ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ।ਇਸ ਮੌਕੇ ਉਨ੍ਹ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ । ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ । ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਸਥਾਨਕ ਸੱਭਿਆਚਾਰਕ ਕੇਂਦਰ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਨ ਫਾਊਂਡੇਸ਼ਨ ਵੱਲੋਂ ਸਿੱਖਿਆ, ਹੁਨਰ ਵਿਕਾਸ ਅਤੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਉਨ੍ਹਾਂ ਨੌਜਵਾਨਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਪੱਤਰਕਾਰਾਂ ਵੱਲੋਂਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਵਰਨਰ ਸ੍ਰੀ ਕਟਾਰੀਆ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲੋਂ ਕਾਨੂੰਨ ਨੂੰ ਸਖਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਹੱਦ ਤੱਕ ਨਸ਼ੇ ਤੇ ਰੋਕਥਾਮ ਪਾਈ ਗਈ ਹੈ । ਉਨ੍ਹਾਂ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਜਨ ਅੰਦੋਲਨ ਬਣਾਇਆ ਗਿਆ ਹੈ, ਇਸ ਨਾਲ ਥਾਂ ਤੇ ਥਾਂ ਤੇ ਵਿਕਣ ਵਾਲੇ ਨਸ਼ਿਆਂ ਤੇ ਰੋਕ ਲੱਗੀ ਹੈ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਲਦ ਹੀ ਇਸ ਤੇ ਵੀ ਕਾਬੂ ਪਾ ਲਿਆ ਜਾਵੇਗਾ । ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ, ਜੋ ਹਰ ਸਾਲ ਲਗਭਗ 1,000 ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਇਹ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਫਰੀਦਕੋਟ ਦੇ ਨੌਜਵਾਨਾਂ ਨੂੰ ਸਮਰਪਿਤ ਹੈ। ਇਸ ਉਪਰੰਤ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਟਿੱਲਾ ਬਾਬਾ ਫਰੀਦ ਵਿਖੇ ਵੀ ਨਤਮਸਤਕ ਹੋਏ । ਇਸ ਮੌਕੇ ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਐਸ.ਪੀ. ਸ. ਗੁਰਬੰਸ ਸਿੰਘ ਬੈਂਸ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਪਹਿਲੀ ਵਾਰ ਆਉਣ ਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


