‘ਮਿਸ਼ਨ ਵਿਧਾਨ ਸਭਾ ਚੋਣਾਂ 2027’ ਦੀ ਤਿਆਰੀ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਚਲਾਏ ਗਏ ਪ੍ਰੋਗਰਾਮ ‘ਪਿੰਡ ਮਿਲਣੀ’ ਦੇ ਤਹਿਤ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਅੱਜ ਹਲਕਾ ਲਹਿਰਾ ਦੇ ਪਿੰਡ ਕੋਟੜਾ ਲਹਿਲ, ਆਲਮਪੁਰ, ਅਲੀਸ਼ੇਰ, ਚੋਟੀਆਂ, ਕਾਲੀਆ ਅਤੇ ਚੂੜਲ ਖੁਰਦ ਵਿਖੇ ਲੋਕਾਂ ਨਾਲ ਮਿਲਣੀ ਕਰਦਿਆਂ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਉਥੇ ਹੀ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ ਗਿਆ, ਵੱਖ-ਵੱਖ ਪਿੰਡਾਂ ਅੰਦਰ ਲੋਕਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਗੋਇਲ ਨੇ ਕਿਹਾ ਕਿ ਆਪ ਵੱਲੋਂ 2022 ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਸਾਰੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਲਈ 600 ਯੂਨਿਟ ਬਿਜਲੀ ਮਾਫ ਕੀਤੀ ਹੈ। 65 ਹਜ਼ਾਰ ਤੋਂ ਵੱਧ ਬੇਰੁਜ਼ਗਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਹਰ ਖੇਤ ਤੱਕ ਅੰਡਰ ਗਰਾਊਂਡ ਪਾਈਪਲਾਈਨ ਪਾ ਕੇ ਨਹਿਰੀ ਪਾਣੀ ਪਹੁੰਚਾਇਆ ਗਿਆ, ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਬਦਲਾ ਅੱਜ ਦੇਸ਼ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆਂ ਵਿੱਚ ਮਿਸਾਲ ਬਣ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਐਸ ਆਈ ਆਰ (ਵੋਟਰ ਸੂਚੀ ਦੀ ਵਿਸ਼ੇਸ਼ ਸੋਧ) ਦੀ ਆੜ ਵਿੱਚ ਬੀਜੇਪੀ ਵੋਟਾਂ ਕੱਟਣ ਦੀ ਸਾਜ਼ਿਸ਼ ਰਚ ਰਹੀ ਹੈ ਅਤੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦੀ ਸੱਤਾ ਵਿੱਚ ਆਉਣਾ ਚਾਹੁੰਦੀ ਹੈ। ਪਰ ਪੰਜਾਬ ਦੇ ਸੂਝਵਾਨ ਵੋਟਰ ਅਤੇ ਆਮ ਆਦਮੀ ਪਾਰਟੀ ਭਾਜਪਾ ਨੂੰ ਉਸਦੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਉਹਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਤੇ ਜਾ ਕੇ ਆਪਣੀ ਵੋਟ ਦੀ ਰਾਖੀ ਕਰਨ, ਮੰਤਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਵਿਰੁੱਧ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਕਰਨ ਵੱਲ ਅਹਿਮ ਕਦਮ ਵਧਾਏ ਹਨ। ਪੰਜਾਬ ਨੂੰ ਭਰਿਸ਼ਟਾਚਾਰ ਮੁਕਤ ਕਰਨ ਦੇ ਲਈ ਸਰਕਾਰ ਵੱਲੋਂ ‘ਐਂਟੀ ਕਰਪਸ਼ਨ ਹੈਲਪਲਾਈਨ’ ਸ਼ੁਰੂ ਕਰਕੇ ਬਹੁਤ ਭਰਿਸ਼ਟਾਚਾਰੀਆਂ ਨੂੰ ਜੇਲਾਂ ਵਿੱਚ ਭੇਜਿਆ ਹੈ। ਇਸ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਮੰਤਰੀ ਗੋਇਲ ਦੇ ਨਾਲ ਉਹਨਾਂ ਦੇ ਓਐਸਡੀ ਰਕੇਸ਼ ਕੁਮਾਰ ਗੁਪਤਾ ਵਿੱਕੀ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦਰਬਾਰਾ ਸਿੰਘ ਹੈਪੀ, ਯੂਥ ਆਗੂ ਅਜੈ ਕੁਮਾਰ ਠੋਲੀ ,ਪਰਵੀਨ ਕੁਮਾਰ ਟਿੰਕਾ, ਰਤਨ ਸ਼ਰਮਾ, ਟਰੇਡ ਵਿੰਗ ਦੇ ਰਕੇਸ਼ ਕੁਮਾਰ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਲੰਟੀਅਰ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


