ਅੱਜ ਸੀਪੀਆਈ ਐੱਮ ਵਲੋਂ ਪੁਰਾਣਾ ਬੱਸ ਅੱਡਾ ਗੜਸ਼ੰਕਰ ਵਿਖੇ ਅਪ੍ਰਿੰਟਸ ਸਹਾਇਕ ਲਾਈਨਮੈਨਾਂ ਉਪਰ ਕੀਤੇ ਗਏ ਅਨਮੁਨੱਖੀ ਤਸ਼ੱਦਦ ਦੇ ਵਿਰੋਧ ਵਿਚ ਪੰਜਾਬ ਸਰਕਾਰ ਤੇ ਡੀਐਸਪੀ ਸੰਜੀਵ ਸਿੰਗਲਾ ਦੀ ਅਰਥੀ ਫੂਕ ਕੇ ਮੁਜਾਹਰਾ ਕੀਤਾ ਗਿਆ। ਜਿਸ ਵਿਚ ਬੋਲਦੇ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਅਪਣੀ ਹਕੀ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਕ ਹੱਕ ਹੈ, ਪੰਜਾਬ ਸਰਕਾਰ ਵਲੋਂ ਸਤਾ ਚ ਆਉਣ ਤੋਂ ਪਹਿਲਾਂ ਸਾਰੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਨ੍ਹਾਂ ਦੀ ਸਾਰੀਆਂ ਮੰਗਾਂ ਮੰਨਣਗੇ ਅਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਲਾਉਣ ਦੀ ਜਰੂਰਤ ਨਹੀਂ ਪਵੇਗੀ। ਪਰ ਇਸ ਉਲਟ ਅੱਜ ਸਫਾਈ ਕਰਮਚਾਰੀ, ਸੁਵਿਧਾ ਕੇਂਦਰਾਂ ਦੇ ਮੁਲਾਜ਼ਮ, ਕਿਸਾਨ ਮਜਦੂਰ ਜਥੇਬੰਦੀਆਂ ਆਪਣੀਆ ਮੰਗਾਂ ਨੂੰ ਲੈਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆ ਹਨ ਪਰ ਸਰਕਾਰ ਉਨ੍ਹਾਂ ਨਾਲ਼ ਗਲਬਾਤ ਕਰਨ ਦੀ ਜਗਾ ਉਨ੍ਹਾਂ ਦੇ ਸੰਘਰਸ਼ ਨੂੰ ਬਲਪੂਰਵਕ ਦਬਾਉਣ ਵਿਚ ਲੱਗੀ ਹੋਈ ਹੈ।
ਉਨ੍ਹਾਂ ਮੰਗ ਕੀਤੀ ਕਿ ਡੀਐਸਪੀ ਨੂੰ ਬਰਖਾਸਤ ਕੀਤਾ ਜਾਵੇ ਅਤੇ ਕਰਮਚਾਰੀਆਂ ਖ਼ਿਲਾਫ਼ ਕੀਤੇ ਮੁਕਦਮੇ ਵਾਪਸ ਲਏ ਜਾਣ। ਇਸ ਮੌਕੇ ਦੋ ਮੱਤੇ ਪਾਸ ਕੀਤੇ ਗਏ ਜਿਸ ਵਿਚ ਸੰਘਰਸ਼ ਕਰਨ ਵਾਲੇ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਮੰਗਾਂ ਜਾਣ।
