ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਨਵੀਂ ਦਿੱਲੀ ਸਥਿਤ ਰੇਲ ਭਵਨ ਵਿਖੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਰੇਲਵੇ ਨਾਲ ਸੰਬੰਧਿਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।ਰਾਜਵਿੰਦਰ ਸਿੰਘ ਲੱਕੀ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਬਲਾਚੌਰ, ਰਾਹੋਂ ਅਤੇ ਨਵਾਂਸ਼ਹਿਰ ਖੇਤਰਾਂ ਵਿੱਚ ਰੇਲਵੇ ਸੇਵਾਵਾਂ ਦੇ ਵਿਸਥਾਰ, ਯਾਤਰੀਆਂ ਨੂੰ ਆ ਰਹੀਆਂ ਮੁਸ਼ਕਲਾਂ, ਰੇਲਵੇ ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਰੱਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਰੇਲਵੇ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਭਾਜਪਾ ਲਗਾਤਾਰ ਯਤਨਸ਼ੀਲ ਹੈ।
ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜ਼ਿਲ੍ਹੇ ਨਾਲ ਸੰਬੰਧਿਤ ਮੰਗਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਉੱਤੇ ਸਕਾਰਾਤਮਕ ਵਿਚਾਰ ਕੀਤਾ ਜਾਵੇਗਾ।
ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦਾ ਇੱਕ ਵਫ਼ਦ ਦੁਬਾਰਾ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰੇਗਾ, ਜਿਸ ਦੌਰਾਨ ਜ਼ਿਲ੍ਹੇ ਦੇ ਰੇਲਵੇ ਵਿਕਾਸ ਨਾਲ ਸੰਬੰਧਿਤ ਹੋਰ ਮੰਗਾਂ ਅਤੇ ਪ੍ਰਾਜੈਕਟਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇਸ਼ ਭਰ ਵਿੱਚ ਰੇਲਵੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕੰਮ ਕਰ ਰਹੀ ਹੈ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਵੀ ਇਸ ਵਿਕਾਸ ਯਾਤਰਾ ਦਾ ਪੂਰਾ ਲਾਭ ਮਿਲੇਗਾ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


