ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਹੈ। ਪੱਤਰ ਦੀ ਇਕ ਕਾਪੀ ਸੂਬਾ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਭੇਜੀ ਗਈ ਹੈ।
    ਡਾ. ਰਾਜੂ ਨੇ ਆਪਣੇ ਅਸਤੀਫ਼ੇ ’ਚ ਕਿਹਾ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਉਨ੍ਹਾਂ ਨੇ ਭਾਜਪਾ ’ਚ ਮੀਤ-ਪ੍ਰਧਾਨ ਅਤੇ ਜਨਰਲ ਸਕੱਤਰ ਵਜੋਂ ਸੇਵਾ ਨਿਭਾਈ ਤੇ ਇਹ ਸਮਾਂ ਉਨ੍ਹਾਂ ਦੇ ਸਿਆਸੀ ਜੀਵਨ ਦੇ ਸਭ ਤੋਂ ਮਹੱਤਵਪੂਰਨ ਸਫ਼ਰਾਂ ’ਚੋਂ ਇਕ ਰਿਹਾ। ਉਨ੍ਹਾਂ ਕਿਹਾ ਕਿ ਹੁਣ ਉਹ ਪੰਜਾਬ ਅਤੇ ਦੇਸ਼ ਨਾਲ ਜੁੜੇ ਕਈ ਮਹੱਤਵਪੂਰਨ ਜਨਹਿਤ ਦੇ ਮੁੱਦਿਆਂ ’ਤੇ ਵਧੇਰੇ ਸਮਾਂ ਦੇਣਾ ਚਾਹੁੰਦੇ ਹਨ।
    ਆਪਣੇ ਪੱਤਰ ’ਚ ਰਾਜੂ ਨੇ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿਵਾਉਣ, ਪੰਜਾਬ ਦੇ ਨੌਜਵਾਨਾਂ ਲਈ ਵਿਦਿਅਕ ਸਹਾਇਤਾ, ਸਿੱਖਿਆ ਦੇ ਅਧਿਕਾਰ ਕਾਨੂੰਨ ਤਹਿਤ ਗਰੀਬ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਅਨੁਸੂਚਿਤ ਜਾਤੀਆਂ ਅਤੇ ਸਿੱਖ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ, ਧਰਮ ਪਰਿਵਰਤਨ, ਨਸ਼ੇ ਦੀ ਸਮੱਸਿਆ, ਪੰਜਾਬੀ ਭਾਸ਼ਾ ਦੀ ਸੰਭਾਲ ਅਤੇ ਪੰਜਾਬ ਨਾਲ ਜੁੜੇ ਪਾਣੀਆਂ ਅਤੇ ਚੰਡੀਗੜ੍ਹ ਵਰਗੇ ਲਟਕ ਰਹੇ ਮੁੱਦਿਆਂ ਨੂੰ ਆਪਣੀ ਤਰਜੀਹ ਦੱਸਿਆ ਹੈ।
    ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ਿਆਂ ’ਤੇ ਵਿਆਪਕ ਜਨਸੰਪਰਕ, ਖੋਜ, ਲੇਖਣ, ਕਾਨੂੰਨੀ ਪਹਿਲਕਦਮੀਆਂ ਅਤੇ ਜਨ-ਜਾਗਰੂਕਤਾ ਮੁਹਿੰਮਾਂ ਚਲਾਉਣ ਦੀ ਲੋੜ ਹੈ। ਅਜਿਹੀ ਸਥਿਤੀ ਵਿੱਚ ਸੰਗਠਨ ਦੀ ਵੱਡੀ ਜ਼ਿੰਮੇਵਾਰੀ ਸੰਭਾਲਦਿਆਂ ਇਨ੍ਹਾਂ ਮੁੱਦਿਆਂ ’ਤੇ ਪੂਰਾ ਸਮਾਂ ਦੇਣਾ ਸੰਭਵ ਨਹੀਂ ਹੋਵੇਗਾ। ਇਸੇ ਕਾਰਨ ਉਨ੍ਹਾਂ ਨੇ ਸੰਗਠਨਾਤਮਕ ਜ਼ਿੰਮੇਵਾਰੀਆਂ ਤੋਂ ਮੁਕਤ ਕੀਤੇ ਜਾਣ ਦੀ ਬੇਨਤੀ ਕੀਤੀ ਹੈ।
    ਸਿਆਸੀ ਗਲਿਆਰਿਆਂ ਵਿੱਚ ਇਸ ਘਟਨਾਕ੍ਰਮ ਨੂੰ ਪੰਜਾਬ ਭਾਜਪਾ ਦੇ ਅੰਦਰ ਚੱਲ ਰਹੀ ਆਪਸੀ ਨਾਰਾਜ਼ਗੀ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਦਰਅਸਲ, ਸੂਬਾ ਭਾਜਪਾ ਪ੍ਰਧਾਨ ਦੇ ਅਹੁਦੇ ਲਈ ਜਿਨ੍ਹਾਂ ਆਗੂਆਂ ਦੇ ਨਾਂ ਚਰਚਾ ਵਿੱਚ ਸਨ, ਉਨ੍ਹਾਂ ਵਿੱਚ ਡਾ. ਜਗਮੋਹਨ ਰਾਜੂ ਦਾ ਨਾਂ ਵੀ ਪ੍ਰਮੁੱਖਤਾ ਨਾਲ ਸ਼ਾਮਲ ਸੀ। ਹਾਲਾਂਕਿ, ਪਾਰਟੀ ਹਾਈਕਮਾਂਡ ਨੇ ਆਖ਼ਰਕਾਰ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ। ਰਾਜੂ ਦਾ ਅਸਤੀਫ਼ਾ ਅਜਿਹੇ ਸਮੇਂ ਸਾਹਮਣੇ ਆਇਆ ਹੈ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਜਨਤਕ ਤੌਰ ’ਤੇ ਸਵਾਲ ਉਠਾ ਚੁੱਕੇ ਹਨ। ਅਜਿਹੀ ਸਥਿਤੀ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਿੱਚ ਚੱਲ ਰਹੀ ਹਲਚਲ ਅਤੇ ਅਸੰਤੋਸ਼ ਦੀਆਂ ਚਰਚਾਵਾਂ ਨੂੰ ਇਸ ਘਟਨਾਕ੍ਰਮ ਨਾਲ ਹੋਰ ਬਲ ਮਿਲਿਆ ਹੈ।

    Share. Facebook Twitter Pinterest Email WhatsApp

    Related Posts

    ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ

    September 1, 2026

    ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!

    September 1, 2026

    ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ

    September 1, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी

    September 1, 2026

    संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी

    September 1, 2026

    हरियाणा विधानसभा मानसून सत्र के अंतिम दिन 11 विधेयक चर्चा उपरांत पारित किए गए

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026

    हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी

    September 1, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.