Close Menu
Rozana Desh PardeshRozana Desh Pardesh
    What's Hot

    ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ

    September 2, 2026

    ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ

    September 2, 2026

    ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ

    September 2, 2026
    Facebook X (Twitter) Instagram YouTube
    Breaking News
    • ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ
    • ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ
    • ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ
    • ਈਰਾਨ ਦਾ ਜਾਰਡਨ ਤੇ ਬਹਿਰੀਨ ’ਚ ਅਮਰੀਕੀ ਫੌਜੀ ਅੱਡਿਆਂ ’ਤੇ ਜਵਾਬੀ ਮਿਜ਼ਾਈਲ ਹਮਲਾ
    • कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
    • हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
    • कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
    • संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
    Wednesday, September 2
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ
    Punjab

    ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ

    June 9, 20263 Mins Read
    Share Facebook Twitter Telegram Email WhatsApp

    ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ।
    ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ?ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।’
    ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟ?ਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ।
    ਟ੍ਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟ੍ਰਾਂਸਪੋਰਟ ਵਿਭਾਗ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ, ‘ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਅਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿੱਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ।’
    ਸਮਾਂ ਸਾਰਣੀ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘ਇਹ ਪੰਜ ਨਵੀਆਂ ਲਗਜ਼ਰੀ ਬੱਸਾਂ ਰੋਜ਼ਾਨਾ ਜਲੰਧਰ ਬੱਸ ਅੱਡੇ ਤੋਂ ਸਵੇਰੇ 06:50, 07:40, 09:10, ਦੁਪਹਿਰ 14:27 ਅਤੇ ਰਾਤ 23:30 ਵਜੇ ਰਵਾਨਾ ਹੋਣਗੀਆਂ, ਜਦੋਂ ਕਿ ਲੁਧਿਆਣਾ ਬੱਸ ਅੱਡੇ ਤੋਂ ਰਵਾਨਗੀ ਦਾ ਸਮਾਂ ਸਵੇਰੇ 08:20, 09:15, 11:20, ਦੁਪਹਿਰ 16:20 ਅਤੇ ਰਾਤ 00:20 ਵਜੇ ਨਿਰਧਾਰਤ ਕੀਤਾ ਗਿਆ ਹੈ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਲਈ ਵਾਪਸੀ ਦੀਆਂ ਸੇਵਾਵਾਂ ਸਵੇਰੇ 04:40, 09:00, ਸ਼ਾਮ 17:20, 19:30 ਅਤੇ ਰਾਤ 21:40 ਵਜੇ ਚੱਲਣਗੀਆਂ। ਇਸ ਨਾਲ ਇਹ ਯਕੀਨੀ ਹੋਵੇਗਾ ਕਿ ਪੰਜਾਬ ਦੇ ਲੋਕਾਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਬਹੁਤ ਹੀ ਸਸਤੀਆਂ ਅਤੇ ਕਿਫ਼ਾਇਤੀ ਟਿਕਟ ਦਰਾਂ ’ਤੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਆਰਾਮਦਾਇਕ, ਸੁਰੱਖਿਅਤ ਅਤੇ ਸੁਖਾਵੇਂ ਸਫ਼ਰ ਦਾ ਅਨੁਭਵ ਮਿਲ ਸਕੇ।’
    ਜਨਤਕ ਟ੍ਰਾਂਸਪੋਰਟ ਦੇ ਆਧੁਨਿਕੀਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਭਰ ਵਿੱਚ ਬੱਸਾਂ ਦੇ ਬੇੜੇ ਦੇ ਵਿਸਥਾਰ ਦਾ ਇੱਕ ਵੱਡਾ ਪ੍ਰੋਗਰਾਮ ਪਹਿਲਾਂ ਹੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ, ‘ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਸੰਚਾਲਨ ਵਿੱਚ ਕੁੱਲ 696 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪਨਬੱਸ ਵਿੱਚ 100 ਨਵੀਆਂ ਸਾਧਾਰਨ ਬੱਸਾਂ, 100 ਐਚ.ਵੀ.ਏ.ਸੀ. ਵਾਤਾਅਨੁਕੂਲਿਤ ਬੱਸਾਂ ਅਤੇ ਕਿਲੋਮੀਟਰ ਸਕੀਮ ਅਧੀਨ 10 ਹੋਰ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਪੀ.ਆਰ.ਟੀ.ਸੀ. ਨੂੰ ਇਸੇ ਸਕੀਮ ਅਧੀਨ 245 ਸਾਧਾਰਨ ਬੱਸਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਨਵੀਆਂ ਬੱਸਾਂ ਪੂਰੇ ਪੰਜਾਬ ਵਿੱਚ ਜਨਤਕ ਟ?ਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ, ਪਹੁੰਚ ਅਤੇ ਭਰੋਸੇਯੋਗਤਾ ਵਿੱਚ ਮਹੱਤਵਪੂਰਨ ਸੁਧਾਰ ਕਰਨਗੀਆਂ।’
    ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਅਤੇ ਡਾਇਰੈਕਟਰ ਸਟੇਟ ਟ੍ਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ।

    Share. Facebook Twitter Pinterest Email WhatsApp

    Related Posts

    ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ

    September 2, 2026

    ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ

    September 2, 2026

    ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ

    September 2, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ

    September 2, 2026

    ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ

    September 2, 2026

    ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਸਰਹੱਦ ’ਤੇ ਪੱਕਾ ਮੋਰਚਾ

    September 2, 2026

    ਈਰਾਨ ਦਾ ਜਾਰਡਨ ਤੇ ਬਹਿਰੀਨ ’ਚ ਅਮਰੀਕੀ ਫੌਜੀ ਅੱਡਿਆਂ ’ਤੇ ਜਵਾਬੀ ਮਿਜ਼ਾਈਲ ਹਮਲਾ

    September 2, 2026

    कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज

    September 1, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਬਲਵੰਤ ਸਿੰਘ ਰਾਜੋਆਣਾ ਦੀਆਂ ਅੱਖਾਂ ਦਾ ਪੀਜੀਆਈ ਚੰਡੀਗੜ੍ਹ ’ਚ ਹੋਵੇਗਾ ਆਪਰੇਸ਼ਨ, ਹਾਈਕੋਰਟ ਵੱਲੋਂ ਮਨਜ਼ੂਰੀ

    September 2, 2026

    ਗਲਤੀ ਨਾਲ ਵੀ ਵਿਰੋਧੀ ਧਿਰਾਂ ਨੂੰ ਵੋਟ ਦੇ ਦਿੱਤੀ ਤਾਂ ਇਹ ਲੋਕ ਭਲਾਈ ਸਕੀਮਾਂ ਬੰਦ ਕਰਵਾ ਦੇਣਗੇ : ਸੀਐਮ ਮਾਨ

    September 2, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.