ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਦੌਰੇ ਦੌਰਾਨ ਪਹਿਲਾਂ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਬਾਅਦ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਦੀਆਂ ਉਪਲਬਧੀਆਂ ਗਿਣਵਾਈਆਂ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਰਾਜਨੀਤੀ ਦੀ ਤਸਵੀਰ ਬਦਲਣ ਦਾ ਕੰਮ ਕੀਤਾ ਹੈ ਅਤੇ ਲੋਕਾਂ ਵਿੱਚ ਰਾਜਨੀਤਿਕ ਨੇਤ੍ਰਿਤਵ ਪ੍ਰਤੀ ਭਰੋਸਾ ਵਧਾਇਆ ਹੈ।
ਖੱਟਰ ਨੇ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਕਾਸ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਉੱਪਰ ਆਏ ਹਨ, ਦੇਸ਼ ਭਰ ਵਿੱਚ ਘਰ, ਬਿਜਲੀ, ਪਾਣੀ ਅਤੇ ਮੁਫ਼ਤ ਅਨਾਜ ਵਰਗੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਿਆ ਹੈ। ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਖੱਟਰ ਨੇ ਕਿਹਾ ਕਿ ਭਾਜਪਾ ਦਾ ਅਗਲਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਭਾਜਪਾ 117 ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਇਕੱਲੇ ਚੋਣ ਲੜਨ ਦੀ ਸਥਿਤੀ ਵਿਚ ਵੀ ਪਾਰਟੀ ਪਿੱਛੇ ਨਹੀਂ ਰਹੇਗੀ।ਅਕਾਲੀ ਦਲ ਨਾਲ ਸੰਭਾਵਿਤ ਗਠਜੋੜ ਸਬੰਧੀ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਪਾਰਟੀ ਦੀ ਨੀਤੀ ਅਤੇ ਲੀਡਰਸ਼ਿਪ ਦਾ ਫੈਸਲਾ ਹੋਵੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਮੌਜੂਦਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਅਪਰਾਧ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਚਿੰਤਾ ਹੈ। ਇੰਡੋ-ਪਾਕਿ ਵਪਾਰ ਮੁੜ ਸ਼ੁਰੂ ਕਰਨ ਦੀ ਵਪਾਰੀਆਂ ਵੱਲੋਂ ਉਠਾਈ ਮੰਗ ਸਬੰਧੀ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਬੰਧਾਂ ਅਤੇ ਵਪਾਰਕ ਫੈਸਲਿਆਂ ’ਤੇ ਸਮੇਂ ਅਤੇ ਹਾਲਾਤਾਂ ਦੇ ਮੁਤਾਬਕ ਵਿਚਾਰ ਕੀਤਾ ਜਾਂਦਾ ਹੈ।
ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰ ਅਤੇ ਨਸ਼ਾ ਆਉਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਨ ਵਾਲੇ ਦੋਸ਼ਾਂ ਨੂੰ ਖਾਰਜ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਾ ਹੋਣ ਕਾਰਨ ਉਹ ਭਾਜਪਾ ’ਤੇ ਬੇਬੁਨਿਆਦ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਸਮਝਦਾਰ ਹੈ ਅਤੇ ਉਹ ਕੰਮ ਦੇ ਆਧਾਰ ’ਤੇ ਹੀ ਆਪਣਾ ਫੈਸਲਾ ਕਰਦੀ ਹੈ। ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਾਸ ਹੋਇਆ ਹੈ ਅਤੇ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਵਿੱਚ ਵੱਡੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਟੀਚਾ ਸੇਵਾ, ਵਿਕਾਸ ਅਤੇ ਆਤਮਨਿਰਭਰ ਭਾਰਤ ਦੀ ਸੋਚ ਨੂੰ ਹੋਰ ਮਜ਼ਬੂਤ ਕਰਨਾ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


