ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੀਤੇ ਕੱਲ੍ਹ ਸੁਣਾਏ ਗਏ ਸਖ਼ਤ ਹੁਕਮਨਾਮੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਉਬਾਲ ਆ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਇਸ ਪੂਰੇ ਮਾਮਲੇ ’ਤੇ ਆਪਣਾ ਸਪਸ਼ਟੀਕਰਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ਨੂੰ ਆਪਣੇ ਖ਼ਿਲਾਫ਼ ਇੱਕ ਸਿਆਸੀ ਸਾਜ਼ਿਸ਼ ਅਤੇ ਕੂੜ ਪ੍ਰਚਾਰ ਕਰਾਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਵਿੱਚ ਕਿਹਾ, ‘ਪਿਛਲੇ ਦਿਨੀਂ ਸਿੰਘ ਸਾਹਿਬ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਮੇਰੇ ਪ੍ਰਤੀ ਕੁਝ ਹੁਕਮਨਾਮੇ ਜਾਰੀ ਕੀਤੇ ਗਏ ਹਨ। ਮੈਂ ਪਹਿਲਾਂ ਵੀ ਜਦੋਂ ਅਕਾਲ ਤਖ਼ਤ ਸਾਹਿਬ ਗਿਆ ਸੀ, ਉਦੋਂ ਵੀ ਸਪਸ਼ਟ ਕਰਕੇ ਆਇਆ ਸੀ ਕਿ ਉਸ ਵੀਡੀਓ ਵਿੱਚ ਮੈਂ ਹੈ ਹੀ ਨਹੀਂ। ਜਿਹੜਾ ਵਿਅਕਤੀ ਉਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ, ਨਾ ਤਾਂ ਮੇਰਾ ਚਿਹਰਾ-ਮੋਹਰਾ ਉਸ ਨਾਲ ਮਿਲਦਾ ਹੈ ਅਤੇ ਨਾ ਹੀ ਮੇਰੀ ਸਰੀਰਕ ਬਣਤਰ ਉਸ ਵਰਗੀ ਹੈ।’ ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਧਰਮ ਦੇ ਐਡੇ ਵੱਡੇ ਅਹੁਦਿਆਂ ’ਤੇ ਬੈਠੇ ਲੋਕ ਆਪਣੇ ਸਿਆਸੀ ਆਕਾਵਾਂ ਦੀ ਸ਼ਹਿ ’ਤੇ ਮੈਨੂੰ ਬਦਨਾਮ ਕਰਨ ਲਈ ਅਜਿਹਾ ਝੂਠਾ ਪ੍ਰੋਪੋਗੰਡਾ ਕਰ ਰਹੇ ਹਨ।
ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਅਕੀਦਤ ਪ੍ਰਗਟ ਕਰਦੇ ਹੋਏ ਕਿਹਾ, ‘ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦਾ ਹਾਂ, ਮੇਰਾ ਸਿਰ ਉੱਥੇ ਝੁਕਦਾ ਹੈ। ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਦੀ ਗੱਲ ਤਾਂ ਕੋਈ ਸੁਪਨੇ ਵਿੱਚ ਵੀ ਨਹੀਂ ਸੋਚ ਸਕਦਾ। ਪਰ ਉੱਥੇ ਜੋ ਸਿਆਸੀ ਨਿਯੁਕਤੀਆਂ ਹੋਈਆਂ ਹਨ, ਉਹ ਕਿਸ ਤਰ੍ਹਾਂ ਦੇ ਫੈਸਲੇ ਕਰਦੀਆਂ ਹਨ, ਇਸ ਗੱਲ ਨੂੰ ਸਿੱਖ ਸੰਗਤ ਭਲੀਭਾਂਤ ਜਾਣਦੀ ਹੈ।’
