ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਕਰਣਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ ’ਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲਿਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ ’ਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਵਾਲੀ ਸਿੱਖ ਸੰਗਤ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਉਣਾ ਉਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਹੈ। ਕਿਸੇ ਵੀ ਸਥਿਤੀ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਿਤਕਰਾ ਜਾਂ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤ ਨੂੰ ਸ਼ਾਂਤੀ, ਸੰਜਮ ਅਤੇ ਇਕਜੁੱਟਤਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਸਥਾਨਕ ਸਿੱਖ ਆਗੂਆਂ ਨੂੰ ਵੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੱਕ ਪਹੁੰਚ ਕਰਕੇ ਸਿੱਖ ਨੌਜਵਾਨਾ ਨੂੰ ਇਨਸਾਫ਼ ਦਿਵਾਉਣ ਲਈ ਆਖਿਆ। ਉਨ੍ਹਾਂ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਭੜਕਾਊ ਬਿਆਨਬਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


