ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਕੜੀ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਇੱਕ ਨਸ਼ਾ ਤਸਕਰ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਹ ਦਿੱਤਾ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸਿਟੀ ਮਲੋਟ ਅਧੀਨ ਪੈਂਦੇ ਪਿੰਡ ਅਬੁਲ ਖਰਾਣਾ ਵਿੱਚ ਸ਼ਵਿੰਦਰ ਸਿੰਘ ਉਰਫ਼ ਕਿੰਦੂ ਪੁੱਤਰ ਜਰਨੈਲ ਸਿੰਘ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਸਮਰੱਥ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਢਾਹਿਆ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਕਾਨੂੰਨੀ ਪ੍ਰਕਿਰਿਆ ਅਪਣਾਉਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ, ਜਦਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੁਲਿਸ ਫੋਰਸ ਵੀ ਤਾਇਨਾਤ ਰਹੀ। ਇਸ ਮੌਕੇ ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ਼ ਕਿੰਦੂ ਖ਼ਿਲਾਫ਼ ਨਸ਼ਾ ਤਸਕਰੀ ਨਾਲ ਸਬੰਧਤ ਪੰਜ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈ.ਪੀ.ਐਸ. ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਤੇ ਡੀ.ਜੀ.ਪੀ. ਪੰਜਾਬ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੋ ਵੀ ਵਿਅਕਤੀ ਨਸ਼ੇ ਦੇ ਧੰਦੇ ਰਾਹੀਂ ਜਾਇਦਾਦ ਬਣਾਏਗਾ, ਉਸ ਦੀ ਸੰਪਤੀ ਨੂੰ ਕੰਪੀਟੈਂਟ ਅਥਾਰਟੀ ਰਾਹੀਂ ਅਟੈਚ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਬੇਝਿਜਕ ਪੁਲਿਸ ਨਾਲ ਸਾਂਝੀ ਕਰਨ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡੀਐਸਪੀ (ਡੀ) ਰਸਪਾਲ ਸਿੰਘ, ਡੀਐਸਪੀ ਮਲੋਟ ਜਸਪਾਲ ਸਿੰਘ, ਡੀਐਸਪੀ ਐਨਡੀਪੀਐਸ ਪ੍ਰਦੀਪ ਸਿੰਘ, ਇੰਸਪੈਕਟਰ ਵਰੁਣ, ਮੁੱਖ ਅਫ਼ਸਰ ਥਾਣਾ ਸਿਟੀ ਮਲੋਟ, ਬੀ.ਡੀ.ਪੀ.ਓ. ਮਲੋਟ ਅਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Breaking News
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ
- ਜਲੰਧਰ ’ਚ ਪੀਐਮ ਮੋਦੀ ਨੇ 5,470 ਕਰੋੜ ਦੇ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ
- ਪੀਐਮ ਮੋਦੀ ਨੇ ਚੰਡੀਗੜ੍ਹ ਨੂੰ ਦਿੱਤੀ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ


