ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼?ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਸ਼?ਰੋਮਣੀ ਕਮੇਟੀ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਤੇ ਜਰਨਲ ਪ੍ਰਬੰਧਕ ਮੀਤ ਸਕੱਤਰ ਸ. ਅਜ਼ਾਦਦੀਪ ਸਿੰਘ ਸਮੇਤ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ਼?ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼?ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼?ਰੋਮਣੀ ਕਮੇਟੀ ਨੇ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਅੰਦਰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਵੱਡੀ ਤਾਂਘ ਹੈ, ਜਿਸ ਲਈ ਸਰਕਾਰਾਂ ਨੂੰ ਖੁੱਲਦਿਲੀ ਨਾਲ ਵੀਜ਼ੇ ਦੇਣੇ ਚਾਹੀਦੇ ਹਨ ਤਾਂ ਜੋ ਸੰਗਤਾਂ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਵੀਜ਼ੇ ਲੱਗੇ ਹਨ ਉਨ੍ਹਾਂ ਸਬੰਧੀ ਅਪਰੂਵਲ ਆਦਿ ਸਮੇਂ ਸਿਰ ਬਾਰਡਰ ’ਤੇ ਪਹੁੰਚਾਈ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ।
ਇਸੇ ਦੌਰਾਨ ਜਥੇ ਦੇ ਆਗੂ ਸ. ਖੁਸ਼ਵਿੰਦਰ ਸਿੰਘ ਭਾਟੀਆ ਨੇ ਕਿਹਾ ਕਿ ਗੁਰੂ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਜਥੇ ’ਚ ਸ਼ਾਮਲ ਸ਼ਰਧਾਲੂ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਮੰਡੀ ਚੂਹੜਕਾਣਾ ਸ਼ੇਖੂਪੁਰਾ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਸ੍ਰੀ ਰੋੜੀ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਦਿ ਗੁਰ-ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨਗੇ। ਉਨ੍ਹਾਂ ਕਿਹਾ ਕਿ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਬਰਸੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਉਪਰੰਤ ਜਥੇ ਦੀ ਵਾਪਸੀ 30 ਜੂਨ ਨੂੰ ਹੋਵੇਗੀ।
ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਸਮੇਤ ਹੋਰ ਮੌਜੂਦ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


