Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ
    Punjab

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

    June 14, 20267 Mins Read
    Share Facebook Twitter Telegram Email WhatsApp

    ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੋਹਾਲੀ ਵਿੱਚ ਇੱਕ ਮੈਗਾ ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਗਿਆ ਸੀ, ਉਦੋਂ ਪੂਰੇ ਸੂਬੇ ਵਿੱਚ ਨਸ਼ੇ ਫੈਲ ਗਏ ਸਨ ਅਤੇ ਪੰਜਾਬ ਉੱਤੇ ਇੱਕ ਕਾਲਾ ਦੌਰ ਛਾ ਗਿਆ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਉਸ ਮੁਸ਼ਕਲ ਦੌਰ ਵਿੱਚੋਂ ਕੱਢ ਕੇ ਮੁੜ ਤਰੱਕੀ ਦੇ ਰਾਹ ’ਤੇ ਪਾਉਣ ਲਈ ਦਿਨ-ਰਾਤ ਮਿਹਨਤ ਕੀਤੀ ਹੈ।
    ਲੋਕਾਂ ਨੂੰ ਇਸ ਬਦਲਾਅ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੂੰ ਸਾਢੇ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਇੰਨਾ ਪਿਆਰ ਅਤੇ ਜਨਤਾ ਦਾ ਸਮਰਥਨ ਨਹੀਂ ਮਿਲਿਆ, ਜਿੰਨਾ ਅੱਜ ’ਆਪ’ ਸਰਕਾਰ ਨੂੰ ਮਿਲ ਰਿਹਾ ਹੈ। ਪਿਛਲੀਆਂ ਸਰਕਾਰਾਂ ਨਾਲ ਇਸ ਦੀ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਰਕਾਰਾਂ ਲੋਕਾਂ ਦਾ ਭਰੋਸਾ ਇਸ ਹੱਦ ਤੱਕ ਗੁਆ ਚੁੱਕੀਆਂ ਸਨ ਕਿ ਸੱਤਾ ਵਿੱਚ ਇੰਨਾ ਸਮਾਂ ਬੀਤਣ ਤੋਂ ਬਾਅਦ ਲੋਕ ਆਪਣੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਤੱਕ ਨਹੀਂ ਦਿੰਦੇ ਸਨ।
    ਰੋਡ ਸ਼ੋਅ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੋਹਾਲੀ ਦੇ ਲੋਕਾਂ ਨੇ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਜ਼ਬਰਦਸਤ ਜਿੱਤ ਦਿਵਾਈ ਹੈ। ਮੈਂ ਦਿੱਲੀ ਤੋਂ ਖਾਸ ਤੌਰ ’ਤੇ ਇੱਥੇ ਤੁਹਾਡੇ ਸਾਰਿਆਂ ਦਾ ਧੰਨਵਾਦ ਕਰਨ ਆਇਆ ਹਾਂ, ਜਿਸ ਤਰ੍ਹਾਂ ਤੁਸੀਂ ਆਮ ਆਦਮੀ ਪਾਰਟੀ ਦੇ ਕੰਮਾਂ ’ਤੇ ਮੋਹਰ ਲਗਾਈ ਹੈ।”
    ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਨੂੰ ਦੁਨੀਆ ਦੀ ਕਿਸੇ ਵੀ ਕਰੰਸੀ ਨਾਲ ਨਹੀਂ ਮਾਪਿਆ ਜਾ ਸਕਦਾ। ਉਨ੍ਹਾਂ ਕਿਹਾ, “ਅਸੀਂ ਸੂਬੇ ਭਰ ਵਿੱਚ ਜਿੱਥੇ ਵੀ ਜਾਂਦੇ ਹਾਂ, ਸਾਨੂੰ ਲੋਕਾਂ ਵੱਲੋਂ ਬਹੁਤ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਦੁਕਾਨਦਾਰ ਆਪਣੇ ਕਾਰੋਬਾਰਾਂ ਵਿੱਚ ਅਤੇ ਕਿਸਾਨ ਆਪਣੀਆਂ ਫਸਲਾਂ ਬੀਜਣ ਵਿੱਚ ਰੁੱਝੇ ਹੋਏ ਹਨ, ਫਿਰ ਵੀ ਵੱਡੀ ਗਿਣਤੀ ਲੋਕ ਆਪਣਾ ਸਮਰਥਨ ਦਿਖਾਉਣ ਲਈ ਆ ਰਹੇ ਹਨ। ਮੈਂ ਇਸ ਪਿਆਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਇੱਕ ਪਾਸੇ ਸਾਡੇ ਲਈ ਲੋਕਾਂ ਦਾ ਪਿਆਰ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਦੂਜੇ ਪਾਸੇ ਲੋਕਾਂ ਨਾਲ ਧ੍ਰੋਹ ਕਮਾਉਣ ਵਾਲੇ ਰਾਜਨੀਤਿਕ ਨੇਤਾਵਾਂ ਪ੍ਰਤੀ ਲੋਕਾਂ ਦਾ ਵਿਸ਼ਵਾਸ ਟੁੱਟ ਰਿਹਾ ਹੈ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਨੇ ਇੱਕ ਦੂਜੇ ਦੇ ਹਿੱਤਾਂ ਦੀ ਰੱਖਿਆ ਕਰਦਿਆਂ ਦਹਾਕਿਆਂ ਤੱਕ ਪੰਜਾਬ ’ਤੇ ਰਾਜ ਕੀਤਾ ਹੈ। ਉਨ੍ਹਾਂ ਕਿਹਾ, “ਸਾਲਾਂ ਤੱਕ, ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ ਲੁੱਟਿਆ ਅਤੇ ਅਜਿਹੀ ਤਰੀਕੇ ਰਾਹੀਂ ਕੰਮ ਕੀਤਾ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਸੱਤਾ ਉਨ੍ਹਾਂ ਦੇ ਦਾਇਰੇ ਵਿੱਚ ਹੀ ਰਹੇ। ਪਹਿਲਾਂ ਲੋਕਾਂ ਸਾਹਮਣੇ ਸਿਰਫ਼ ਦੋ ਪਾਰਟੀਆਂ ਦੇ ਵਿਕਲਪ ਸਨ ਅਤੇ ਦੋਵਾਂ ਨੇ ਸੱਤਾ ਹਾਸਲ ਕਰਕੇ ਵਾਰੀ ਵਾਰੀ ਪੰਜਾਬ ਨੂੰ ਲੁੱਟਿਆ। ਉਹਨਾਂ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਅਤੇ ਪੰਜਾਬ ਦੀ ਦੌਲਤ ਨੂੰ ਲੁੱਟਿਆ। ਅੱਜ ਲੋਕ ਝਾੜੂ ਦਾ ਸਮਰਥਨ ਕਰ ਰਹੇ ਹਨ, ਜੋ ਸੂਬੇ ਦੇ ਰਾਜਨੀਤਿਕ ਸਿਸਟਮ ਨੂੰ ਸਾਫ਼ ਕਰ ਰਿਹਾ ਹੈ।”
    ਬਦਲ ਰਹੇ ਸਿਆਸੀ ਮਾਹੌਲ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਨਾ ਤਾਂ ਸੁਖਬੀਰ ਸਿੰਘ ਬਾਦਲ, ਨਾ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਾ ਹੀ ਪ੍ਰਤਾਪ ਸਿੰਘ ਬਾਜਵਾ ਲੋਕਾਂ ਵਿੱਚ ਦਿਖਾਈ ਦੇ ਰਹੇ ਹਨ ਕਿਉਂਕਿ ਪੰਜਾਬ ਦੇ ਲੋਕ ਸੂਬਾ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਮਜ਼ਬੂਤੀ ਨਾਲ ਖੜ੍ਹੇ ਹਨ। ਲੋਕਾਂ ਨੇ ਵਾਰ-ਵਾਰ ਆਪਣਾ ਸਮਰਥਨ ਪ੍ਰਗਟ ਕੀਤਾ ਹੈ ਅਤੇ ਵਿਰੋਧੀ ਧਿਰ ਨੂੰ ਰਾਜਨੀਤਿਕ ਤੌਰ ’ਤੇ ਨੁਕਸਾਨ ਝੱਲਣਾ ਪਿਆ ਹੈ ਕਿਉਂਕਿ ਪੰਜਾਬ ਦੇ ਸਿਆਣੇ ਲੋਕਾਂ ਨੇ ਉਨ੍ਹਾਂ ਨੂੰ ਦਰਕਿਨਾਰ ਕਰ ਦਿੱਤਾ ਹੈ। ਅੰਤ ਵਿੱਚ ਸੱਚ ਦੀ ਜਿੱਤ ਹੁੰਦੀ ਹੈ ਅਤੇ ਝੂਠ ਆਪਣੀ ਤਾਕਤ ਗੁਆ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿਹਰ ਸਦਕਾ ਲੋਕਾਂ ਨੇ ਇਮਾਨਦਾਰ ਅਤੇ ਚੰਗੇ ਸ਼ਾਸਨ ਨੂੰ ਪਛਾਣ ਲਿਆ ਹੈ।”
