ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਵਿੱਚ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੇਦਾਂਤ ਦਰਸ਼ਨ ਵਿਸ਼ੇ ’ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ।
ਇਸ ਮੌਕੇ ਪ੍ਰੋਫੈਸਰ ਬਡੂੰਗਰ ਨੇ ਆਖਿਆ ਕਿ ਗੁਰਬਾਣੀ ਵਿਸ਼ਵ ਦੇ ਹੋਰ ਧਾਰਮਿਕ ਗ੍ਰੰਥਾਂ ਅਤੇ ਸਾਹਿਤ ਨੂੰ ਰੱਦ ਨਹੀਂ ਕਰਦੀ, ਸਗੋਂ ਉਹਨਾਂ ਪਾਖੰਡੀਆਂ ਅਤੇ ਫੋਕਟ ਕਰਮੀਆਂ ਦਾ ਖੰਡਨ ਕਰਦੀ ਹੈ ਜੋ ਧਰਮ ਗ੍ਰੰਥ ਦੇ ਮੂਲ ਸੁਨੇਹੇ ਨੂੰ ਸਮਝਣ ਤੋਂ ਅਸਮਰਥ ਹਨ।
ਕਿਤਾਬ ਦੀ ਸਲਾਗਾ ਕਰਦਿਆਂ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਛੇ ਦਰਸ਼ਨ ਧਰਮ ਅਧਿਐਨ ਦੇ ਮਾਸਟਰ ਪ੍ਰੋਗਰਾਮ ਵਿੱਚ ਪਾਠਕ੍ਰਮ ਵਜੋਂ ਸ਼ਾਮਿਲ ਹਨ। ਇਹਨਾਂ ਗ੍ਰੰਥਾਂ ਨੂੰ ਗੁਰਮੁਖੀ ਵਿੱਚ ਪ੍ਰਕਾਸ਼ਿਤ ਕਰਨ ਨਾਲ ਵਿਦਿਆਰਥੀਆਂ ਦੀ ਪਹੁੰਚ ਮੂਲ ਰਚਨਾ ਤੱਕ ਸੰਭਵ ਹੋਵੇਗੀ।
ਇਸ ਮੌਕੇ ਡਾ ਹਰਦੇਵ ਸਿੰਘ ਨੇ ਆਖਿਆ ਕਿ ਗੁਰਬਾਣੀ ਵਿੱਚ ਜਿਨਾਂ ਪੁਰਾਤਨ ਸ਼ਾਸਤਰੀ ਗ੍ਰੰਥਾਂ ਦਾ ਵਾਰ-ਵਾਰ ਜ਼ਿਕਰ ਆਇਆ ਹੈ, ਉਹਨਾਂ ਵਿੱਚੋਂ ਵੇਦਾਂਤ ਦਾ ਮਹੱਤਵਪੂਰਨ ਸਥਾਨ ਹੈ। ਉਹਨਾਂ ਆਖਿਆ ਕਿ ਗੁਰਮਤ ਸਿਧਾਂਤ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਸਮਝਣ ਲਈ ਪੂਰਬਲੇ ਸ਼ਾਸਤਰੀ ਗ੍ਰੰਥਾਂ ਦਾ ਅਧਿਐਨ ਗੁਰਬਾਣੀ ਵਿਆਖਿਆਕਾਰ ਅਤੇ ਸਿਧਾਂਤਕਾਰ ਦੀ ਮੁਢਲੀ ਲੋੜ ਹੈ।
ਉਹਨੇ ਦੱਸਿਆ ਕਿ ਸਿੱਖ ਐਜੂਕੇਸ਼ਨ ਕੌਂਸਲ ਯੂਕੇ ਵੱਲੋਂ ਪ੍ਰਕਾਸ਼ਿਤ ਇਸ ਰਚਨਾ ਤੋਂ ਪਹਿਲਾਂ ਯੋਗ ਦਰਸ਼ਨ ਅਤੇ ਸੰਖ ਦਰਸ਼ਨ ਵੀ ਗੁਰਮੁਖੀ ਵਿੱਚ ਪ੍ਰਕਾਸ਼ਿਤ ਕੀਤੇ ਜਾ ਚੁੱਕੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ ਪਲਵਿੰਦਰ ਕੌਰ ਹਾਜ਼ਰ ਸਨ।
ਹਾਜ਼ਰ ਸਮੂਹ ਵਿਦਵਾਨਾਂ ਨੇ ਆਸ ਪ੍ਰਗਟਾਈ ਕਿ ਨਵੀਂ ਪੀੜ੍ਹੀ ਦੇ ਖੋਜਾਰਥੀ ਅਤੇ ਵਿਦਿਆਰਥੀ ਇਸ ਪੁਸਤਕ ਤੋਂ ਭਰਪੂਰ ਲਾਭ ਲੈਣਗੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


