ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਅਨੁਸ਼ਾਸਨ ਕਮੇਟੀ ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਦੇਵ ਥਿੰਦ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਅਤੇ ਗਤੀਵਿਧੀਆਂ ਤੋਂ ਵੀ ਵੱਖ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਐਡਵੋਕੇਟ ਅਮਨ ਰਾਣਾ ਨੇ ਦੱਸਿਆ ਕਿ ਦੇਵ ਥਿੰਦ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ, ਪਾਰਟੀ ਦੇ ਅਧਿਕਾਰਤ ਫ਼ੈਸਲਿਆਂ ਦੀ ਅਣਦੇਖੀ ਕੀਤੀ ਜਾ ਰਹੀ ਸੀ ਅਤੇ ਅਜਿਹੇ ਕਦਮ ਚੁੱਕੇ ਜਾ ਰਹੇ ਸਨ ਜਿਨ੍ਹਾਂ ਨਾਲ ਸੰਗਠਨ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦੇਵ ਥਿੰਦ ਨੂੰ ਆਪਣਾ ਪੱਖ ਰੱਖਣ ਦਾ ਪੂਰਾ ਮੌਕਾ ਦਿੱਤਾ ਗਿਆ ਸੀ, ਪਰ ਸੰਤੋਸ਼ਜਨਕ ਜਵਾਬ ਨਾ ਮਿਲਣ ਕਾਰਨ ਅਨੁਸ਼ਾਸਨ ਕਮੇਟੀ ਨੇ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਲਿਆ।
ਐਡਵੋਕੇਟ ਅਮਨ ਰਾਣਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਨੁਸ਼ਾਸਿਤ ਅਤੇ ਸਿਧਾਂਤਕ ਪਾਰਟੀ ਹੈ, ਜਿਸ ਵਿੱਚ ਪਾਰਟੀ ਦੇ ਸੰਵਿਧਾਨ, ਅਨੁਸ਼ਾਸਨ ਅਤੇ ਸੰਗਠਨਾਤਮਕ ਮਰਿਆਦਾਵਾਂ ਦੇ ਵਿਰੁੱਧ ਕੰਮ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਿੱਤਾਂ ਦੇ ਵਿਰੁੱਧ ਕੀਤੀ ਜਾਣ ਵਾਲੀ ਕਿਸੇ ਵੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਨੁਸ਼ਾਸਨ ਕਮੇਟੀ ਦੀ ਸਿਫ਼ਾਰਸ਼ ਅਤੇ ਪਾਰਟੀ ਲੀਡਰਸ਼ਿਪ ਦੀ ਮਨਜ਼ੂਰੀ ਉਪਰੰਤ ਦੇਵ ਥਿੰਦ ਨੂੰ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਸ ਮਾਮਲੇ ਸਬੰਧੀ ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਯੋਗ ਹੈ, ਪਰ ਉਹ ਇਸ ਮਾਮਲੇ ਬਾਰੇ ਮੀਡੀਆ ਵਿੱਚ ਕੋਈ ਬਿਆਨ ਨਹੀਂ ਦੇਣਾ ਚਾਹੁੰਦੇ।
ਐਡਵੋਕੇਟ ਅਮਨ ਰਾਣਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸੰਗਠਨ ਦੀ ਮਜ਼ਬੂਤੀ, ਅਨੁਸ਼ਾਸਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਕਿਸੇ ਵੀ ਗੈਰ-ਅਧਿਕਾਰਤ ਵਿਅਕਤੀ ਜਾਂ ਗਤੀਵਿਧੀ ਤੋਂ ਸਾਵਧਾਨ ਰਹਿਣ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


