ਭਾਰਤੀ ਫੌਜ ਨੇ ਆਪਣੀ ਵਰਦੀ ਦੇ ਨਿਯਮਾਂ ਵਿਚ ਵੱਡੀ ਤਬਦੀਲੀ ਕਰਦਿਆਂ ਗੁਲਾਮੀ ਦੇ ਦੌਰ ਦੀਆਂ ਬਾਕੀ ਰਹਿ ਗਈਆਂ ਨਿਸ਼ਾਨੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਜਾਰੀ ਕੀਤੀ ਗਈ 185 ਪੰਨਿਆਂ ਦੀ ਪੁਸਤਕ ’ਆਰਮੀ ਯੂਨੀਫਾਰਮਜ਼ 2026’ ਵਿੱਚ ਨਵੇਂ ਨਿਯਮਾਂ ਦਾ ਵੇਰਵਾ ਦਿੱਤਾ ਗਿਆ ਹੈ, ਜੋ ਭਾਰਤੀ ਮੌਸਮ ਦੀਆਂ ਸਥਿਤੀਆਂ ਅਤੇ ਆਧੁਨਿਕ ਭਾਰਤੀ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਹਨ।
ਨਵੇਂ ਨਿਯਮਾਂ ਅਨੁਸਾਰ, ਫੌਜੀ ਅਧਿਕਾਰੀਆਂ ਨੂੰ ਹੁਣ ਸਿਵਲ ਰਸਮੀ ਸਮਾਗਮਾਂ ਲਈ ਫੁੱਲ ਸਲੀਵ ਸ਼ਰਟ ਦੇ ਨਾਲ ’ਬੰਡੀ (ਹਾਫ ਜੈਕਟ) ਪਹਿਨਣ ਦਾ ਵਾਧੂ ਵਿਕਲਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਸਰਦੀਆਂ ਦੀ ਵਰਦੀ ਵਿਚ ਵੀ ਵੱਡਾ ਬਦਲਾਅ ਕੀਤਾ ਗਿਆ ਹੈ। ਮੌਜੂਦਾ ਜਰਸੀ ਦੀ ਥਾਂ ਹੁਣ ਇੱਕ ਬੈਟਲ ਜੈਕਟ’ ਲਿਆਂਦੀ ਗਈ ਹੈ, ਜਿਸ ਨੂੰ ਜੂਨ 2029 ਤੱਕ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਜਾਵੇਗਾ। ਇਸ ਜੈਕਟ ਦੀ ਖਾਸ ਗੱਲ ਇਹ ਹੈ ਕਿ ਮੌਸਮ ਦੇ ਹਿਸਾਬ ਨਾਲ ਇਸ ਦੀਆਂ ਤੈਹਾਂ ਨੂੰ ਵਧਾਇਆ ਜਾਂ ਘਟਾਇਆ ਜਾ ਸਕਦਾ ਹੈ।
ਫੌਜ ਨੇ ’ਰਾਇਲ ਵਰਗੇ ਪੁਰਾਣੇ ਸ਼ਬਦਾਂ ਦੀ ਵਰਤੋਂ ਬੰਦ ਕਰ ਦਿੱਤੀ ਹੈ। ਪਰੇਡ ਦੌਰਾਨ ਨਿਰੀਖਣ ਅਧਿਕਾਰੀਆਂ ਲਈ ਤਲਵਾਰਾਂ ਚੁੱਕਣ ਦੀ ਲਾਜ਼ਮੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਤਲਵਾਰਾਂ ਕੇਵਲ ਗਣਤੰਤਰ ਦਿਵਸ, ਸੁਤੰਤਰਤਾ ਦਿਵਸ ਅਤੇ ਆਰਮੀ ਡੇਅ ਵਰਗੇ ਵਿਸ਼ੇਸ਼ ਸਮਾਗਮਾਂ ਦੌਰਾਨ ਹੀ ਚੁੱਕੀਆਂ ਜਾ ਸਕਣਗੀਆਂ। ਇਸ ਤੋਂ ਇਲਾਵਾ, ਫੌਜ ਨੇ ਕਈ ਇਮਾਰਤਾਂ ਅਤੇ ਸੜਕਾਂ ਦੇ ਨਾਂ ਵੀ ਬਦਲੇ ਹਨ, ਜਿਵੇਂ ਕਿ ਕੋਲਕਾਤਾ ਦੇ ’ਫੋਰਟ ਵਿਲੀਅਮ ਦਾ ਨਾਂ ਹੁਣ ’ਵਿਜੇ ਦੁਰਗ’ ਕਰ ਦਿੱਤਾ ਗਿਆ ਹੈ।
ਨਵੀਂ ਗਾਈਡਲਾਈਨ ਮੁਤਾਬਕ ਵਰਦੀ ਵਿੱਚ ਰਹਿੰਦਿਆਂ ਅਜੀਬੋ-ਗਰੀਬ ਹੇਅਰ ਸਟਾਈਲ, ਗੈਰ-ਕਾਨੂੰਨੀ ਦਾੜ੍ਹੀ, ਟੈਟੂ ਬਾਡੀ ਪੀਅਰਸਿੰਗ ਅਤੇ ਮੇਕਅੱਪ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਵਰਦੀ ਪਹਿਨ ਕੇ ਰਾਜਨੀਤਿਕ ਜਾਂ ਧਾਰਮਿਕ ਇਕੱਠਾਂ, ਵਿਆਹਾਂ ਅਤੇ ਨਿੱਜੀ ਪਾਰਟੀਆਂ ਵਿੱਚ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇੱਥੋਂ ਤੱਕ ਕਿ ਨਿੱਜੀ ਹੈਸੀਅਤ ਵਿੱਚ ਹੋਟਲਾਂ, ਰੈਸਟੋਰੈਂਟਾਂ ਜਾਂ ਜਨਤਕ ਟ?ਰਾਂਸਪੋਰਟ ਵਿੱਚ ਸਫ਼ਰ ਕਰਦੇ ਸਮੇਂ ਵੀ ਵਰਦੀ ਨਹੀਂ ਪਹਿਨੀ ਜਾ ਸਕੇਗੀ। ਕੰਟੈਕਟ ਲੈਂਸ ਦੀ ਵਰਤੋਂ ਲਈ ਵੀ ਨਿਯਮ ਬਣਾਏ ਗਏ ਹਨ, ਜਿਸ ਤਹਿਤ ਲੈਂਸ ਦਾ ਰੰਗ ਕੁਦਰਤੀ ਹੋਣਾ ਲਾਜ਼ਮੀ ਹੈ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


