Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਚੀਮਾ
    Punjab

    ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਬਕਾਏ ਵਸੂਲਣ ਲਈ ਵੈਟ ਅਤੇ ਜੀਐਸਟੀ ਡਿਫਾਲਟਰਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਸ਼ੁਰੂ : ਚੀਮਾ

    June 19, 20264 Mins Read
    Share Facebook Twitter Telegram Email WhatsApp

    ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ ਤੌਰ ’ਤੇ ਜਨਤਕ ਨਿਲਾਮੀ ਸ਼ੁਰੂ ਕਰਕੇ ਟੈਕਸ ਡਿਫਾਲਟਰਾਂ ਵਿਰੁੱਧ ਆਪਣੀ ਵਸੂਲੀ ਮੁਹਿੰਮ ਨੂੰ ਕਾਫ਼ੀ ਤੇਜ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, ‘ਰਾਜ ਦੇ ਲੰਬੇ ਸਮੇਂ ਤੋਂ ਬਕਾਇਆ ਮਾਲੀਏ ਨੂੰ ਵਾਪਸ ਲੈਣ ਲਈ ਇੱਕ ਅਹਿਮ ਕਦਮ ਚੁੱਕਦੇ ਹੋਏ ਆਬਕਾਰੀ ਤੇ ਕਰ ਵਿਭਾਗ ਨੇ ਜਾਇਦਾਦਾਂ ਦੀਆਂ ਤਿੰਨ ਵੱਡੀਆਂ ਨਿਲਾਮੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਤਹਿਤ ਉਨ੍ਹਾਂ ਕਾਰੋਬਾਰਾਂ ਅਤੇ ਵਿਅਕਤੀਆਂ ਤੋਂ ਮੋਟੀ ਰਕਮ ਵਸੂਲ ਕੀਤੀ ਗਈ ਹੈ ਜੋ ਵਾਰ-ਵਾਰ ਮੌਕੇ ਅਤੇ ਅਧਿਕਾਰਤ ਕਾਨੂੰਨੀ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਜਾਣਬੁੱਝ ਕੇ ਆਪਣੀਆਂ ਟੈਕਸ ਦੇਣਦਾਰੀਆਂ ਦਾ ਭੁਗਤਾਨ ਕਰਨ ਵਿੱਚ ਅਸਫਲ ਰਹੇ ਸਨ।’
    ਇਸ ਇਨਫੋਰਸਮੈਂਟ ਮੁਹਿੰਮ ਦੀਆਂ ਸ਼ੁਰੂਆਤੀ ਸਫਲਤਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੀ ਵੱਡੀ ਜਾਇਦਾਦ ਦੀ ਨਿਲਾਮੀ ਮੋਹਾਲੀ ਵਿੱਚ ਡਿਫਾਲਟਰ ਫਰਮ ਮੈਸਰਜ਼ ਸੁਮਿਤ ਇੰਜੀਨੀਅਰਿੰਗ ਵਿਰੁੱਧ ਸਫਲਤਾਪੂਰਵਕ ਕੀਤੀ ਗਈ, ਜਿੱਥੇ 19 ਜੂਨ 2026 ਨੂੰ ਜਾਇਦਾਦ 13.22 ਕਰੋੜ ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਸਫਲ ਨਿਲਾਮੀ ਸ਼ਾਹਕੋਟ, ਜਲੰਧਰ ਵਿਖੇ ਮੈਸਰਜ਼ ਐਮ.ਆਰ ਰਾਈਸ ਮਿੱਲਜ਼ ਦੀ ਜਾਇਦਾਦ ਦੀ ਕੀਤੀ ਗਈ, ਜਿਸ ਤੋਂ ਕੁੱਲ 1.11 ਕਰੋੜ ਰੁਪਏ ਪ੍ਰਾਪਤ ਹੋਏ।