ਕਾਮਰੇਡ ਦਰਸ਼ਨ ਸਿੰਘ ਮੱਟੂ, ਸੁਭਾਸ ਮੱਟੂ, ਮਹਿੰਦਰ ਕੁਮਾਰ, ਕਾਮਰੇਡ ਰਵਿੰਦਰ ਨੀਟਾ, ਪ੍ਰੇਮ ਸਿੰਘ ਰਾਣਾ, ਹਰਭਜਨ ਸਿੰਘ ਅਟਵਾਲ, ਕੁਲਵਿੰਦਰ ਸਿੰਘ ਸੰਘਾ, ਮੋਹਨ ਲਾਲ ਬੀਨੇਵਾਲ, ਰਮੇਸ਼ ਧੀਮਾਨ, ਸੁਖਦੇਵ ਸਿੰਘ, ਰਾਮਪੁਰ, ਰਵੀ ਹਾਜੀਪੁਰ, ਕਸ਼ਮੀਰ ਸਿੰਘ ਭਜਲ, ਚੋਧਰੀ ਪਵਨ ਗੜ੍ਹਸ਼ੰਕਰ ਸਮੇਤ ਭਾਰੀ ਗਿਣਤੀ ਵਿਚ ਲੋਕ ਹਾਜ਼ਰ ਸਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਡੀਐਸਪੀ ਦਾ ਪੁਤਲਾ ਫੂਕਦੇ ਹੋਏ ਜਬਰਦਸਤ ਨਾਅਰੇਬਾਜ਼ੀ ਕੀਤੀ।
Breaking News
- ਮੁਲਾਜਮਾਂ ਤੇ ਪੈਨਸਨਰਾਂ ਵੱਲੋਂ ਵਲੋਂ ਖਰੜ ਐਸ.ਡੀ.ਐਮ. ਦਫਤਰ ਅੱਗੇ ਫੂਕਿਆ ਗਿਆ ਪੰਜਾਬ ਸਰਕਾਰ ਦਾ ਪੁਤਲਾ
- ਮਜੀਠੀਆ ਪਹਿਲਾਂ ਆਪਣੀ ਅਥਾਹ ਦੌਲਤ ਦਾ ਹਿਸਾਬ ਦੇਵੇ, ਫਿਰ ਦੂਜਿਆਂ ’ਤੇ ਉਂਗਲ ਚੁੱਕੇ: ਬਲਤੇਜ ਸਿੰਘ ਪੰਨੂ
- ਸਿਆਸੀ ਸਹਿ ਤੇ ਕਿਸਾਨਾਂ ਦੀ ਜਮੀਨ ਉਪਰ ਨਜਾਇਜ਼ ਕਬਜਾ ਕਰਨ ਦੇ ਮਾਮਲੇ ’ਚ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਧਰਨਾ
- ਐਸ.ਸੀ., ਬੀ.ਸੀ. ਲੈਕਚਰਾਰ ਸਿੱਧੀ ਭਰਤੀ ਵਿੱਚ ਰਿਜਰਵੇਸ਼ਨ ਕੋਟਾ ਨਾ ਦੇਣ ਤੇ ਕੀਤਾ ਰੋਸ ਪ੍ਰਦਰਸ਼ਨ
- ਬੇਕਸੂਰ ਲੋਕਾਂ ’ਤੇ ਝੂਠੇ ਕੇਸ ਦਰਜ਼ ਕਰਨੇ ਆਪ ਸਰਕਾਰ ਦੀ ਬੁਖ਼ਲਾਹਟ ਦੀ ਨਿਸ਼ਾਨੀ : ਮੋਹਿਤ ਮਹਿੰਦਰਾ
- ਅਮਰੀਕਾ ਬੁੱਕ ਆਫ਼ ਵਰਲਡ ਰਿਕਾਰਡਜ਼ ਵਿੱਚ ਡਾ. ਸਵਰਾਜ ਗਰੋਵਰ ਦਾ ਨਾਮ ਦਰਜ ਅੰਮ੍ਰਿਤਸਰ, 2 ਸਤੰਬਰ (ਰਾਜੇਸ਼ ਡੈਨੀ)
- ਪ੍ਰਤਾਪ ਬਾਜਵਾ ਦੇ ਸਰਕਾਰ ’ਤੇ ਤਿੱਖੇ ਹਮਲੇ, ਮੁਲਾਜ਼ਮਾਂ ਦੇ ਬਕਾਏ ਤੋਂ ਈਡੀ ਦੇ ਪੱਤਰਾਂ ਤੱਕ ਚੁੱਕੇ ਸਵਾਲ
- 1984 ਦੇ ਕਤਲੇਆਮ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ‘ਆਪ’ ’ਤੇ ਵਰ੍ਹੇ ਐਚਐਸ ਫੂਲਕਾ ਕਿਹਾ- ਪੀੜਤਾਂ ਨੂੰ ਸਿਆਸੀ ਤੌਰ ’ਤੇ ਵਰਤਿਆ ਗਿਆ