ਮੁੱਖ ਮੰਤਰੀ ਨੇ ਵਿਰੋਧੀਆਂ ਅਤੇ ਪ੍ਰਬੰਧਕਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਇਹੀ ਪ੍ਰਬੰਧਕ ਕਹਿੰਦੇ ਸਨ ਕਿ ਸਰਕਾਰ ਬੇਅਦਬੀ ਦੇ ਵਿਰੁੱਧ ਸਖ਼ਤ ਕਾਨੂੰਨ ਕਿਉਂ ਨਹੀਂ ਬਣਾਉਂਦੀ। ਪਰ ਜਦੋਂ ਸਾਡੀ ਸਰਕਾਰ ਨੇ ਕਾਨੂੰਨ ਬਣਾ ਦਿੱਤਾ, ਤਾਂ ਹੁਣ ਇਹ ਕਹਿ ਰਹੇ ਹਨ ਕਿ ਸਾਨੂੰ ਪੁੱਛੇ ਬਿਨਾਂ ਕਿਉਂ ਬਣਾਇਆ, ਅਸੀਂ ਇਸ ਨੂੰ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਮੇਰੀ ਰੋਮ-ਰੋਮ ਅਤੇ ਦਿਲ ਦੀ ਧੜਕਣ ਵਿੱਚ ਪੰਜਾਬ ਵੱਸਦਾ ਹੈ। ਮੈਂ ਪੰਜਾਬ ਦੇ ਪਾਣੀਆਂ, ਕਿਸਾਨੀ, ਜਵਾਨੀ ਅਤੇ ਗੁਰੂ ਸਾਹਿਬ ਦੀ ਬਾਣੀ ਦੀ ਰਾਖੀ ਲਈ ਵੱਡੇ ਫੈਸਲੇ ਲਏ ਹਨ, ਜੋ ਇਨ੍ਹਾਂ ਲੋਕਾਂ ਨੂੰ ਬਰਦਾਸ਼ਤ ਨਹੀਂ ਹੋ ਰਹੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਦੀ ਕਾਰਜਪ੍ਰਣਾਲੀ ’ਤੇ ਸਿੱਧਾ ਹਮਲਾ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਗੁਰੂ ਨਾਨਕ ਲੇਵਾ ਸੰਗਤ ਸਭ ਜਾਣਦੀ ਹੈ ਕਿ ਇੱਥੇ ਕਿਵੇਂ ਫੈਸਲੇ ਬਦਲੇ ਜਾਂਦੇ ਹਨ। ਕਿਵੇਂ ਕਿਸੇ ਨੂੰ ਬਿਨਾਂ ਮਾਫ਼ੀ ਮੰਗੇ ਮਾਫ਼ ਕਰ ਦਿੱਤਾ ਜਾਂਦਾ ਹੈ ਅਤੇ ਕਿਵੇਂ ਮਾਫ਼ੀ ਕੈਂਸਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, ‘ਜਿਹੜੇ ਲੋਕ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਖੁਦ ਮੰਨ ਗਏ ਕਿ ਉਨ੍ਹਾਂ ਨੇ ਬੇਅਦਬੀਆਂ ਕਰਵਾਈਆਂ, ਗੋਲੀਆਂ ਚਲਵਾਈਆਂ ਅਤੇ ਦੋਸ਼ੀ ਅਫ਼ਸਰਾਂ ਨੂੰ ਨਿਯੁਕਤੀਆਂ ਤੇ ਟਿਕਟਾਂ ਦਿੱਤੀਆਂ, ਪਰ ਤੀਜੇ-ਚੌਥੇ ਦਿਨ ਆਪਣੇ ਬਿਆਨ ਤੋਂ ਮੁੱਕਰ ਗਏ; ਉਨ੍ਹਾਂ ਪ੍ਰਤੀ ਕੋਈ ਫੈਸਲਾ ਲੈਣ ਦਾ ਇਰਾਦਾ ਨਹੀਂ ਦਿਖਾਇਆ ਜਾ ਰਿਹਾ। ਸਿਰਫ਼ ਮੇਰੇ ਖ਼?ਲਾਫ਼ ਹੀ ਹੱਥਕੰਡੇ ਵਰਤੇ ਜਾ ਰਹੇ ਹਨ।’
ਅਖੀਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਨਾਨਕ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਕੋਝੀਆਂ ਚਾਲਾਂ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ ਆਖਰੀ ਫੈਸਲਾ ਸੰਗਤ ਹੀ ਕਰੇਗੀ ਅਤੇ ਜਿੰਨਾ ਚਿਰ ਜਨਤਾ ਨੇ ਉਨ੍ਹਾਂ ਨੂੰ ਜ਼ਿੰਮੇਵਾਰੀ ਦਿੱਤੀ ਹੈ, ਉਹ ਪੰਜਾਬ ਦੇ ਹੱਕ ਵਿੱਚ ਬਿਨਾਂ ਡਰੇ ਫੈਸਲੇ ਲੈਂਦੇ ਰਹਿਣਗੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


