ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਤੋਂ ਭਾਜਪਾ ਆਗੂ ਜਤਿੰਦਰ ਕਲਿਆਣ ਦੀ ਅਗਵਾਈ ਹੇਠ ਇੱਕ ਵੱਡੇ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਜਤਿੰਦਰ ਕਲਿਆਣ ਨੇ ਮੁੱਖ ਮੰਤਰੀ ਨੂੰ ਸ਼੍ਰੀ ਹਰਗੋਬਿੰਦਪੁਰ ਹਲਕੇ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਲੋੜਾਂ ਬਾਰੇ ਜਾਣੂ ਕਰਵਾਇਆ।
ਜਤਿੰਦਰ ਕਲਿਆਣ ਨੇ ਕਿਹਾ ਕਿ ਸ਼੍ਰੀ ਹਰਗੋਬਿੰਦਪੁਰ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਦੇ ਵਿਕਾਸ ਵੱਲ ਯੋਗ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਹੋਣ ਕਾਰਨ ਅੱਜ ਵੀ ਇਲਾਕਾ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਕਈ ਪਿੰਡਾਂ ਵਿੱਚ ਸੀਵਰੇਜ, ਸਟਰੀਟ ਲਾਈਟਾਂ, ਸਫ਼ਾਈ ਅਤੇ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਫ਼ਦ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ਉਪਰੰਤ ਸ਼੍ਰੀ ਹਰਗੋਬਿੰਦਪੁਰ ਹਲਕੇ ਨੂੰ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ।
ਸੈਣੀ ਨੇ ਕਿਹਾ ਕਿ ਭਾਜਪਾ ਵਰਕਰ ਪ੍ਰਧਾਨ ਮੰਤਰੀ ਮੋਦੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪੰਜਾਬ ਵਿੱਚ ਮਜ਼ਬੂਤ ਸੰਗਠਨ ਖੜ੍ਹਾ ਕਰਨ ਲਈ ਯਤਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਅਤੇ ਤਰੱਕੀ ਦੀ ਨਵੀਂ ਦਿਸ਼ਾ ਦੇਣ ਲਈ ਭਾਜਪਾ ਦੀ ਮਜ਼ਬੂਤ ਸਰਕਾਰ ਦੀ ਲੋੜ ਹੈ।
ਇਸ ਮੌਕੇ ਸਾਬਕਾ ਮੰਡਲ ਪ੍ਰਧਾਨ ਰਾਜੇਸ਼ ਬੱਗੀ, ਸੁਖਜਿੰਦਰ ਸਿੰਘ ਪੰਡੋਰੀ, ਕੈਪਟਨ ਮਹਿੰਦਰ ਸਿੰਘ, ਕੈਪਟਨ ਕੁਲਵੰਤ ਸਿੰਘ, ਕੈਪਟਨ ਸਰਬਜੀਤ ਸਿੰਘ, ਸਿਕੰਦਰ ਸਿੰਘ ਸੈਰੋਵਾਲ, ਪਰਮਜੀਤ ਸਿੰਘ ਚੀਮਾ, ਬ੍ਰਿਜ ਭੂਸ਼ਣ, ਸੁਨੀਲ ਵਰਮਾ, ਵਰਿੰਦਰ ਸ਼ਰਮਾ, ਜਰਮਨ ਸਿੰਘ, ਦਿਲਬਾਗ ਸਿੰਘ, ਕੁਲਦੀਪ ਸਿੰਘ, ਸੁਰਜੀਤ ਸਿੰਘ ਸਫ਼ਰੀ, ਸੁਖਰਾਜ ਸਿੰਘ, ਗੁਰਮੀਤ ਸਿੰਘ, ਮੁਕਲ ਧੁਨਾ, ਹੈਪੀ ਕਲਿਆਣ, ਰੋਹਨ ਕਲਿਆਣ, ਭਰਤ ਕਲਿਆਣ, ਲਕਸ਼ ਕਲਿਆਣ, ਰੁਧਰ ਕਲਿਆਣ, ਅਜੈਬ ਸਿੰਘ ਅਤੇ ਹੋਰ ਭਾਜਪਾ ਵਰਕਰ ਹਾਜ਼ਰ ਸਨ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


