ਪਾਵਰਕਾਮ ਅਤੇ ਟ?ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ ਪਰਿਵਾਰਾਂ ਸਮੇਤ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਹਾਜ਼ਰ ਆਗੂਆਂ ਜਗਰੂਪ ਸਿੰਘ, ਜਗਸੀਰ ਸਿੰਘ ਭੰਗੂ, ਲਛਮਣ ਸਿੰਘ ਰਾਮਪੁਰਾ, ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ? ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਤਨਖ਼ਾਹ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦਾ ਬਿਓਰਾ ਵੀ ਜਾਰੀ ਕੀਤਾ ਗਿਆ। ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਕੀਤੇ ਲਿਖ਼ਤੀ ਫੈਸਲੇ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ 09 ਜੂਨ ਤੋਂ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਲਗਾਤਾਰ ਛੇਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ ਅਤੇ ਭਲਕੇ ਬਿਜਲੀ ਮੰਤਰੀ ਦੀ ਖੰਨਾ ਸਥਿਤ ਰਿਹਾਇਸ਼ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਜਾਵੇਗਾ। ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਫ਼ਤਿਹ ਤੋਂ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ, ਟੀ.ਐੱਸ.ਯੂ. ਭੰਗਲ ਤੋਂ ਸੁਖਵੰਤ ਸਿੰਘ ਸੇਖੋਂ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਤੋਂ ਬਿੱਕਰਜੀਤ ਸਿੰਘ ਪੂਹਲਾ ਨੇ ਸੰਬੋਧਨ ਕੀਤਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


