ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
ਅੰਮ੍ਰਿਤਸਰ, 10 ਜੂਨ (ਮੋਹਕਮ ਸਿੰਘ) : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼?ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।
ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ 18 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਮਗਰੋਂ 19 ਜੂਨ ਨੂੰ ਦੇਸ਼ ਵਾਪਸ ਪਰਤੇਗਾ।
ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਭਾਵਨਾ ਸੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਦੇ ਸ਼ਹੀਦੀ ਅਸਥਾਨ ’ਤੇ ਨਤਮਸਤਕ ਹੋਵੇੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸ਼ਹੀਦੀ ਪੁਰਬ ਮੌਕੇ ਜਥਾ ਨਹੀਂ ਜਾ ਸਕਿਆ ਸੀ, ਪਰ ਗੁਰੂ ਸਾਹਿਬ ਦੀ ਰਹਿਮਤ ਨਾਲ ਇਸ ਵਾਰ ਜਥੇ ਨੂੰ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਹ ਜਥਾ ਹਰ ਸਾਲ ਭੇਜੇ ਜਾਣ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਯਕੀਨੀ ਬਨਾਉਣ। ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 11 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ, ਸ਼ੇਖੂਪੁਰਾ ਜਾਵੇਗਾ। 12 ਜੂਨ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ, ਜਿਥੋਂ 14 ਜੂਨ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇਗਾ। 15 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੇ 16 ਜੂਨ ਨੂੰ ਸ਼ਹੀਦੀ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹਵੋੇਗੀ। 18 ਜੂਨ ਨੂੰ ਜਥਾ ਸ਼ਹੀਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ ਅਤੇ 19 ਜੂਨ ਨੂੰ ਜਥੇ ਦੀ ਦੇਸ਼ ਵਾਪਸੀ ਹੋਵੇਗੀ। ਇਸ ਮੌਕੇ ਸ਼?ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਜਗਜੀਤ ਸਿੰਘ, ਸ/ਸੁਪਰਵਾਈਜ਼ਰ ਸ. ਕਰਮਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


