ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਮਨਰੇਗਾ ਸਕੀਮ ਵਿੱਚ ਠੇਕਾ ਆਧਾਰਿਤ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਦਾ ਸੰਘਰਸ਼ ਲਗਾਤਾਰ ਤਿੱਖਾ ਹੁੰਦਾ ਜਾ ਰਿਹਾ ਹੈ। ਆਪਣੀਆਂ ਸੇਵਾਵਾਂ ਵਿਭਾਗ ਵਿੱਚ ਮਰਜ਼ ਕਰਕੇ ਪੱਕੀ ਭਰਤੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੂਬਾ ਪੱਧਰੀ ਅੰਦੋਲਨ ਤਹਿਤ ਬੁੱਧਵਾਰ ਨੂੰ ਬਲਾਕ ਨੂਰਪੁਰਬੇਦੀ ਵਿਖੇ ਧਰਨਾ 9ਵੇਂ ਦਿਨ ਵਿੱਚ ਦਾਖਲ ਹੋ ਗਿਆ।
ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਰੂਪਨਗਰ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਕਿ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਮਗਨਰੇਗਾ, ਵਿਕਾਸ ਭਵਨ ਸੈਕਟਰ-62 ਮੋਹਾਲੀ ਵੱਲੋਂ ਜਾਰੀ ਪੱਤਰ ਨੰਬਰ 3362-84 ਮਿਤੀ 09.06.2026 ਰਾਹੀਂ ਮਨਰੇਗਾ ਸਕੀਮ ਦੇ ਕੰਮਕਾਜ ਲਈ ਪੀ.ਐੱਸ.ਆਰ.ਐੱਲ.ਐੱਮ. ਸਕੀਮ ਦੇ ਕਰਮਚਾਰੀਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ ਹਨ, ਜਦਕਿ ਉਨ੍ਹਾਂ ਨੂੰ ਇਸ ਕੰਮ ਦਾ ਕੋਈ ਤਜਰਬਾ ਜਾਂ ਤਕਨੀਕੀ ਜਾਣਕਾਰੀ ਨਹੀਂ ਹੈ। ਇਸ ਫ਼ੈਸਲੇ ਦੇ ਵਿਰੋਧ ਵਿੱਚ ਨੂਰਪੁਰਬੇਦੀ ਦੇ ਸਮੂਹ ਮਨਰੇਗਾ ਮੁਲਾਜ਼ਮਾਂ ਨੇ ਬੀ.ਡੀ.ਪੀ.ਓ. ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਉਕਤ ਪੱਤਰ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਖ਼?ਲਾਫ਼ ਨਾਅਰੇਬਾਜ਼ੀ ਕੀਤੀ।
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਮਨਰੇਗਾ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਅੱਜ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਾਜ਼ਮ ਹਰ ਵੇਲੇ ਨੌਕਰੀ ਖ਼ਤਮ ਹੋਣ, ਤਨਖ਼ਾਹ ਰੋਕੇ ਜਾਣ ਜਾਂ ਦੂਰ-ਦੁਰਾਡੇ ਬਦਲੀਆਂ ਦੇ ਡਰ ਹੇਠ ਕੰਮ ਕਰਨ ਲਈ ਮਜਬੂਰ ਹਨ।
ਉਨ੍ਹਾਂ ਦੱਸਿਆ ਕਿ ਮਨਰੇਗਾ ਦੇ ਕੰਮਾਂ ਤੋਂ ਇਲਾਵਾ ਪੇਂਡੂ ਵਿਕਾਸ ਨਾਲ ਸਬੰਧਤ ਹੋਰ ਕਈ ਵਾਧੂ ਕੰਮ ਵੀ ਮੁਲਾਜ਼ਮਾਂ ਤੋਂ ਲਏ ਜਾਂਦੇ ਹਨ। ਜੇਕਰ ਕੋਈ ਕਰਮਚਾਰੀ ਅਜਿਹੇ ਕੰਮ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਉਸ ਨੂੰ ਠੇਕਾ ਰੋਕਣ ਜਾਂ ਬਦਲੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਆਗੂਆਂ ਨੇ ਕਿਹਾ ਕਿ ਮਨਰੇਗਾ ਮੁਲਾਜ਼ਮਾਂ ਦੀ ਭਰਤੀ ਰੈਗੂਲਰ ਭਰਤੀ ਦੇ ਤੈਅ ਮਾਪਦੰਡਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਸੀ, ਪਰ 18 ਸਾਲ ਬਾਅਦ ਵੀ ਉਹ ਅਸਥਾਈ ਕਰਮਚਾਰੀ ਵਜੋਂ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਵੀ ਬਕਾਇਆ ਪਈਆਂ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਚਨੌਲੀ, ਬਲਾਕ ਪ੍ਰਧਾਨ ਜਿੰਦਰਪਾਲ, ਪ੍ਰੈੱਸ ਸਕੱਤਰ ਸਤਨਾਮ ਸਿੰਘ, ਰਮਨ ਕੁਮਾਰ, ਮਨਦੀਪ ਸਿੰਘ ਅਤੇ ਜਸਪਾਲ ਸਿੰਘ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।
Breaking News
- हरियाणा के सेवाभाव और आतिथ्य के मुरीद हुए मेहमान सीपीए सम्मेलन में विधान सभा ने पेश की भव्य आयोजन और उत्कृष्ट मेजबानी की नई मिसाल विधान सभा अध्यक्ष हरविन्द्र कल्याण ने जताया आभार
- प्रदेश में खाद की कोई कमी नहीं होनी चाहिए कहा ,जमाखोरी और कालाबाज़ारी करने वालों पर होगी सख्त कार्रवाई:कृषि मंत्री श्याम सिंह राणा
- मुख्यमंत्री ने रोहतक में हुए हादसे पर जताया दुःख हादसे में मृतकों को 10 लाख रूपए और घायलों को दो लाख रुपए की सहायता राशि की घोषणा
- मुख्यमंत्री नायब सिंह सैनी के नेतृत्व में पंचायतों को मिला अभूतपूर्व सशक्तिकरण, विकसित भारत की नींव बन रहे गांव : कृष्ण लाल पंवार
- प्रधानमंत्री नरेंद्र मोदी अब तक 17 बार हरियाणा का दौरा कर चुके हैं और प्रत्येक अवसर पर उन्होंने प्रदेश को विकास की नई सौगातें दी: नायब सिंह सैनी
- प्रधानमंत्री ने सबका साथ-सबका विश्वास लेकर देश को नई बुलंदियों पर पहुंचाया – अनिल विज
- प्रधानमंत्री से हर मुलाकात ने कुछ नया सिखाया, उनके दूरदर्शी नेतृत्व में सड़क और पेयजल क्षेत्र में हरियाणा ने लिखी विकास की नई इबारत : रणबीर गंगवा
- “गर्भ में बेटियों की हत्या एक जघन्य और अक्षम्य अपराध है, दोषियों को किसी भी कीमत पर बख्शा नहीं जाएगा” – स्वास्थ्य मंत्री आरती सिंह राव