    ਵਿੱਤ ਮੰਤਰੀ ਨੇ ਕਿਹਾ, ‘ਸਫਲ ਬੋਲੀਕਾਰਾਂ ਵੱਲੋਂ ਅੱਜ 3.58 ਕਰੋੜ ਰੁਪਏ ਦੀ ਰਕਮ ਸਿੱਧੀ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ ਹੈ, ਜਦੋਂ ਕਿ ਬਾਕੀ ਰਹਿੰਦੀ ਰਕਮ ਨਿਯਮਾਂ ਅਨੁਸਾਰ ਆਉਣ ਵਾਲੇ ਹਫ਼ਤੇ ਵਿੱਚ ਕਾਨੂੰਨੀ ਤੌਰ ’ਤੇ ਵਸੂਲ ਕਰਕੇ ਜਮ੍ਹਾਂ ਕਰਵਾਈ ਜਾਵੇਗੀ।’
    ਵਿੱਤ ਮੰਤਰੀ ਚੀਮਾ ਅਨੁਸਾਰ ਮੋਹਾਲੀ ਅਤੇ ਜਲੰਧਰ ਵਿੱਚ ਕੀਤੀਆਂ ਗਈਆਂ ਇਹ ਸ਼ੁਰੂਆਤੀ ਸਫਲ ਨਿਲਾਮੀਆਂ ਬਿਨਾਂ ਕਿਸੇ ਡਰ ਜਾਂ ਪੱਖਪਾਤ ਦੇ ਟੈਕਸ ਨਿਯਮਾਂ ਦੀ ਪਾਲਣਾ ਨੂੰ ਲਾਗੂ ਕਰਨ ਦੇ ਸੂਬੇ ਦੇ ਪੱਕੇ ਇਰਾਦੇ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੀਆਂ ਹਨ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਖ਼ਤ ਵਸੂਲੀ ਕਾਰਵਾਈਆਂ, ਜਿਨ੍ਹਾਂ ਵਿੱਚ ਜਾਇਦਾਦਾਂ ਨੂੰ ਜ਼ਬਤ ਕਰਨਾ ਅਤੇ ਨਿਲਾਮ ਕਰਨਾ ਸ਼ਾਮਲ ਹੈ, ਪੰਜਾਬ ਸਰਕਾਰ ਦੇ ਪਹਿਲੇ ਨੀਤੀਗਤ ਐਲਾਨਾਂ ਦੀ ਹੀ ਨਿਰੰਤਰਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਖ਼ਤ ਕਾਰਵਾਈਆਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਪੁਰਾਣੇ ਟੈਕਸ ਡਿਫਾਲਟਰਾਂ ਨੂੰ ਨਿਸ਼ਾਨਾ ਬਣਾ ਕੇ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੇ ਸੂਬੇ ਦੀ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ਦਿੱਤੇ ਗਏ ਵੱਡੇ ਰਾਹਤ ਲਾਭਾਂ ਦਾ ਫਾਇਦਾ ਨਾ ਉਠਾਉਣ ਦਾ ਜ਼ਿੱਦੀ ਫੈਸਲਾ ਕੀਤਾ ਸੀ।
    ਟੈਕਸ ਚੋਰੀ ਦੇ ਮਾਮਲੇ ’ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, ‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਮੇਸ਼ਾ ਜਨਤਾ ਦੇ ਜਾਇਜ਼ ਪੈਸੇ ਦੀ ਵਸੂਲੀ ਕਰਨਾ ਹੈ, ਨਾ ਕਿ ਸਿਰਫ਼ ਦੰਡਾਤਮਕ ਕਾਰਵਾਈ ਕਰਨਾ।’
    ਟੈਕਸਦਾਤਾਵਾਂ ਨੂੰ ਆਪਣੀ ਮਰਜ਼ੀ ਨਾਲ ਨਿਯਮਾਂ ਦੀ ਪਾਲਣਾ ਕਰਨ ਦੀ ਸਹੂਲਤ ਦੇਣ ਅਤੇ ਕਾਰੋਬਾਰੀਆਂ ਨੂੰ ਪੁਰਾਣੇ ਵਿਵਾਦਾਂ ਨੂੰ ਸੁਲਝਾਉਣ ਦਾ ਜਾਇਜ਼ ਮੌਕਾ ਦੇਣ ਲਈ, ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ 31 ਜੁਲਾਈ 2026 ਤੱਕ ਵਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਕਾਇਆ ਵੈਟ ਦੇਣਦਾਰੀਆਂ ਵਾਲੇ ਟੈਕਸਦਾਤਾਵਾਂ ਲਈ ਆਪਣੇ ਬਕਾਏ ਜਲਦੀ ਨਿਪਟਾਉਣ ਲਈ ਇੱਕ ਪਾਰਦਰਸ਼ੀ ਅਤੇ ਬਹੁਤ ਹੀ ਲਾਹੇਵੰਦ ਪ੍ਰਣਾਲੀ ਪ੍ਰਦਾਨ ਕਰਦੀ ਹੈ, ਜਿਸ ਨਾਲ ਉਹ ਅਦਾਲਤੀ ਕਾਰਵਾਈਆਂ, ਚੱਲ ਰਹੇ ਵਿਵਾਦਾਂ ਅਤੇ ਸਰਕਾਰੀ ਸਖ਼ਤ ਕਾਰਵਾਈ ਤੋਂ ਪੂਰੀ ਤਰ੍ਹਾਂ ਬਚ ਸਕਦੇ ਹਨ।
