ਨਗਰ ਕੌਂਸਲ ਕਾਦੀਆਂ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪਾਰਟੀ ਦੀ ਜਿੱਤ ਦਾ ਭਰੋਸਾ ਪ੍ਰਗਟ ਕਰਦਿਆਂ ਦਾਅਵਾ ਕੀਤਾ ਹੈ ਕਿ ਕਾਦੀਆਂ ਵਿੱਚ ਇਸ ਵਾਰ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ ਅਤੇ ਲੋਕ ਵਿਕਾਸ ਅਤੇ ਇਮਾਨਦਾਰ ਪ੍ਰਸ਼ਾਸਨ ਦੇ ਮੁੱਦੇ ’ਤੇ ਪਾਰਟੀ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਣ ਲਈ ਤਿਆਰ ਬੈਠੇ ਹਨ। ਆਗੂਆਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਲੋਕ ਵਿਰੋਧੀ ਪਾਰਟੀਆਂ ਦੀ ਰਵਾਇਤੀ ਰਾਜਨੀਤੀ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਵਿਕਾਸ ਦੀ ਸੋਚ ਨਾਲ ਅੱਗੇ ਵਧਣ ਵਾਲੀ ਆਮ ਆਦਮੀ ਪਾਰਟੀ ਨੂੰ ਆਪਣਾ ਸਮਰਥਨ ਦੇ ਰਹੇ ਹਨ। ਇਸ ਮੌਕੇ ਡਾ. ਰਕੇਸ਼ ਕੁਮਾਰ ਕਾਲੀਆ ਬਲਾਕ ਪ੍ਰਧਾਨ, ਸਲਵਿੰਦਰ ਸਿੰਘ ਬਲਾਕ ਕੋਆਰਡੀਨੇਟਰ ਐਸਸੀ ਵਿੰਗ, ਦਵਿੰਦਰ ਕੁਮਾਰ ਸ਼ਰਮਾ ਆਪ ਆਗੂ ਅਤੇ ਅਜੇ ਕੁਮਾਰ ਚੀਂਦਾ ਉਮੀਦਵਾਰ ਨੇ ਇੱਕ ਸਾਂਝੇ ਬਿਆਨ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਲੋਕ ਭਲਾਈ ਅਤੇ ਵਿਕਾਸ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਕਾਰਨ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਵਧਿਆ ਹੈ। ਇਸੇ ਕਾਰਨ ਨਗਰ ਕੌਂਸਲ ਚੋਣਾਂ ਵਿੱਚ ਵੀ ਪਾਰਟੀ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਕਾਦੀਆਂ ਸ਼ਹਿਰ ਦੇ ਹਰ ਵਾਰਡ ਵਿੱਚ ਪਾਰਟੀ ਵਰਕਰ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਹਿੱਤ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ, ਮਹਿਲਾਵਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ, ਜਿਸ ਨਾਲ ਪਾਰਟੀ ਦੇ ਹੌਸਲੇ ਬੁਲੰਦ ਹਨ।
ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਠੋਸ ਏਜੰਡਾ ਨਹੀਂ ਹੈ। ਸਾਲਾਂ ਤੱਕ ਸੱਤਾ ਵਿੱਚ ਰਹਿਣ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ। ਹੁਣ ਜਦੋਂ ਲੋਕਾਂ ਨੂੰ ਇੱਕ ਇਮਾਨਦਾਰ ਅਤੇ ਜਵਾਬਦੇਹ ਸਰਕਾਰ ਮਿਲੀ ਹੈ ਤਾਂ ਵਿਰੋਧੀ ਪਾਰਟੀਆਂ ਦੀ ਜ਼ਮੀਨ ਖਿਸਕਦੀ ਨਜ਼ਰ ਆ ਰਹੀ ਹੈ।
ਡਾ. ਰਕੇਸ਼ ਕੁਮਾਰ ਕਾਲੀਆ, ਸਲਵਿੰਦਰ ਸਿੰਘ, ਦਵਿੰਦਰ ਕੁਮਾਰ ਸ਼ਰਮਾ ਅਤੇ ਅਜੇ ਕੁਮਾਰ ਚੀਂਦਾ ਨੇ ਕਿਹਾ ਕਿ ਨਗਰ ਕੌਂਸਲ ਕਾਦੀਆਂ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਕਮੇਟੀ ਬਣੇਗੀ ਜੋ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਹੂਲਤ, ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਹੋਰ ਬਿਹਤਰ ਬਣਾਇਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਯਤਨਸ਼ੀਲ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਅਤੇ ਵਿਕਾਸ ਨੂੰ ਆਪਣੀ ਪਹਿਲੀ ਤਰਜੀਹ ਬਣਾਈ ਰੱਖੇਗੀ। ਉਨ੍ਹਾਂ ਕਾਦੀਆਂ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਹਿੱਤ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
ਆਗੂਆਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਇਤਿਹਾਸਕ ਸਾਬਤ ਹੋਣਗੇ ਅਤੇ ਕਾਦੀਆਂ ਦੇ ਲੋਕ ਵਿਕਾਸ ਦੀ ਰਾਜਨੀਤੀ ਨੂੰ ਜਿੱਤ ਦਿਵਾਉਣਗੇ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


