-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ ਹਥਿਆਰ ਤਸਕਰੀ ਮਾਡਿਊਲ ਦੇ ਦੋ ਵਿਅਕਤੀਆਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ 40 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਸੁਰ ਸਿੰਘ ਦੇ ਵਸਨੀਕ ਸੁਰਜੀਤ ਸਿੰਘ ਉਰਫ਼ ਰਾਣਾ (33) ਅਤੇ ਅੰਮ੍ਰਿਤਸਰ ਦੇ ਭਾਈ ਮੰਜ ਸਿੰਘ ਰੋਡ ਦੇ ਵਸਨੀਕ ਗੁਲਬਾਗ ਸਿੰਘ ਉਰਫ਼ ਬਾਠ (26) ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਗੁਲਬਾਗ ਸਿੰਘ, ਅੰਮ੍ਰਿਤਸਰ ਦੇ ਸੁਲਤਾਨਵਿੰਡ ਵਿੱਚ ਭਾਈ ਮੰਜ ਸਿੰਘ ਰੋਡ ’ਤੇ ਨਸ਼ਾ ਛੁਡਾਊ ਕੇਂਦਰ ਚਲਾਉਂਦਾ ਹੈ।
ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ .30 ਬੋਰ ਤਿਸਾਸ (ਤੁਰਕੀ ਦਾ ਬਣਿਆ), ਇੱਕ .30 ਬੋਰ ਸਪੈਸ਼ਲ ਮੋਡੀਫਾਈਡ ਪਿਸਤੌਲ, ਚਾਰ .30 ਬੋਰ ਪਿਸਤੌਲ ਸ਼ਾਮਲ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਸ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਸਰਹੱਦੀ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਕਾਰਕੁੰਨਾਂ ਦੀ ਪਛਾਣ ਕੀਤੀ ਜਾ ਸਕੇ।
ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਸੁਰਜੀਤ ਉਰਫ ਰਾਣਾ ਅਤੇ ਗੁਲਬਾਗ ਉਰਫ ਬਾਠ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਨਿਰੰਤਰ ਪੁੱਛਗਿੱਛ ਅਤੇ ਉਨ੍ਹਾਂ ਦੇ ਬਿਆਨਾਂ ’ਤੇ, ਪੁਲਿਸ ਟੀਮਾਂ ਨੇ ਪੰਜ ਹੋਰ ਆਧੁਨਿਕ ਪਿਸਤੌਲ ਬਰਾਮਦ ਕੀਤੇ, ਜਿਸ ਨਾਲ ਬਰਾਮਦਗੀ ਦੀ ਕੁੱਲ ਗਿਣਤੀ ਸੱਤ ਹੋ ਗਈ ਹੈ।
ਸੀ.ਪੀ. ਨੇ ਕਿਹਾ ਕਿ ਅਪਰਾਧਿਕ ਪਿਛੋਕੜ ਦੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੁਰਜੀਤ ਉਰਫ਼ ਰਾਣਾ ਪਹਿਲਾਂ ਹੀ ਤਰਨਤਾਰਨ ਦੇ ਪੁਲਿਸ ਸਟੇਸ਼ਨ ਭਿੱਖੀਵਿੰਡ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਹੈ, ਜੋ ਕਿ ਸੰਗਠਿਤ ਅਪਰਾਧਿਕ ਗਤੀਵਿਧੀਆਂ ਵਿੱਚ ਉਸਦੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧ ਵਿੱਚ ਐਫਆਈਆਰ ਨੰਬਰ 141 ਮਿਤੀ 24.06.2026 ਨੂੰ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸੁਲਤਾਨਵਿੰਡ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਕੇਸ ਦਰਜ ਕੀਤਾ ਗਿਆ ਹੈ।
Breaking News
- ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ’ਚ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ
- ਸਾਹਨੇਵਾਲ ’ਚ ਸੜਕ ਜਾਂ ‘ਹਾਦਸਿਆਂ ਦਾ ਰਸਤਾ’, ਸਰਵਿਸ ਰੋਡ ’ਤੇ ਬੇਖੌਫ਼ ਟਰਾਲਿਆਂ ਵੱਲੋਂ ਕਾਰਾਂ ਉਤਾਰਨ ਦਾ ਕੰਮ ਜਾਰੀ!
