ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਝਾੜੂ ਤੋੜਨ ਵਾਲਿਆਂ ਤੇ ਪਰਚਾ ਦਰਜ ਕਰਨ ਦੇ ਰੋਸ ਵਿੱਚ ਅੱਜ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇਨਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਦੇ ਵਿੱਚ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਨੇ ਜਮਾਲਪੁਰ ਚੌਂਕ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਝਾੜੂ ਤੋੜਿਆl
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੰਗੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਝਾੜੂ ਵਿਖਾਇਆ ਸੀ ਕਿ ਉਹ ਇਸੇ ਝਾੜੂ ਦੇ ਨਾਲ ਪੰਜਾਬ ਅੰਦਰ ਭਰਿਸ਼ਟਾਚਾਰ ਬੇਰੁਜ਼ਗਾਰੀ ਅਤੇ ਨਸ਼ੇ ਦੀ ਸਫਾਈ ਕਰਨਗੇ ਪਰ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਅਤੇ ਪੰਜਾਬ ਦੇ ਅੰਦਰ ਨਸ਼ਾ ਬੇਰੁਜ਼ਗਾਰੀ ਅਤੇ ਭਰਿਸ਼ਟਾਚਾਰ ਅੱਗੇ ਨਾਲੋਂ ਵਧਿਆ ਹੈ ਜਿਸ ਕਰਕੇ ਲੋਕਾਂ ਦੇ ਅੰਦਰ ਭਗਵੰਤ ਮਾਨ ਸਰਕਾਰ ਖਿਲਾਫ ਭਾਰੀ ਰੋਸ ਹੈ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਤਾਨਾ ਸ਼ਾਹ ਰਵਈਆ ਅਪਣਾ ਕੇ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣ ਵਾਲਿਆਂ ਖਿਲਾਫ਼ ਪਰਚੇ ਦਰਜ ਕਰ ਰਹੀ ਹੈ ਉਸ ਤੋਂ ਪੰਜਾਬ ਦੇ ਲੋਕਾਂ ਅੰਦਰ ਭਾਰੀ ਗੁੱਸਾ ਹੈ ਅਤੇ ਲੋਕ ਜਲਦੀ ਆਮ ਆਦਮੀ ਪਾਰਟੀ ਦੇ ਝਾੜੂ ਦਾ ਤੀਲਾ ਤੀਲਾ ਕਰਨਾ ਚਾਹੁੰਦੇ ਹਨ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਅੱਜ ਜਦੋਂ ਪੰਜਾਬ ਦੇ ਨੌਜਵਾਨ ਨੌਕਰੀਆਂ ਮੰਗਦੇ ਹਨ ਤਾਂ ਉਹਨਾਂ ਤੇ ਪੁਲਿਸ ਵੱਲੋਂ ਲਾਠੀ ਚਾਰਜ ਕੀਤਾ ਜਾ ਰਿਹਾ ਹੈ ਜਿਸ ਦੀ ਤਸਵੀਰ ਪੰਜਾਬ ਦੇ ਲੋਕਾਂ ਨੇ ਪਟਿਆਲਾ ਵਿੱਚ ਵੇਖੀ ਹੈ ਅਤੇ ਇਸ ਤਾਨਾ ਸ਼ਾਹ ਸਰਕਾਰ ਨਾਲ ਹਿਸਾਬ ਕਿਤਾਬ ਬਰਾਬਰ ਕਰਨ ਲਈ ਪੰਜਾਬ ਦੇ ਲੋਕ ਉਤਾਵਲੇ ਹਨ. ਇਸ ਮੌਕੇ ਉਹਨਾਂ ਦੇ ਨਾਲ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ
Breaking News
- ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ
- ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ
- ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ
- ਈਰਾਨ ਦਾ ਜਾਰਡਨ ਤੇ ਬਹਿਰੀਨ ’ਚ ਅਮਰੀਕੀ ਫੌਜੀ ਅੱਡਿਆਂ ’ਤੇ ਜਵਾਬੀ ਮਿਜ਼ਾਈਲ ਹਮਲਾ
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी


