ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਪੰਜਾਬ ’ਚ ਬਿਜਲੀ ਸੰਕਟ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਾਂਗਰਸ ਅਤੇ ’ਆਪ’ ਸਰਕਾਰਾਂ ਨੇ ਪਿਛਲੇ 10 ਸਾਲਾਂ ’ਚ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਪਿਛਲੇਂ ਦਿਨੀਂ ਮੁਕਤਸਰ ਜ਼ਿਲ੍ਹੇ ਦੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਹਿਣਾ ’ਚ ਸੁੱਕੇ ਝੋਨੇ ਦੇ ਖੇਤ ਦਿਖਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰੋਜ਼ਾਨਾ ਅੱਠ ਤੋਂ ਦਸ ਘੰਟੇ ਬਿਜਲੀ ਦੇਣ ਦਾ ਦਾਅਵਾ ਕਰਦੇ ਹਨ, ਪਰ ਅਸਲੀਅਤ ’ਚ ਕਿਸਾਨਾਂ ਅਤੇ ਘਰਾਂ ਨੂੰ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਬਿਜਲੀ ਦੀ ਘਾਟ ਕਾਰਨ ਖੇਤਾਂ ਨੂੰ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਝੋਨੇ ਦੀ ਫਸਲ ਸੁੱਕ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਨੂੰ ਬਿਜਲੀ ਸਰਪਲੱਸ ਬਣਾ ਦਿੱਤਾ ਗਿਆ ਸੀ। ਅਸੀਂ ਥਰਮਲ ਪਲਾਂਟ ਖਰੀਦੇ ਸਨ, ਉਦੋਂ ਵੀ ਬਿਜਲੀ ਦੇ ਕੱਟ ਲੱਗੇ, ਪਰ ਮੰਗ ਪੂਰੀ ਹੋਈ। ਅੱਜ, ਜਿਵੇਂ-ਜਿਵੇਂ ਮੰਗ ਵਧਦੀ ਹੈ, ’ਆਪ’ ਸਰਕਾਰ ਸਪਲਾਈ ਨੂੰ ਪੂਰਾ ਕਰਨ ’ਚ ਅਸਮਰੱਥ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ। ਸੁਖਬੀਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਂ ਆ ਗਿਆ ਹੈ ਕਿ ਇਸ ਸਰਕਾਰ
ਨੂੰ ਲਾਂਭੇ ਕੀਤਾ ਜਾਵੇ ਅਤੇ ਪੰਜਾਬ ਨੂੰ ਮੁੜ ਪਟੜੀ ’ਤੇ ਲਿਆਉਣ ਲਈ ਅਕਾਲੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਜਲੀ ਕੱਟਾਂ ਦਾ ਸਭ ਤੋਂ ਵੱਧ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਦੇ ਖੇਤ ਲਗਾਤਾਰ ਸੁੱਕ ਰਹੇ ਹਨ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


