ਪਿਛਲੇ ਦਿਨੀਂ ਪਾਵਰਕਾਮ ਦੇ ਪਟਿਆਲਾ ਸਥਿੱਤ ਮੁੱਖ ਦਫਤਰ ਦੇ ਗੇਟ ਸਾਹਮਣੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਵੀ 2600 ਲਾਈਨਮੈਨ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦਾ ਮਰਨ ਵਰਤ ਸੋਮਵਾਰ ਨੂੰ 7ਵੇਂ ਦਿਨ ਵੀ ਜਾਰੀ ਰਿਹਾ ਤੇ ਉਸਦੇ ਤਿੰਨ ਸਾਥੀ ਹੋਰ ਮਰਨ ਵਰਤ ’ਤੇ ਬੈਠ ਗਏ ਜਦੋਂ ਇਕ ਸਾਥੀ ਪਹਿਲਾਂ ਹੀ ਮਰਨ ਵਰਤ ’ਤੇ ਬੈਠਿਆ ਹੋਇਆ ਹੈ। ਵੱਖ ਵੱਖ ਹਮਾਇਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਿੱਧਾ ਸਹਾਇਕ ਲਾਇਨਮੈਨ ਭਰਤੀ ਨਹੀਂ ਕੀਤਾ ਤਾਂ ਆਉਣ ਵਾਲੇ ਦਿਨਾਂ ’ਚ ਯੂਨੀਅਨ ਪੰਜਾਬ ਦੇ ਐੱਮਐੱਲਏ ਤੇ ਬਿਜਲੀ ਮੰਤਰੀ ਦੇ ਘਰਾਂ ਸਾਹਮਣੇ ਰੋਸ਼ ਪ੍ਰਦਰਸਨ ਕਰੇਗੀ। ਇਸ ਦੌਰਾਨ ਜਿੱਥੇ ਉਕਤ ਧਰਨਾਕਾਰੀ ਨੌਜਵਾਨ ਆਪਣੀਆਂ ਮੰਗਾਂ ਮੰਨਵਾਉਣ ਲਈ ਬਜਿੱਦ ਹਨ ਉਥੇ ਹੀ ਇਨ੍ਹਾਂ ਨੌਜਵਾਨਾਂ ਦੇ ਹੱਕ ’ਚ ਵੱਖ-ਵੱਖ ਜਥੇਬੰਦੀਆਂ ਸਮੇਤ ਭਰਾਤਰੀ ਜਥੇਬੰਦੀਆਂ ਵੀ ਹਮਾਇਤ ’ਚ ਉਤਰੀਆਂ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਰਿੰਦਰ ਸਿੰਘ ਨੇ ਦੱਸਿਆ ਕਿ 5 ਜੂਨ ਨੂੰ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਉਨ੍ਹਾਂ ਦੇ ਕਈ ਸਾਥੀ ਗੰਭੀਰ ਜ਼ਖ਼ਮੀ ਹੋਏ ਹਨ ਤੇ ਰਾਜਿੰਦਰਾ ਹਸਪਤਾਲ ’ਚ ਦਾਖਲ ਹਨ ਪਰ ਪੁਲਿਸ ਲਾਠੀਚਾਰਜ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਕਰਨ ਦੀ ਬਜਾਏ ਉਲਟਾ ਸਾਡੇ ਸਾਥੀਆਂ ’ਤੇ ਪਰਚੇ ਦਰਜ ਕਰਕੇ ਉਨ੍ਹਾਂ ਦੇ ਸੰਘਰਸ ਨੂੰ ਦਬਾਉਣ ਦੀ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੁਲਿਸ ਨੇ ਦੋ ਵਾਰੀ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਮਹਿਕਮੇ ਨੇ ਸਿੱਧਾ ਹੀ ਪੰਜਾਬੀ ਪੇਪਰ ਲੈਣ ਤੋ ਨਾਂਹ ਕਰ ਦਿੱਤੀ ਹੈ ਅਤੇ ਮਹਿਕਮਾ ਕਹਿ ਰਿਹਾ ਹੈ ਅਪ੍ਰੈਂਟਿਸਸ਼ਿਪ ਪੂਰੀ ਕਰਨ ਤੋਂ ਬਾਅਦ 35 ਫੀਸਦੀ ਕੋਟਾ ਦਿੱਤਾ ਜਾਵੇਗਾ, ਜਿਸ ਕਾਰਨ ਉਕਤ ਨੌਜਵਾਨਾਂ ’ਚ ਰੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧਰਨੇ ਦੇ ਦਬਾਅ ਹੇਠ ਪਾਵਰਕਾਮ ਵੱਲੋਂ ਸਹਾਇਕ ਲਾਇਨਮੈਨ ਦੀਆਂ ਆਸਾਮੀਆਂ ਕੱਢੀਆਂ ਗਈਆਂ ਹਨ, ਜਿਸ ’ਚ 3289 ਪੋਸਟ ਸਹਾਇਕ ਲਾਈਨਮੈਨ ਲਈ ਕੱਢੀਆਂ ਗਈਆਂ ਹਨ ਜਿਸ ’ਚ ਆਈਟੀਆਈ ਪਾਸ ਨਾਲ ਅਪ੍ਰੈਂਟਿਸਸ਼ਿਪ ਮੰਗੀ ਗਈ ਹੈ ਜਦਕਿ ਪੰਜਾਬ ’ਚ ਕੋਈ ਅਪ੍ਰੈਂਟਿਸਸ਼ਿਪ ਸਾਥੀ ਨਹੀਂ ਹਨ ਇਸ ਤੋਂ ਸਿੱਧਾ ਤਹਿ ਹੁੰਦਾ ਹੈ ਕਿ ਸਰਕਾਰ ਬਾਹਰਲੇ ਸੂਬਿਆਂ ਨੂੰ ਪਹਿਲ ਦੇ ਰਹੀ ਹੈ। ਦੂਜਾ ਸੀ. ਆਰ.ਏ 318/26 ਦਿੱਤਾ ਗਿਆ ਹੈ ਜੀ ਕਿ ਆਈਟੀਆਈ ਪਾਸ ਲਈ ਸਿੱਧਾ ਸਹਾਇਕ ਲਾਈਨਮੈਨ ਦੀਆਂ ਆਸਾਮੀਆਂ ਦਿੱਤੀਆਂ ਗਈਆਂ ਹਨ, ਇਸ ਵਿਚ ਜੋ ਪਿੱਛਲੇ ਲੰਬੇ ਸਮੇਂ ਤੋਂ 2600 ਅਪ੍ਰੈਂਟਿਸਸ਼ਿਪ ਸਾਥੀ ਸੰਘਰਸ਼ ਕਰ ਰਹੇ ਹਨ ਉਨ੍ਹਾਂ ਨੂੰ ਇਸ ਵਿਚ ਨਹੀਂ ਵਿਚਾਰ ਕੀਤਾ ਗਿਆ ਜਦੋਂ ਕਿ 2600 ਅਪ੍ਰੈਂਟਿਸਸ਼ਿਪ ਸਾਥੀ ਪਹਿਲਾ ਹੀ ਆਪਣਾ ਸੀ.ਬੀ.ਟੀ ਪੇਪਰ ਪਾਸ ਕਰ ਚੁੱਕੇ ਹਨ। ਇਸ ਲਈ ਸਰਕਾਰ ਨੂੰ ਸਿੱਧੀ ਸਿੱਧੀ ਚੇਤਾਵਨੀ ਹੈ ਕਿ 2600 ਅਪ੍ਰੈਂਟਿਸਸ਼ਿਪ ਨੌਜਵਾਨਾਂ ਨੂੰ ਜਲਦੀ ਤੋਂ ਜਲਦੀ ਸਹਾਇਕ ਲਾਈਨ ਪ੍ਰਮੋਟ ਕੀਤਾ ਜਾਵੇ ਨਹੀਂ ਤਾਂ ਉਹ ਸਰਕਾਰ ਦੇ ਐੱਮਐੱਲਏ ਅਤੇ ਬਿਜਲੀ ਮੰਤਰੀ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ
Breaking News
- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ


