ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ?ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਪ੍ਰਕਾਸ਼ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪਾਵਨ ਹੁਕਮਨਾਮਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਲਿਆ ਗਿਆ ਅਤੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਦੇ ਲੰਗਰ ਵਿਚ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਇਆ ਗਿਆ। ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਕੁਲਦੀਪ ਕੌਰ ਟੌਹੜਾ ਉਚੇਚੇ ਤੌਰ ’ਤੇ ਪੁੱਜੇ ਸਨ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਸਾਹਿਬ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਝਣ ਦੀ ਲੋੜ ਹੈ, ਜਿਨਾਂ ਨੇ ਮੀਰੀ ਪਰੀ ਦੇ ਛੇ ਫੁੱਟ ਉਚੇ ਪਵਿੱਤਰ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਦਿੱਲੀ ਦੇ ਚਾਰ ਫੁੱਟ ਉਚੇ ਤਖਤ ਨੂੰ ਸਿੱਧੀ ਚੁਣੌਤੀ ਦੇ ਕੇ ਨਿਰਬਲ ਤੇ ਕਮਜ਼ੋਰ ਮਨ ਹੋਏ ਭਾਰਤੀਆਂ ਨੂੰ ਇਕ ਨਵਾਂ ਜੋਸ਼ ਅਤੇ ਜਜਬਾ ਬਖਸਿ?ਸ਼ ਕੀਤੀ। ਸਾਬਕਾ ਪ੍ਰਧਾਨ ਨੇ ਕਿਹਾ ਕਿ ਭਾਰਤ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਸਾਜਨਾ ਅਤੇ ਸਥਾਪਨਾ ਨਾਲ ਧਾਰਮਕ ਸਮਾਜਕ ਅਤੇ ਰਾਜਨੀਤਕ ਚੇਤਨਾ ਵਿਚ ਇਨਕਲਾਬੀ ਤਬਦੀਲੀ ਲਿਆਂਦੀ, ਜਿਸ ’ਤੇ ਗੁਰੂ ਸੰਗਤ ਨੂੰ ਗੁਰੂ ਮਾਰਗ ਦਾ ਪਾਂਧੀ ਬਣਨ ਦੀ ਲੋੜ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਪੁੱਜੀਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਅਤੇ ਗੁਰੂ ਘਰ ਨਤਮਤਸਕ ਹੋਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਗੁਰੂ ਘਰ ਦੇ ਲੰਗਰਾਂ ਵਿਚ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਵੀ ਚਲਾਇਆ ਗਿਆ। ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਅਤੇ ਲੰਗਰ ਵਿਚ ਨਿਰੰਤਰ ਯੋਗਦਾਨ ਪਾਉਣ ਵਾਲੀਆਂ ਸੰਗਤਾਂ ਨਾਲ ਖੁਦ ਪੰਗਤ ਅਤੇ ਸੰਗਤ ਦਾ ਆਨੰਦ ਵੀ ਮਾਣਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਮਨਜੀਤ ਸਿੰਘ, ਵਰਿੰਦਰ ਸਿੰਘ ਗੋਲਡੀ, ਅਕਾਾਂਊਟੈਂਟ ਗੁਰਮੀਤ ਸਿੰਘ ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਸਟੋਰ ਕੀਪਰ ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਪਰਮਜੀਤ ਸਿੰਘ ਪੰਮਾ ਪਨੌਦੀਆ, ਭਾਈ ਰਜਨੀਸ਼ ਸਿੰਘ ਤੋਂ ਇਲਾਵਾ ਸ਼੍ਰਰਮਣੀ ਕਮੇਟੀ ਅਧਿਕਾਰੀ, ਸਟਾਫ ਅਤੇ ਸੰਗਤਾਂ ਆਦਿ ਸ਼ਾਮਲ ਸਨ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


