ਮੋਹਕਮ ਸਿੰਘ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਨੈਤਿਕ ਹਰਕਤ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ ਦਾ ਸਤਿਕਾਰ ਕਰਦਿਆਂ ਪੰਜਾਬ ਸੂਬੇ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਨਾਲ ਸਬੰਧਤ ਇਤਰਾਜ਼ਯੋਗ ਵੀਡੀਓ ਵਿਚਲੀਆਂ ਹਰਕਤਾਂ ਨੇ ਸਮੁੱਚੇ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਇਸ ਮਾਮਲੇ ਦੀ ਜਾਂਚ ਸਬੰਧੀ ਜਥੇਦਾਰ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ ਆਪਣਾ ਪੱਖ ਪੇਸ਼ ਕਰਨ ਅਤੇ ਫੋਰੈਂਸਿਕ ਜਾਂਚ ਲਈ ਲੈਬੋਰੇਟਰੀਆਂ ਸੁਝਾਉਣ ਦਾ ਪੂਰਾ ਮੌਕਾ ਦਿੱਤਾ ਗਿਆ, ਲੇਕਿਨ ਉਨ੍ਹਾਂ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖੇ ਪੱਤਰਾਂ ਦਾ ਜਵਾਬ ਦੇਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬ-ਉੱਚ ਹਸਤੀ ਹੈ, ਜਿਸ ਦਾ ਪੂਰੇ ਸਿੱਖ ਜਗਤ ਅੰਦਰ ਸਤਿਕਾਰ ਹੈ। ਇਸ ਮਹਾਨ ਅਸਥਾਨ ਤੋਂ ਕੀਤੇ ਜਾਂਦੇ ਆਦੇਸ਼ਾਂ ਅੱਗੇ ਸਿੱਖ ਕੌਮ ਹਮੇਸ਼ਾ ਸਿਰ ਝੁਕਾਉਂਦੀ ਹੈ। ਇਥੇ ਪੰਥ ਦੋਖੀਆਂ ਨੂੰ ਦੰਡ ਦੇਣ ਅਤੇ ਗੁਰੂ ਪਿਆਰ ਵਾਲਿਆਂ ਨੂੰ ਸਤਿਕਾਰ ਦੇਣ ਦੀ ਰਵਾਇਤ ਸਿੱਖ ਕੌਮ ਦੀ ਵਿਲੱਖਣਤਾ ਅਤੇ ਗੌਰਵਤਾ ਦੀ ਲਖਾਇਕ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ। ਭਗਵੰਤ ਸਿੰਘ ਦੀ ਸਿੱਖ ਵਿਰੋਧੀ ਹਰਕਤ ਦੇ ਮਾਮਲੇ ਵਿੱਚ ਵੀ ਇਸੇ ਰਵਾਇਤ ਅਨੁਸਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫੈਸਲਾ ਆਇਆ ਹੈ, ਜੋ ਸਿੱਖ ਕੌਮ ਲਈ ਅਤਿ ਮਹੱਤਵਪੂਰਨ ਹੈ। ਕਿਉਂਕਿ ਜੇਕਰ ਸਿੱਖਾਂ ਦੇ ਆਪਣੇ ਘਰੇਲੂ ਜ਼ਮੀਨੀ ਸੂਬੇ ਪੰਜਾਬ ਦੇ ਮੁਖੀ ਹੁੰਦਿਆਂ ਮੁੱਖ ਮੰਤਰੀ ਹੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਤਾਰ-ਤਾਰ ਕਰੇਗਾ ਤਾਂ ਉਸ ਤੋਂ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਕਦਰਾਂ ਕੀਮਤਾਂ ਅਤੇ ਮਾਨਤਾਵਾਂ ਦੀ ਤਰਜਮਾਨੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ ਸ। ਭਗਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਉਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰਣ ਲਈ ਜਿੰਮੇਵਾਰ ਸਿੱਖ ਸੰਸਥਾ ਹੈ, ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ, ਮਰਯਾਦਾ ਅਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਆਪਣਾ ਫ਼ਰਜ਼ ਨਿਭਾਏ।
ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਦੇ ਸਵਾਗਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਕੌਮੀ ਹਿੱਤਾਂ ਵਾਸਤੇ ਇਸ ਕਾਨੂੰਨ ਵਿਚ ਦਰਜ਼ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਾਂ ਬਾਰੇ ਗ਼ਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਆਪਣੇ ਪੁਰਖਿਆਂ ਦੀ ਇਸ ਮਹਾਨ ਜਥੇਬੰਦੀ ਨਾਲ ਜੁੜਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਇਸ ਜਥੇਬੰਦੀ ਦੀ ਸਥਾਪਨਾ ਲਈ ਕੁਰਬਾਨੀਆਂ ਕਰਨ ਵਾਲੇ ਅਤੇ ਇਸ ਵਿਚ ਮਹਾਨ ਯੋਗਦਾਨ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਸਿਜਦਾ ਕਰਦਾ ਹਾਂ।
ਇਕੱਤਰਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ ਸੁਰਜੀਤ ਸਿੰਘ ਤੁਗਲਵਾਲ, ਸ ਸੁਰਜੀਤ ਸਿੰਘ ਕੰਗ, ਸ ਦਲਜੀਤ ਸਿੰਘ ਭਿੰਡਰ, ਸ ਮੇਜਰ ਸਿੰਘ ਢਿੱਲੋਂ, ਸ ਮੰਗਵਿੰਦਰ ਸਿੰਘ ਖਾਪੜਖੇੜੀ, ਡਾ ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ ਸਤਬੀਰ ਸਿੰਘ, ਸਕੱਤਰ ਸ ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ ਅਜ਼ਾਦਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ ਮੇਜਰ ਸਿੰਘ ਆਦਿ ਮੌਜੂਦ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


