ਬਟਾਲਾ ਦੇ ਨਜ਼ਦੀਕੀ ਪਿੰਡ ਹਰਦੋ ਝੰਡੇ ਵਿੱਚ ਕਥਿਤ ਤੌਰ ’ਤੇ ਫਿਰੌਤੀ ਦੀ ਮੰਗ ਨੂੰ ਲੈ ਕੇ ਦੇਰ ਰਾਤ ਇੱਕ ਘਰ ’ਤੇ ਅੰਨ੍ਹੇਵਾਹ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਅਣਪਛਾਤੇ ਵਿਅਕਤੀਆਂ ਵੱਲੋਂ ਲਖਬੀਰ ਸਿੰਘ ਦੇ ਘਰ ਦੇ ਮੁੱਖ ਗੇਟ ’ਤੇ ਕਰੀਬ ਪੰਜ ਰਾਊਂਡ ਗੋਲੀਆਂ ਚਲਾਈਆਂ ਗਈਆਂ। ਦੋਸ਼ੀਆਂ ਨੇ ਇਸ ਘਟਨਾ ਦੀ ਵੀਡੀਓ ਬਣਾਕੇ ਪਰਿਵਾਰ ਦੇ ਪੁੱਤਰ ਨੂੰ ਭੇਜੀ ਅਤੇ ਨਾਲ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ।
ਪੀੜਤ ਪਰਿਵਾਰ ਦੇ ਮੁਖੀ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਦੱਸਿਆ ਕਿ ਵੀਡੀਓ ਦੇ ਨਾਲ ਭੇਜੇ ਗਏ ਸੰਦੇਸ਼ ਵਿੱਚ ਕਥਿਤ ਤੌਰ ’ਤੇ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਦੇ ਪਿਤਾ ਦੀ ਹੱਤਿਆ ਕਰਨ ਦੀ ਧਮਕੀ ਦਿੱਤੀ ਗਈ। ਦੋਸ਼ੀਆਂ ਨੇ ਇਹ ਵੀ ਕਿਹਾ ਕਿ ਜਦੋਂ ਉਹ ਘਰ ’ਤੇ ਗੋਲੀਆਂ ਚਲਾ ਸਕਦੇ ਹਨ ਤਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਨੁਕਸਾਨ ਪਹੁੰਚਾਉਣਾ ਉਨ੍ਹਾਂ ਲਈ ਮੁਸ਼ਕਲ ਨਹੀਂ।
ਘਟਨਾ ਤੋਂ ਬਾਅਦ ਪਰਿਵਾਰ ਨੇ ਤੁਰੰਤ ਪਿੰਡ ਦੇ ਸਰਪੰਚ ਨੂੰ ਸੂਚਿਤ ਕੀਤਾ, ਜਿਸ ਉਪਰੰਤ ਸਰਪੰਚ ਵੱਲੋਂ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਸਦਰ ਬਟਾਲਾ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਸਦਰ ਬਟਾਲਾ ਦੇ ਐੱਸ.ਐੱਚ.ਓ. ਬਿਕਰਮ ਸਿੰਘ ਨੇ ਦੱਸਿਆ ਕਿ ਹਰਦੋ ਝੰਡੇ ਵਿੱਚ ਲਖਬੀਰ ਸਿੰਘ ਦੇ ਘਰ ’ਤੇ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਹਰ ਪੱਖ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।
ਉੱਧਰ, ਲਖਬੀਰ ਸਿੰਘ ਨੇ ਬਟਾਲਾ ਪੁਲਿਸ ਤੋਂ ਆਪਣੇ ਅਤੇ ਆਪਣੇ ਪਰਿਵਾਰ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧਮਕੀ ਮਿਲਣ ਤੋਂ ਬਾਅਦ ਪੂਰਾ ਪਰਿਵਾਰ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਜੀਵਨ ਬਿਤਾ ਰਿਹਾ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


