ਓਮਾਨ ਤੱਟ ਕੋਲ ਕਮਰਸ਼ੀਅਲ ਜਹਾਜ਼ਾਂ ’ਤੇ ਲਗਾਤਾਰ ਹੋ ਰਹੇ ਹਮਲਿਆਂ ਨੂੰ ਲੈ ਕੇ ਭਾਰਤ ਸਰਕਾਰ ਬੇਹੱਦ ਸਖ਼ਤ ਰੁਖ ਅਪਣਾ ਰਹੀ ਹੈ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਅਮਰੀਕੀ ਮਿਸ਼ਨ ਦੇ ਐਗਜ਼ੀਕਿਊਟਿਵ ਪ੍ਰਮੁੱਖ ਜੇਸਨ ਮੀਕਸ ਨੂੰ ਤਲਬ ਕੀਤਾ ਤੇ ਇਨ੍ਹਾਂ ਹਮਲਿਆਂ ਖ਼?ਲਾਫ਼ ਸਖ਼ਤ ਵਿਰੋਧ ਦਰਜ ਕਰਵਾਇਆ।
ਦੱਸ ਦੇਈਏ ਕਿ ਬੀਤੇ ਦਿਨ ਵੀਰਵਾਰ ਨੂੰ ਇਕ ਹੋਰ ਵਪਾਰਕ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ’ਤੇ 20 ਭਾਰਤੀ ਚਾਲਕ ਦਲ ਦੇ ਮੈਂਬਰ ਸਵਾਰ ਸਨ। ਕੌਮਾਂਤਰੀ ਸਮੁੰਦਰੀ ਰਸਤੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਨੇ ਆਪਣੀ ਡੂੰਘੀ ਚਿੰਤਾ ਜਤਾਈ ਹੈ।
ਵਿਦੇਸ਼ ਮੰਤਰਾਲੇ ਦੇ ਵਧੀਕ ਸਕੱਤਰ ਨੇ ਅਮਰੀਕੀ ਰਾਜਦੂਤ ਨੂੰ ਬੁਲਾ ਕੇ ਭਾਰਤ ਵੱਲੋਂ ਸਖ਼ਤ ਇਤਰਾਜ਼ ਦਰਜ ਕਰਵਾਇਆ। ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਇਸ ਮੁੱਦੇ ’ਤੇ ਅਮਰੀਕੀ ਮਿਸ਼ਨ ਨੂੰ ਤਲਬ ਕੀਤਾ ਹੈ। ਇਸ ਮਾਮਲੇ ਵਿਚ ਇਕ ਹੋਰ ਦੁਖਦ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਹਮਲਿਆਂ ’ਚੋਂ ਇੱਕ ਹਮਲੇ ਤੋਂ ਬਾਅਦ ਲਾਪਤਾ ਹੋਏ ਤਿੰਨ ਭਾਰਤੀ ਮਲਾਰਾਂ ਦੀ ਮੌਤ ਦੀ ਹੁਣ ਅਧਿਕਾਰਤ ਪੁਸ਼ਟੀ ਹੋ ਗਈ ਹੈ। ਅਜਿਹੀ ਸਥਿਤੀ ’ਚ ਭਾਰਤ ਨੇ ਸਾਫ਼ ਕੀਤਾ ਹੈ ਕਿ ਅੰਤਰਰਾਸ਼ਟਰੀ ਸਮੁੰਦਰੀ ਰਸਤਿਆਂ ’ਤੇ ਜਹਾਜ਼ਾਂ ਅਤੇ ਬੇਗੁਨਾਹ ਮਲਾਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ, ਅਤੇ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਜ਼ਿਕਰਯੋਗ ਹੈ ਕਿ ਇਸ ਜੰਗ ਵਿਚ ਇਹ ਲਗਾਤਾਰ ਤੀਜਾ ਅਜਿਹਾ ਮਾਮਲਾ ਹੈ ਜਿਸ ਵਿਚ ਭਾਰਤੀ ਕਰੂ ਵਾਲੇ ਜਹਾਜ਼ ’ਤੇ ਹਮਲਾ ਹੋਇਆ ਹੈ। ਇਸ ਤੋਂ ਪਹਿਲਾਂ ਓਮਾਨ ਦੇ ਤੱਟ ਦੇ ਕੋਲ ਅਮਰੀਕੀ ਫੌਜ ਦੇ ਇਕ ਅਜਿਹੇ ਆਪ੍ਰੇਸ਼ਨ ’ਚ ਤਿੰਨ ਭਾਰਤੀ ਮਲਾਹਾਂ ਦੀ ਮੌਤ ਹੋ ਚੁੱਕੀ ਹੈ।
ਇਸ ਤੀਜੇ ਜਹਾਜ਼ ’ਤੇ ਹੋਏ ਮਿਜ਼ਾਈਲ ਹਮਲੇ ਤੋਂ ਬਾਅਦ ਖਾੜੀ ਦੇ ਸਮੁੰਦਰੀ ਰਸਤਿਆਂ ਤੋਂ ਲੰਘਣ ਵਾਲੇ ਭਾਰਤੀ ਨਾਗਰਿਕਾਂ ਤੇ ਮਲਾਹਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਭਾਰਤੀ ਵਿਦੇਸ਼ ਮੰਤਰਾਲਾ ਅਤੇ ਦੂਤਘਰ ਇਸ ਪੂਰੇ ਘਟਨਾਕ੍ਰਮ ’ਤੇ ਪੈਣੀ ਨਜ਼ਰ ਰੱਖੇ ਹੋਏ ਹਨ ਅਤੇ ਪ੍ਰਭਾਵਿਤ ਮਲਾਹਾਂ ਦੀ ਸਥਿਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


