ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿੱਛੇ ਪਾਸੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਹੁਣ ਇਸ ਮਾਮਲੇ ’ਚ ਉਕਤ ਮੁਲਜ਼ਮ ਦੀ ਪਛਾਣ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅਭੈਜੀਤ ਸਿੰਘ ਵਜੋਂ ਮੁਲਜ਼ਮ ਦੀ ਪਛਾਣ ਹੋਈ ਹੈ। ਜੋ ਕਿ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਉਕਤ ਮੁਲਜ਼ਮ ਵੱਲੋਂ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਗਏ ਮੁਲਜ਼ਮ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ’ਚ ਉਹ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਉਹ ਇਕੱਲਾ ਹੀ ਇੱਥੇ ਆਇਆ ਹੈ। ਉਸਦਾ ਅੰਬਾਲਾ ’ਚ ਗੱਡੀ ਦਾ ਚਲਾਨ ਕੱਟਿਆ ਹੈ। ਫੇਰ ਉਹ ਜਲੰਧਰ ਪਹੁੰਚਿਆ ਅਤੇ ਉਸ ਤੋਂ ਬਾਅਦ ਅੰਮ੍ਰਿਤਸਰ ’ਚ ਪਹੁੰਚਿਆ। ਫਿਲਹਾਲ ਮੁਲਜ਼ਮ ਖਿਲਾਫ ਬੇਅਦਬੀ ਮਾਮਲੇ ’ਚ ਥਾਣਾ ਈ ਡਵੀਜ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼ਖਸ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਉੱਥੇ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਉਸ ਸਮੇਂ ਕਾਬੂ ਕਰ ਲਿਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ। ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਪੁਲਸ ਨੇ ਕਾਰਵਾਈ ਕਰਦਿਆਂ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਕੇਂਦਰੀ ਦੇ ਏਸੀਪੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਸਜੀਪੀਸੀ ਦੇ ਨਿਗਰਾਨ ਪਰਿਕਰਮਾ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਸੀ।ਐਸਜੀਪੀਸੀ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਨੰਬਰ 62/63 ਅਧੀਨ ਧਾਰਾ 298 ਬੀਐਨਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀ ਨੌਜਵਾਨ, ਜਿਸ ਦੀ ਪਛਾਣ ਬਾਬਾ ਅਜੀਤ ਸਿੰਘ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ
ਏਸੀਪੀ ਨੇ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਸ ਦੀ ਇਸ ਹਰਕਤ ਪਿੱਛੇ ਕੀ ਮਨਸ਼ਾ ਸੀ ਅਤੇ ਕੀ ਉਹ ਕਿਸੇ ਹੋਰ ਵਿਅਕਤੀ ਜਾਂ ਗਰੁੱਪ ਨਾਲ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਾਰੇ ਤੱਥ ਲੋਕਾਂ ਸਾਹਮਣੇ ਸਪੱਸ਼ਟ ਕੀਤੇ ਜਾਣਗੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


