ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਨਿਵਾਸੀਆਂ ਲਈ ਇੱਕ ਬਹੁਤ ਵੱਡੀ ਅਤੇ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਦੇ ਵਿਕਾਸ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਅਤੇ ਲੋਕਾਂ ਨੂੰ ਪ੍ਰਸ਼ਾਸਨਿਕ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਇਸ ਨੂੰ ਅਧਿਕਾਰਤ ਤੌਰ ’ਤੇ ਸਬ-ਡਿਵੀਜ਼ਨ (ਉਪ-ਮੰਡਲ) ਬਣਾਉਣ ਦਾ ਇੱਕ ਵੱਡਾ ਅਤੇ ਇਤਿਹਾਸਕ ਐਲਾਨ ਕੀਤਾ ਹੈ। ਇਸ ਫੈਸਲੇ ਨਾਲ ਇਲਾਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਾਦੀਆਂ ਹਲਕੇ ਦੀ ਸਿਆਸੀ ਅਤੇ ਵਿਕਾਸ ਕਾਰਜਾਂ ਦੀ ਕਮਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਅਤੇ ਨਿਸ਼ਠਾਵਾਨ ਆਗੂ ਗੁਰਇਕਬਾਲ ਸਿੰਘ ਮਾਹਲ ਦੇ ਹੱਥਾਂ ਵਿੱਚ ਸੌਂਪੀ ਹੈ। ਉਨ੍ਹਾਂ ਨੂੰ ਅਧਿਕਾਰਤ ਤੌਰ ’ਤੇ ਇਲਾਕੇ ਦਾ ਨਵਾਂ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਮਾਹਲ ਸਾਹਿਬ ਨੂੰ ਪੂਰੀਆਂ ਪਾਵਰਾਂ ਅਤੇ ਅਧਿਕਾਰ ਦੇ ਦਿੱਤੇ ਗਏ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹਨਾਂ ਅਧਿਕਾਰਾਂ ਸਦਕਾ ਕਾਦੀਆਂ ਹਲਕੇ ਦੇ ਪਿਛਲੇ ਲੰਮੇ ਸਮੇਂ ਤੋਂ ਰੁਕੇ ਹੋਏ ਸਾਰੇ ਵਿਕਾਸ ਕਾਰਜਾਂ ਅਤੇ ਲੋਕਾਂ ਦੇ ਕੰਮਾਂ-ਕਾਰਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਰੁਕਾਵਟ ਦੇ ਨੇਪਰੇ ਚਾੜ੍ਹਿਆ ਜਾਵੇਗਾ।
ਕਾਦੀਆਂ ਨੂੰ ਸਬ-ਡਿਵੀਜ਼ਨ ਦਾ ਦਰਜਾ ਮਿਲਣ ਦੇ ਫਾਇਦਿਆਂ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਇਲਾਕੇ ਦੇ ਆਮ ਲੋਕਾਂ ਨੂੰ ਆਪਣੇ ਛੋਟੇ-ਮੋਟੇ ਪ੍ਰਸ਼ਾਸਨਿਕ ਕੰਮਾਂ ਲਈ ਦੂਰ-ਦੁਰਾਡੇ ਦੇ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਕੇ ਖ਼ੁਆਰ ਨਹੀਂ ਹੋਣਾ ਪਵੇਗਾ। ਹੁਣ ਕਾਦੀਆਂ ਵਿੱਚ ਹੀ ’ਇੱਕੋ ਛੱਤ ਥੱਲੇ’ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਉਪਲਬਧ ਰਹਿਣਗੇ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਵੱਡੀ ਬਚਤ ਹੋਵੇਗੀ ਅਤੇ ਸਰਕਾਰੀ ਸੇਵਾਵਾਂ ਪਾਰਦਰਸ਼ੀ ਤਰੀਕੇ ਨਾਲ ਆਸਾਨੀ ਨਾਲ ਮੁਹੱਈਆ ਹੋਣਗੀਆਂ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਕਾਦੀਆਂ ਹਲਕੇ ਦਾ ਸੇਵਾਦਾਰ ਨਿਯੁਕਤ ਕਰਨ ਦਾ ਐਲਾਨ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ‘ਜਿੰਨੀ ਇੱਕ ਮੰਤਰੀ ਦੀ ਚਲਦੀ ਹੈ, ਉਸ ਤੋਂ ਵੀ ਵੱਧ ਮਾਹਲ ਦੀ ਚੱਲੇਗੀ।’ ਇਸ ਬਿਆਨ ਨੂੰ ਕਾਦੀਆਂ ਦੀ ਸਿਆਸਤ ਵਿੱਚ ਇੱਕ ਅਹਿਮ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਕਾਦੀਆਂ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਵਧਦਾ ਸਮਰਥਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ’ਤੇ ਪ੍ਰਭਾਵ ਪਾ ਸਕਦਾ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