- ਜਦੋਂ ਚੋਰ ਨਾਲ ਹੋ ਗਈ ਜੱਗੋਂ ਤੇਰਵੀਂ, ਸਾਮਾਨ ਲਪੇਟ ਕੇ ਸੁੱਤੇ ਪਏ ਨੂੰ ਸਵੇਰੇ ਪੁਲਿਸ ਨੇ ਜਗਾਇਆ
- ਮੁਲਾਜਮਾਂ ਦੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਖਰੜ ਅੱਗੇ ਰੋਸ ਮੁਜਾਹਰਾ
- ‘ਆਪ’ ਨੂੰ ‘ਖਤਮ ਹੋਈ ਪਾਰਟੀ’ ਦਾ ਲੇਬਲ ਦਿੰਦਿਆਂ ਪੰਜਾਬ ਭਾਜਪਾ ਵਲੋਂ ਸਾਰੀਆਂ 117 ਸੀਟਾਂ ’ਤੇ ਇਕੱਲੇ ਚੋਣ ਲੜਨ ਦਾ ਦਾਅਵਾ
- ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਪੁਲਿਸ ਵਲੋਂ ਜਾਂਚ ਜਾਰੀ
- ਸੁਪਰੀਮ ਕੋਰਟ ਨੇ ਨੀਟ ਪ੍ਰਦਰਸ਼ਨਕਾਰੀਆਂ ਵਿਰੁੱਧ ਸਾਰੀਆਂ ਐਫਆਈਆਰ ਕੀਤੀਆਂ ਰੱਦ, ਸੀਜੇਪੀ ਨੇ 5 ਸਤੰਬਰ ਦਾ ਪ੍ਰਸਤਾਵਿਤ ਮਾਰਚ ਕੀਤਾ ਰੱਦ ਨਵੀਂ ਦਿੱਲੀ , 1 ਸਤੰਬਰ (ਦੇਸ਼ ਪ੍ਰਦੇਸ਼ ਬਿਊਰੋ) :-: ਸੁਪਰੀਮ ਕੋਰਟ ਨੇ ਨੀਟ ਵਿਰੋਧ ਮਾਮਲੇ ਦੇ ਸੰਬੰਧ ਵਿੱਚ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਸਾਰੀਆਂ ਐਫਆਈਆਰਜ਼ ਰੱਦ ਕਰ ਦਿੱਤੀਆਂ ਹਨ। ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵਿਦਿਆਰਥੀਆਂ ਵਿਰੁੱਧ ਦਰਜ ਸਾਰੇ ਕੇਸ ਰੱਦ ਮੰਨੇ ਜਾਣ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ, ਸੀਜੇਪੀ ਨੇ 5 ਸਤੰਬਰ ਨੂੰ ਦਿੱਲੀ ਵਿੱਚ ਹੋਣ ਵਾਲੇ ਆਪਣੇ ਪ੍ਰਸਤਾਵਿਤ ਮਾਰਚ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਦਾ ਹੁਕਮ ਕੇਂਦਰ ਸਰਕਾਰ ਦੇ ਇਸ ਭਰੋਸੇ ਤੋਂ ਬਾਅਦ ਆਇਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਸੰਬੰਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤੇ ਗਏ ਕੇਸ ਵਾਪਸ ਲੈ ਲਏ ਜਾਣਗੇ। ਇਸ ਤੋਂ ਇਲਾਵਾ, ਇਸ ਵਿਰੋਧ ਪ੍ਰਦਰਸ਼ਨ ਸੰਬੰਧੀ ਭਵਿੱਖ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇਗਾ। ਹਾਲਾਂਕਿ, ਅਦਾਲਤ ਨੇ ਦਿੱਲੀ ਪੁਲਿਸ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ 2,873 ਵਿਅਕਤੀਆਂ ਵਿੱਚੋਂ ਕੁਝ ਦੇ ਵਿਰੁੱਧ ਐਫਆਈਆਰ ਦਰਜ ਕਰਨ ਦੀ ਆਗਿਆ ਦੇ ਦਿੱਤੀ ਹੈ। ਜਿਨ੍ਹਾਂ ਵਿਅਕਤੀਆਂ ਵਿਰੁੱਧ ਕਾਰਵਾਈ ਦੀ ਆਗਿਆ ਦਿੱਤੀ ਗਈ ਹੈ, ਉਨ੍ਹਾਂ ਦੇ ਗੰਭੀਰ ਅਪਰਾਧਿਕ ਰਿਕਾਰਡ ਹਨ।
- ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਰੋਸ ਪ੍ਰਦਸ਼ਨ


