ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਇੱਕ ਵਾਰ ਫਿਰ ਵੱਡਾ ਸਿਆਸੀ ਹਮਲਾ ਬੋਲਿਆ ਹੈ। ਮੁੱਖ ਮੰਤਰੀ ਮਾਨ ਨੇ ਇੱਕ ਬਿਆਨ ਜਾਰੀ ਕਰਦਿਆਂ ਐਸ.ਜੀ.ਪੀ.ਸੀ. ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ ਅਤੇ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਸਮੇਂ ਇੱਕ ਨਿਰਪੱਖ ਧਾਰਮਿਕ ਸੰਸਥਾ ਦੇ ਮੁਖੀ ਵਜੋਂ ਨਹੀਂ, ਬਲਕਿ ਸ਼ਰੇਆਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਚਾਰਕ ਵਜੋਂ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਤਨਜ਼ ਕਸਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਕਾਲੀ ਦਲ ਦੇ ਪੱਖ ਵਿੱਚ ਪ੍ਰਚਾਰ ਇਸ ਹੱਦ ਤੱਕ ਵੱਧ ਚੁੱਕਾ ਹੈ ਕਿ ਬੱਸ ਹੁਣ ਆਪਣੇ ਜਥੇਦਾਰ ਸਾਹਿਬ ਤੋਂ ਇੱਕ ਰਸਮੀ ਹੁਕਮਨਾਮਾ ਜਾਰੀ ਕਰਵਾਉਣਾ ਹੀ ਬਾਕੀ ਰਹਿ ਗਿਆ ਹੈ। ਮਾਨ ਨੇ ਕਿਹਾ, ‘ਹੁਣ ਤਾਂ ਬੱਸ ਇਹ ਹੁਕਮਨਾਮਾ ਆਉਣਾ ਬਾਕੀ ਹੈ ਕਿ ਵੋਟਾਂ ਸੁਖਬੀਰ ਸਿੰਘ ਬਾਦਲ ਨੂੰ ਪਾਓ, ਨਹੀਂ ਤਾਂ ਪੰਥ ਖ਼ਤਰੇ ਵਿੱਚ ਹੈ।’ ਉਨ੍ਹਾਂ ਖ਼ਦਸ਼ਾ ਜ਼ਾਹਿਰ ਕਰਦਿਆਂ ਅੱਗੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਅਜਿਹਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਵੀ ਕਈ ਵਾਰ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਕਮੇਟੀ ਦੇ ਆਪਸੀ ਸਬੰਧਾਂ ਨੂੰ ਲੈ ਕੇ ਘੇਰਿਆ ਜਾਂਦਾ ਰਿਹਾ ਹੈ। ਚੋਣਾਂ ਦੇ ਇਸ ਗਰਮਾ-ਗਰਮ ਮਾਹੌਲ ਵਿੱਚ ਮੁੱਖ ਮੰਤਰੀ ਵੱਲੋਂ ਸਿੱਧੇ ਤੌਰ ’ਤੇ ਹੁਕਮਨਾਮੇ ਅਤੇ ‘ਪੰਥ ਖ਼ਤਰੇ ਵਿੱਚ ਹੈ’ ਵਰਗੇ ਸੰਵੇਦਨਸ਼ੀਲ ਮੁਦਿਆਂ ਨੂੰ ਲੈ ਕੇ ਕੀਤਾ ਗਿਆ ਇਹ ਕਟਾਖਸ਼ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਛੇੜ ਗਿਆ ਹੈ। ਫਿਲਹਾਲ ਮੁੱਖ ਮੰਤਰੀ ਦੇ ਇਸ ਤਿੱਖੇ ਬਿਆਨ ’ਤੇ ਸ਼੍ਰੋਮਣੀ ਕਮੇਟੀ ਜਾਂ ਅਕਾਲੀ ਦਲ ਵੱਲੋਂ ਕੋਈ ਪਲਟਵਾਰ ਸਾਹਮਣੇ ਨਹੀਂ ਆਇਆ ਹੈ।
Breaking News
- डीजीपी अजय सिंघल ने पुलिस शहीद स्मारक पर पुष्पचक्र अर्पित कर 82 अमर वीरों को दी श्रद्धांजलि
- मन चंगा तो कठौती में गंगा, संत रविदास जी की शिक्षाओं से ही बनेगा सतयुग” – ऊर्जा मंत्री अनिल विज
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ


