ਪੰਜਾਬ ਦੀਆਂ ਮਹਿਲਾਵਾਂ ਲਈ ਅੱਜ ਦਾ ਦਿਨ ਵੱਡੀ ਖ਼ੁਸ਼ਖ਼ਬਰੀ ਲੈ ਕੇ ਆਇਆ ਹੈ। ਪੰਜਾਬ ਸਰਕਾਰ ਵੱਲੋਂ ਬੀਬੀਆਂ ਨੂੰ ਦਿੱਤੀ ਜਾਣ ਵਾਲੀ ਮਾਸਿਕ ਸਨਮਾਨ ਰਾਸ਼ੀ ਦਾ ਇੰਤਜ਼ਾਰ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਡਿਜੀਟਲ ਤਰੀਕੇ ਨਾਲ ਬਟਨ ਦੱਬ ਕੇ ਸਿੱਧਾ ਪੰਜਾਬ ਦੀਆਂ ਲੱਖਾਂ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਟ੍ਰਾਂਸਫਰ ਕਰ ਦਿੱਤੀ ਹੈ।
ਸਰਕਾਰ ਵੱਲੋਂ ਜਾਰੀ ਕੀਤੀ ਗਈ ਇਸ ਯੋਜਨਾ ਤਹਿਤ ਵੱਖ-ਵੱਖ ਵਰਗਾਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਨਿਰਧਾਰਿਤ ਰਾਸ਼ੀ ਭੇਜੀ ਗਈ ਹੈ। ਜਿਸ ਦੇ ਮੁਤਾਬਕ, ਐਸ.ਸੀ. ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਸੇ ਭੇਜੇ ਗਏ ਹਨ। ਜਨਰਲ ਅਤੇ ਹੋਰ ਸਾਰੇ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ੀ ਟਰਾਂਸਫਰ ਕੀਤੀ ਗਈ ਹੈ।
ਵਿਸ਼ੇਸ਼ ਗੱਲ ਇਹ ਹੈ ਕਿ ਸਰਕਾਰ ਵੱਲੋਂ ਇਕੱਠੇ ਤਿੰਨ ਮਹੀਨਿਆਂ ਯਾਨੀ ਜੁਲਾਈ, ਅਗਸਤ ਅਤੇ ਸਤੰਬਰ ਦੇ ਪੈਸੇ ਮਹਿਲਾਵਾਂ ਦੇ ਖਾਤਿਆਂ ਵਿੱਚ ਪਾ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਤੋਂ ਹੀ ਇਹ ਸਨਮਾਨ ਰਾਸ਼ੀ ਬੀਬੀਆਂ ਦੇ ਖਾਤਿਆਂ ਵਿੱਚ ਆਉਣੀ ਸ਼ੁਰੂ ਹੋ ਜਾਵੇਗੀ। ਇਸ ਮੌਕੇ ਔਰਤਾਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀਆਂ ’ਤੇ ਨਿਸ਼ਾਨਾ ਸਾਧਿਆ ਅਤੇ ਔਰਤਾਂ ਨੂੰ ਵੱਡਾ ਭਰੋਸਾ ਦਿੰਦਿਆਂ ਕਿਹਾ, “ਹੁਣ ਇਹ ਯੋਜਨਾ ਕਦੇ ਵੀ ਬੰਦ ਨਹੀਂ ਹੋਵੇਗੀ। ਅਸੀਂ ਜੋ ਵਾਅਦਾ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਸੀ, ਉਸ ਨੂੰ ਪੂਰਾ ਕਰ ਦਿੱਤਾ ਹੈ।’
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੀਆਂ ਮਹਿਲਾਵਾਂ ਦਾ ਸਤਿਕਾਰ ਵਧਾਇਆ ਹੈ, ਕਿਉਂਕਿ ਪੰਜਾਬ ਦੀਆਂ ਧੀਆਂ-ਭੈਣਾਂ ਕਿਸੇ ਵੀ ਖੇਤਰ ਵਿੱਚ ਕਿਸੇ ਨਾਲੋਂ ਘੱਟ ਨਹੀਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ, ਜਿਸ ਦੇ ਰਾਜ ਵਿੱਚ ਹੁਣ ’ਜਨਤਾ ਦਾ ਪੈਸਾ ਸਿੱਧਾ ਜਨਤਾ ਤੱਕ’ ਜਾਣਾ ਸ਼ੁਰੂ ਹੋਇਆ ਹੈ ਅਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਨੱਥ ਪਾਈ ਗਈ ਹੈ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