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਪੰਜਾਬ ਵਿੱਚ ਹੋ ਰਹੇ ਵਿਕਾਸ ਨੂੰ ਸਹਿਣ ਕਰਨ ਤੋਂ ਅਸਮਰੱਥ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੇ ਸਮੁੱਚੇ ਵਿਕਾਸ ਲਈ ਅਣਥੱਕ ਯਤਨ ਕਰ ਰਹੇ ਹਾਂ ਅਤੇ ਇਸ ਨਾਲ ਵਿਰੋਧੀ ਧਿਰ ਹੈਰਾਨ ਹੈ। ਉਹ ਇਸ ਤੱਥ ਨੂੰ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਹੁਣ ਸਰਕਾਰ ਦੀ ਪ੍ਰਮੁੱਖ ਤਰਜੀਹ ਬਣ ਗਈ ਹੈ। ਉਨ੍ਹਾਂ ਦੀ ਨਿਰਾਸ਼ਾ ਉਨ੍ਹਾਂ ਦੁਆਰਾ ਸਾਡੇ ਵਿਰੁੱਧ ਵਰਤੀ ਗਈ ਭਾਸ਼ਾ ਤੋਂ ਸਪੱਸ਼ਟ ਦਿਖਾਈ ਦੇ ਰਹੀ ਹੈ। ਮੈਨੂੰ ਲੋਕਾਂ ਦੇ ਪੈਸੇ ਨੂੰ ਲੁੱਟਣ ਦਾ ਤਜਰਬਾ ਨਹੀਂ ਹੈ ਪਰ ਮੈਂ ਜ਼ਰੂਰ ਜਾਣਦਾ ਹਾਂ ਕਿ ਆਮ ਲੋਕਾਂ ਨਾਲ ਦਰਦ ਕਿਵੇਂ ਸਾਂਝਾ ਕਰਨਾ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਵੇਂ ਕੰਮ ਕਰਨਾ ਹੈ। ਮੇਰੀ ਇੱਕੋ ਇੱਕ ਤਰਜੀਹ ਪੰਜਾਬ ਦੀ ਖੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਹੈ।”
    ਸਿੰਚਾਈ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਾਣੀ ਪ੍ਰਬੰਧਨ ਵਿੱਚ ਇੱਕ ਵੱਡਾ ਮੀਲ ਪੱਥਰ ਪ੍ਰਾਪਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ,“ਇਸ ਸਾਲ, ਪੰਜਾਬ ਨੇ ਇੱਕ ਸੁਧਰੀ ਸਿੰਚਾਈ ਪ੍ਰਣਾਲੀ ਰਾਹੀਂ 96 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ, ਜਿਸ ਨਾਲ ਰਾਜ ਭਰ ਦੇ ਕਿਸਾਨਾਂ ਨੂੰ ਲਾਭ ਹੋਇਆ। ਪਹਿਲਾਂ ਇਹ ਪਾਣੀ ਬਰਬਾਦ ਹੁੰਦਾ ਸੀ। ਸਾਡੀ ਸਰਕਾਰ ਨੇ ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਾਂ ਅਤੇ ਖਾਲ?ੇ ਬਣਾਏ ਹਨ ਅਤੇ ਇਨ੍ਹਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਹੈ। ਇਹ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਪ੍ਰਦਾਨ ਕਰੇਗੀ।”

    ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ,“ਇਸ ਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਟੈਕਸਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਇਹ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਅਸੀਂ ਟੋਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ।”

    ਭਲਾਈ ਸਕੀਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਜਨਤਕ ਸਰੋਤਾਂ ਦੀ ਵਰਤੋਂ ਸਿਰਫ਼ ਲੋਕਾਂ ਦੇ ਹਿੱਤ ਲਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਕਦਮ ਹੈ। ਅਜਿਹੇ ਸਮੇਂ ਜਦੋਂ ਦੇਸ਼ ਭਰ ਵਿੱਚ ਲੋਕਾਂ ਦੀਆਂ ਜਾਇਦਾਦਾਂ ਨੂੰ ਚੋਣਵੇਂ ਕਾਰਪੋਰੇਟ ਹਿੱਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖ ਕੇ ਇਤਿਹਾਸ ਰਚਿਆ ਹੈ।”

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ। ਆਮ ਪਰਿਵਾਰਾਂ, ਖਾਸ ਕਰਕੇ ਗਰੀਬ ਪਰਿਵਾਰਾਂ ਲਈ, ਇਹ ਰਕਮ ਬਹੁਤ ਮਹੱਤਵਪੂਰਨ ਹੈ। ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਇਹ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ। ਇਸ ਯੋਜਨਾ ਕਾਰਨ ਔਰਤਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ।”

    ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ’ਆਪ’ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਹਰ ਪਰਿਵਾਰ ਹੁਣ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦਾ ਹੱਕਦਾਰ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ। ਇਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ ਅਤੇ ਇਸਦੇ ਨਾਲ ਹੀ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਹੁਣ ਤੱਕ ਸੂਬਾ ਵਾਸੀਆਂ ਨੇ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕੀਤਾ ਹੈ।”

    ਅੱਜ ਮੋਹਾਲੀ ਵਿਖੇ ਮੈਗਾ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਵੇਂ ਹੀ ਆਗੂਆਂ ਦੀਆਂ ਗੱਡੀਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੀਆਂ ਸੂਬਾ ਵਾਸੀ ਰਸਤਿਆਂ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਬਾਲਕੋਨੀਆਂ ਤੋਂ ਫੁੱਲਾਂ ਦੀ ਵਰਖਾ ਕਰਦਿਆਂ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਦੇ ਝੰਡੇ ਲਹਿਰਾਏ, ਜਿਸ ਨਾਲ ਰੋਡ ਸ਼ੋਅ ਜਨਤਾ ਦੇ ਸਮਰਥਨ ਦੇ ਜਸ਼ਨ ਵਿੱਚ ਤਬਦੀਲ ਹੋ ਗਿਆ।
    ਇਸ ਮੌਕੇ ਸੀਨੀਅਰ ਆਪ ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਕੁਮਾਰ ਗੋਇਲ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਕਈ ਹੋਰ ਆਗੂ ਮੌਜੂਦ ਸਨ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.