ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਬਰਾਮਕੇ ਅਤੇ ਮੁੱਖ ਪ੍ਰਚਾਰ ਸਕੱਤਰ ਸਰਜੀਤ ਸਿੰਘ ਰੰਧਾਵਾ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਝੋਨੇ ਦੀ ਫ਼ਸਲ ਨੂੰ ਸਮੇਂ ਸਿਰ ਪਾਣੀ ਨਾ ਮਿਲਣ ਕਾਰਨ ਫ਼ਸਲ ਸੁੱਕਣ ਦੀ ਕਗਾਰ ’ਤੇ ਪਹੁੰਚ ਗਈ ਹੈ, ਜਦਕਿ ਰਾਤ ਸਮੇਂ ਲੱਗ ਰਹੇ ਬਿਜਲੀ ਕੱਟਾਂ ਕਾਰਨ ਆਮ ਲੋਕ ਵੀ ਬੇਹੱਦ ਪਰੇਸ਼ਾਨ ਹਨ।
ਆਗੂਆਂ ਨੇ ਕਿਹਾ ਕਿ ਬਿਜਲੀ ਦੀ ਅਣਉਪਲਬਧਤਾ ਕਾਰਨ ਲੋਕ ਬਿਜਲੀ ਘਰਾਂ ਅੱਗੇ ਧਰਨੇ ਦੇਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਤਾਂ ਕਰ ਰਹੀ ਹੈ, ਪਰ ਬਿਜਲੀ ਵਰਗੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰਜ਼ਾ ਲਗਾਤਾਰ ਵੱਧ ਰਿਹਾ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਘਟਾਉਣ ਲਈ ਕੋਈ ਠੋਸ ਯੋਜਨਾ ਸਾਹਮਣੇ ਨਹੀਂ ਆਈ।
ਬੀਕੇਯੂ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਬਿਜਲੀ ਸੰਕਟ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਮੋਗਾ ਦੇ ਬਿਜਲੀ ਗਰਿੱਡ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਐਕਸੀਅਨ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਲਗਭਗ ਹਰ ਵਰਗ—ਕਿਸਾਨ, ਬਿਜਲੀ ਮੁਲਾਜ਼ਮ, ਰੋਡਵੇਜ਼ ਕਰਮਚਾਰੀ, ਅਧਿਆਪਕ, ਆਸ਼ਾ ਵਰਕਰ ਅਤੇ ਹੋਰ ਮੁਲਾਜ਼ਮ—ਆਪਣੀਆਂ ਮੰਗਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਸੰਯੁਕਤ ਕਿਸਾਨ ਮੋਰਚੇ ਨਾਲ ਮਿਲ ਕੇ ਵੱਡਾ ਸੰਘਰਸ਼ ਸ਼ੁਰੂ ਕਰੇਗੀ।
ਇਸ ਮੌਕੇ ਤਹਿਸੀਲ ਪ੍ਰਧਾਨ ਬਲਵੀਰ ਸਿੰਘ ਮਾਨ, ਬਲਾਕ ਪ੍ਰਧਾਨ ਕਾਰਜ ਸਿੰਘ ਮਸੀਤਾਂ, ਸਰਦੂਲ ਸਿੰਘ ਮਸੀਤਾ, ਸੁਖਵਿੰਦਰ ਸਿੰਘ ਕਾਲਾ, ਬਲਾਕ ਪ੍ਰਧਾਨ ਮਨਦੀਪ ਸਿੰਘ ਮੰਨਾ, ਲਖਮੀਰ ਸਿੰਘ ਅਟਾਰੀ, ਜਨਰਲ ਸਕੱਤਰ ਹਰਬੰਸ ਸਿੰਘ ਸ਼ੇਰਪੁਰ, ਦਵਿੰਦਰ ਸਿੰਘ ਅਤੇ ਕੋਰ ਕਮੇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ।ਫੋਟੋ ਕੈਪਸ਼ਨ:
ਬਿਜਲੀ ਸੰਕਟ ਨੂੰ ਲੈ ਕੇ ਪ੍ਰੈਸ ਬਿਆਨ ਜਾਰੀ ਕਰਦੇ ਭਾਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਜ਼ਿਲ੍ਹਾ ਅਤੇ ਬਲਾਕ ਆਗੂ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


