ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼?ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼?ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼?ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਜਾਣਗੇ।
ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼?ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸ਼?ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼?ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼?ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ। ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼?ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਸ. ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


