ਖੁਫ਼ੀਆ ਏਜੰਸੀਆਂ ਦੀ ਅੱਖਾਂ ’ਚ ਘੱਟਾ ਪਾਕੇ 180 ਈਟੀਟੀ ਅਧਿਆਪਕ ਅਤੇ 3704 ਅਧਿਆਪਕ ਯੂਨੀਅਨ ਦੇ ਮੈਂਬਰ ਮੁੱਖ ਮੰਤਰੀ ਦੇ ਪਿੰਡ ਸਤੌਜ ਵਿੱਚ ਪੁੱਜ ਗਏ ਅਤੇ ਯੁੱਧ ਵਿੱਤ ਮੰਤਰੀ ਵਿਰੁੱਧ ਮੁਹਿੰਮ ਤਹਿਤ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ । ਇਸ ਮਾਮਲੇ ਵਿੱਚ ਜ਼ਿਕਰਯੋਗ ਪਹਿਲੂ ਇਹ ਵੀ ਹੈ ਕਿ ਕਿ ਇਹ ਪਿੰਡ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਹੈ ਜਦੋਂ ਕਿ ਅਧਿਆਪਕਾਂ ਨੂੰ ਰੋਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੈ ਜੋ ਉਹਨਾਂ ਦੇ ਮਸਲੇ ਹੱਲ ਨਹੀਂ ਕਰ ਰਹੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਉਹਨਾਂ ਦੀਆਂ ਮੰਗਾਂ ਦੇ ਰਾਹ ਵਿੱਚ ਅੜਿੱਕੇ ਡਾਹ ਰਹੇ ਹਨ ਜਿਸ ਕਰਕੇ ਉਹਨਾਂ ਨੂੰ ਮਜਬੂਰੀ ਵੱਸ ਮੁੱਖ ਮੰਤਰੀ ਦੇ ਪਿੰਡ ਪੁੱਜ ਕੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।। ਅਧਿਆਪਕ ਆਗੂਆਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵਿੱਤ ਮੰਤਰੀ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਦੂਰ ਕਰਨ ਅਤੇ ਉਹਨਾਂ ਦੇ ਮਸਲੇ ਹੱਲ ਕਰਨ ਵੱਲ ਵੱਧਣ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਵਿੱਤ ਮੰਤਰੀ ਨੂੰ ਮਸਲੇ ਹੱਲ ਕਰਨ ਲਈ ਨਾ ਕਿਹਾ ਜਾਂ ਨਾ ਕਰਵਾਏ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਹਾਕਮ ਤੇ ਆਮ ਆਦਮੀ ਪਾਰਟੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖਬਰ ਲਿਖੇ ਜਾਣ ਤੱਕ ਦੋਨੋਂ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਦੇ ਪਿੰਡ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


