ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ।
ਪਟਿਆਲਾ ਦੀਆਂ ਸੜਕਾਂ ’ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬ੍ਰਿਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਅਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿੱਚ ਜੋੜਦਾ ਹੈ। ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ। ਚਹੁੰ-ਪੜਾਵੀਂ ਇਸ ਮਾਡਲ ਵਿੱਚ ਆਟੋਮੈਟਿਕ ਸ਼ਰੱਬ ਕਟਰ (ਝਾੜੀਆਂ ਕੱਟਣ ਵਾਲੀ ਮਸ਼ੀਨ), ਘਾਹ-ਫੂਸ ਅਤੇ ਦਰੱਖਤਾਂ ਦੀਆਂ ਟਾਹਣੀਆਂ ਦੀ ਹੱਥੀਂ ਚੁਕਾਈ, ਸੁਪਰ-ਸਕਸ਼ਨ ਮਸ਼ੀਨ ਤੇ ਸਕਰੱਬਰਜ਼ ਸ਼ਾਮਲ ਹੈ। ਇਸ ਬਾਅਦ ਸੜਕਾਂ ਨੂੰ ਧੋਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ। ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਅਤੇ ਹਰ ਹਫ਼ਤੇ ਇਸ ਵਿੱਚ ਹੋਰ ਸੁਧਾਰ ਹੋਵੇਗਾ। ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ।
ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ। ਦੂਜਾ ਸਟੈੱਪ ਪੂਰੀ ਤਰ੍ਹਾਂ (ਆਰਗੈਨਿਕ ਕੂੜਾ ਇਕੱਠਾ ਕਰਨਾ) ਉਨ੍ਹਾਂ ’ਤੇ ਨਿਰਭਰ ਕਰਦਾ ਹੈ। ਉਨ੍ਹਾਂ ਕਿਹਾ, ‘ਸਾਡੇ ਸਫ਼ਾਈ ਸੇਵਕ ਸਾਡੇ ਮੁੱਖ ਭਾਈਵਾਲ ਹਨ। ਮਸ਼ੀਨਾਂ ਭਾਰੀ ਕੰਮ ਕਰਨਗੀਆਂ ਅਤੇ ਉਹ ਬਾਰੀਕੀ ਵਾਲਾ ਕੰਮ ਸੰਭਾਲਣਗੇ। ਇਹ ਸਿਸਟਮ ਹੱਥੀਂ ਕੀਤੀ ਜਾਣ ਵਾਲੀ ਸਖ਼ਤ ਮਿਹਨਤ ਨੂੰ ਘਟਾਉਣ ਅਤੇ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਤਿਆਰ ਕੀਤਾ ਗਿਆ ਹੈ। ਇੱਕ ਵਾਰ ਜਦੋਂ ਸੜਕਾਂ ਚਮਕਣ ਲੱਗ ਪੈਣਗੀਆਂ ਤਾਂ ਡੀਪ ਕਲੀਨਿੰਗ ਦੀ ਲੋੜ ਕੁਦਰਤੀ ਤੌਰ ’ਤੇ ਘਟ ਜਾਵੇਗੀ, ਪਰ ਸਿਰਫ਼ ਸਫ਼ਾਈ ਵਧੇਗੀ।’
ਹਰਜੋਤ ਸਿੰਘ ਬੈਂਸ ਨੇ ਕਿਹਾ, ‘ਸਾਡੀ ਕੋਸ਼ਿਸ਼ ਪਟਿਆਲਾ ਨੂੰ ਇੱਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ। ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ।’
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