    ਕਰ ਦਾ ਬਕਾਇਆ ਦੇਣ ਵਾਲੇ ਬਾਕੀ ਰਹਿੰਦੇ ਕਰਦਾਤਾਵਾਂ ਨੂੰ ਆਖਰੀ ਚੇਤਾਵਨੀ ਦਿੰਦਿਆਂ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸਰਕਾਰੀ ਟੈਕਸ ਮੰਗਾਂ ਨੂੰ ਅਣਗੌਲਿਆ ਕਰਨ ਅਤੇ ਇਹ ਸੋਚਣ ਦਾ ਦੌਰ ਕਿ ਸਰਕਾਰੀ ਬਕਾਏ ਵਸੂਲੇ ਨਹੀਂ ਜਾਣਗੇ, ਹੁਣ ਅਧਿਕਾਰਤ ਤੌਰ ’ਤੇ ਖ਼ਤਮ ਹੋ ਗਿਆ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਦਤਨ ਅਤੇ ਪੁਰਾਣੇ ਡਿਫਾਲਟਰਾਂ ਦੀਆਂ ਕਈ ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਅਤੇ ਆਉਣ ਵਾਲੇ ਹਫ਼ਤਿਆਂ ਅਤੇ ਮਹੀਨਿਆਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 20 ਹੋਰ ਜਾਇਦਾਦਾਂ ਦੀ ਨਿਲਾਮੀ ਤੈਅ ਕੀਤੀ ਜਾ ਚੁੱਕੀ ਹੈ।
    ਉਨ੍ਹਾਂ ਕਿਹਾ, ‘ਆਬਕਾਰੀ ਤੇ ਕਰ ਵਿਭਾਗ ਜਨਤਕ ਮਾਲੀਏ ਦੀ ਰੱਖਿਆ ਲਈ ਆਪਣੀ ਵਚਨਬੱਧਤਾ ’ਤੇ ਪੂਰੀ ਤਰ੍ਹਾਂ ਅਟੱਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਭਰ ਦੇ ਹਜ਼ਾਰਾਂ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਉਨ੍ਹਾਂ ਕੁਝ ਜਾਣਬੁੱਝ ਕੇ ਡਿਫਾਲਟਰ ਬਣੇ ਲੋਕਾਂ ਕਰਕੇ ਵਿੱਤੀ ਜਾਂ ਮੁਕਾਬਲੇਬਾਜ਼ੀ ਦੇ ਪੱਧਰ ’ਤੇ ਕੋਈ ਨੁਕਸਾਨ ਨਾ ਝੱਲਣਾ ਪਵੇ ਜੋ ਆਪਣੇ ਕਾਨੂੰਨੀ ਫਰਜ਼ਾਂ ਤੋਂ ਭੱਜਦੇ ਹਨ।’
    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੇਤਾਵਨੀ ਦਿੱਤੀ ਕਿ ਜੋ ਟੈਕਸਦਾਤਾ ਆਪਣੇ ਕਾਨੂੰਨੀ ਫਰਜ਼ਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਅਤੇ ਗੰਭੀਰ ਨਤੀਜੇ ਭੁਗਤਣੇ ਪੈਣਗੇ, ਕਿਉਂਕਿ ਕਰ ਵਿਭਾਗ ਪੰਜਾਬ ਸੂਬੇ ਦੇ ਹਰ ਇੱਕ ਰੁਪਏ ਨੂੰ ਸੁਰੱਖਿਅਤ ਕਰਨ ਲਈ ਬੈਂਕ ਖਾਤੇ ਸੀਲ (ਅਟੈਚ) ਕਰਨ, ਜਾਇਦਾਦਾਂ ਜ਼ਬਤ ਕਰਨ ਅਤੇ ਚੱਲ-ਅਚੱਲ ਦੋਵਾਂ ਜਾਇਦਾਦਾਂ ਦੀ ਜਨਤਕ ਨਿਲਾਮੀ ਸਮੇਤ ਸਾਰੇ ਉਪਲਬਧ ਕਾਨੂੰਨੀ ਤਰੀਕਿਆਂ ਦੀ ਵਰਤੋਂ ਕਰ ਰਿਹਾ ਹੈ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.