ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਦੀ ਮਹਿਲਾ ਸਨਮਾਨ ਯੋਜਨਾ ਦੇ ਰਜਿਸਟ?ਰੇਸ਼ਨ ਕਾਰਜ ਨੂੰ ਹਲਕੇ ਭਰ ਵਿੱਚ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਧਾਇਕ ਦਫ਼ਤਰ ਦੇ ਇੰਚਾਰਜ਼ ਨਰਿੰਦਰ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਚਾਹਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਵਾਂ ਅਤੇ ਭੈਣਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਅਧੀਨ ਯੋਗ ਮਹਿਲਾਵਾਂ ਦੀ ਆਨਲਾਈਨ ਰਜਿਸਟ?ਰੇਸ਼ਨ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਅਤੇ ਵਾਰਡ ਪੱਧਰ ’ਤੇ ਸਖੀਆਂ ਅਤੇ ਵਲੰਟੀਅਰ ਟੀਮਾਂ ਦੀ ਡਿਊਟੀ ਲਗਾਈ ਗਈ ਹੈ, ਜੋ ਘਰ-ਘਰ ਜਾ ਕੇ ਲਾਭਪਾਤਰੀਆਂ ਦੀ ਜਾਣਕਾਰੀ ਇਕੱਠੀ ਕਰ ਰਹੀਆਂ ਹਨ ਅਤੇ ਡਿਜ਼ੀਟਲ ਮਾਧਿਅਮ ਰਾਹੀਂ ਰਜਿਸਟ?ਰੇਸ਼ਨ ਫਾਰਮ ਭਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਜਿਸਟ?ਰੇਸ਼ਨ ਦੌਰਾਨ ਲਾਭਪਾਤਰੀਆਂ ਦੇ ਲੋੜੀਂਦੇ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ, ਮੋਬਾਈਲ ਨੰਬਰ ਦੀ ਪ੍ਰਮਾਣਿਕਤਾ ਅਤੇ ਬੈਂਕ ਖਾਤੇ ਸੰਬੰਧੀ ਵੇਰਵਿਆਂ ਦੀ ਜਾਂਚ ਵਰਗੀਆਂ ਤਕਨੀਕੀ ਪ੍ਰਕਿਰਿਆਵਾਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਦੇ ਨਾਲ ਹੀ ਡਾਟਾ ਐਂਟਰੀ ਅਤੇ ਰਿਕਾਰਡ ਮੈਨੇਜਮੈਂਟ ਨੂੰ ਡਿਜ਼ੀਟਲ ਪਲੇਟਫਾਰਮ ਰਾਹੀਂ ਅਪਡੇਟ ਕੀਤਾ ਜਾ ਰਿਹਾ ਹੈ, ਜਿਸ ਨਾਲ ਰਜਿਸਟਰੇਸ਼ਨ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਆ ਰਹੀ ਹੈ। ਨਰਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਦੀ ਇਸ ਲੋਕ-ਹਿਤੈਸ਼ੀ ਸਕੀਮ ਨੂੰ ਲੈ ਕੇ ਮਹਿਲਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਮਾਵਾਂ-ਭੈਣਾਂ ਰਜਿਸਟ?ਰੇਸ਼ਨ ਕਰਵਾ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਪਿੰਡ ਜਾਂ ਵਾਰਡ ਵਿੱਚ ਕਿਸੇ ਮਹਿਲਾ ਨੂੰ ਰਜਿਸਟ?ਰੇਸ਼ਨ ਸਬੰਧੀ ਕੋਈ ਦਿੱਕਤ ਜਾਂ ਤਕਨੀਕੀ ਸਮੱਸਿਆ ਆਉਂਦੀ ਹੈ ਤਾਂ ਉਹ ਨੂਰਪੁਰਬੇਦੀ ਜਾਂ ਰੂਪਨਗਰ ਸਥਿਤ ਵਿਧਾਇਕ ਦਫ਼ਤਰ ਨਾਲ ਫੋਨ ਜਾਂ ਨਿੱਜੀ ਤੌਰ ’ਤੇ ਸੰਪਰਕ ਕਰ ਸਕਦੀ ਹੈ, ਤਾਂ ਜੋ ਉਸਦੀ ਸਮੱਸਿਆ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


