ਦੇਸ਼ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਅੱਜ ਪੰਜਾਬ ਦੇ ਮਹੱਤਵਪੂਰਨ ਪ੍ਰੋਜੈਕਟਾਂ ਵਿੱਚ ਸ਼ਾਮਲ ਹਲਵਾਰਾ ਏਅਰਪੋਰਟ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜਿਦਰ ਸ਼ਰਮਾਂ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ।
ਦੌਰੇ ਦੌਰਾਨ ਕੇਂਦਰੀ ਮੰਤਰੀ ਪੁਰੀ ਨੇ ਏਅਰਪੋਰਟ ਵਿੱਚ ਇੱਕ ਪੌਦਾ ਲਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਹਰ ਨਾਗਰਿਕ ਨੂੰ ਵਾਤਾਵਰਣ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਸੁੰਦਰ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਬਾਅਦ ਹਰਦੀਪ ਸਿੰਘ ਪੁਰੀ ਨੇ ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਅਤੇ ਸਟਾਫ ਨਾਲ ਵਿਸ਼ੇਸ਼ ਰਿਵਿਊ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਹਲਵਾਰਾ ਏਅਰਪੋਰਟ ਦੇ ਨਿਰਮਾਣ ਕਾਰਜਾਂ, ਮੌਜੂਦਾ ਪ੍ਰਬੰਧਾਂ, ਤਕਨੀਕੀ ਸਹੂਲਤਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਕੋਲੋਂ ਏਅਰਪੋਰਟ ਨਾਲ ਜੁੜੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਭਾਜਪਾ ਆਗੂ ਰਾਜਿੰਦਰ ਸ਼ਰਮਾ ਨੇ ਕੇਂਦਰੀ ਮੰਤਰੀ ਨਾਲ ਖ਼ਾਸ ਮੁਲਾਕਾਤ ਕਰਦਿਆਂ ਮੰਗ ਰੱਖੀ ਕਿ ਹਲਵਾਰਾ ਏਅਰਪੋਰਟ ਪੰਜਾਬ ਲਈ ਇਕ ਅਹਿਮ ਪ੍ਰੋਜੈਕਟ ਹੈ, ਇਸ ਲਈ ਇਸ ਮਾਮਲੇ ਨੂੰ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆ ਕੇ ਹਲਵਾਰਾ ਏਅਰਪੋਰਟ ਨੂੰ ਜਲਦ ਤੋਂ ਜਲਦ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਦਿੱਤਾ ਜਾਵੇ, ਤਾਂ ਜੋ ਪੰਜਾਬ ਦੇ ਉਦਯੋਗ, ਵਪਾਰ, ਵਿਦੇਸ਼ੀ ਆਵਾਜਾਈ ਅਤੇ ਖੇਤਰੀ ਵਿਕਾਸ ਨੂੰ ਨਵੀਂ ਰਫ਼ਤਾਰ ਮਿਲ ਸਕੇ। ਭਾਜਪਾ ਆਗੂਆਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਵੱਲੋਂ ਹਲਵਾਰਾ ਏਅਰਪੋਰਟ ਪ੍ਰੋਜੈਕਟ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਕੇ ਪੰਜਾਬ ਦੇ ਲੋਕਾਂ ਨੂੰ ਜਲਦੀ ਵੱਡੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


